ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਮਿਤੀ ਦਾ ਐਲਾਨ
ਚੰਡੀਗੜ੍ਹ,17ਦਸੰਬਰ(ਵਿਸ਼ਵ ਵਾਰਤਾ)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 21 ਦਸੰਬਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣੀਆਂ ਹਨ, ਇਹ ਚੋਣਾਂ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ।