ਹਰਿਆਣਾ ’ਚ ਡਾਕਟਰਾਂ ਤੇ ਪੈਰਾ-ਮੈਡੀਕਲ ਅਮਲੇ ਦੀ ਛੁੱਟੀ ਰੱਦ, ਪੰਚਕੂਲਾ ’ਚ 3 ਦਿਨ ਸਕੂਲ ਰਹਿਣਗੇ ਬੰਦ

626
Advertisement


ਚੰਡੀਗੜ੍ਹ 23 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਦੇ ਸਿਹਤ ਵਿਭਾਗ ਨੇ ਸਾਰੇ ਡਕਾਟਰਾਂ ਅਤੇ ਪੈਰਾ-ਮੈਡੀਕਲ ਅਮਲੇ ਦੀ 30 ਅਸਗਤ, 2017 ਤਕ ਛੁੱਟੀ ਰੱਦ ਕਰ ਦਿੱਤੀ ਹੈ।
ਸਾਰੇ ਸਿਵਲ ਸਰਜਨਾਂ ਨੂੰ ਜਾਰੀ ਪੱਤਰ ਵਿਚ ਡਾਇਰੈਕਟਰ ਜਰਨਲ, ਸਿਹਤ ਸੇਵਾਵਾਂ ਨੇ ਉਨ੍ਹਾਂ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧੀਨ ਕੰਮ ਕਰਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ, ਜਿੰਨ੍ਹਾਂ ਵਿਚ ਡਾਕਟਰ ਅਤੇ ਪੈਰਾ-ਮੈਡੀਕਲ ਅਮਲਾ ਵੀ ਸ਼ਾਮਿਲ ਹੈ, ਦਾ 30 ਅਗਸਤ ਤਕ ਕਿਸੇ ਵੀ ਤਰ੍ਹਾਂ ਦੀ ਛੁੱਟੀ ਮੰਜ਼ੂਰੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਜੋ ਅਧਿਕਾਰੀ ਜਾਂ ਕਰਮਚਾਰੀ ਛੁੱਟੀ ‘ਤੇ ਚੱਲ ਰਹੇ ਹਨ, ਉਨ੍ਹਾਂ ਦੀ ਛੁੱਟੀ ਵੀ ਤੁੰਰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਗਈ ਹੈ।

ਇਸ ਦੌਰਾਨ ਹਰਿਆਣਾ ਸਰਕਾਰ ਨੇ ਜਿਲਾ ਪੰਚਕੂਲਾ ਵਿਚ ਡੇਰਾ ਪ੍ਰੇਮੀਆਂ ਦੀ ਵੱਡੀ ਗਿਣਤੀ ਵਿਚ ਹਾਜ਼ਿਰੀ ਨੂੰ ਵੇਖਦੇ ਹੋਏ ਸਾਰੇ ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਨਾਂ ਦੀ 23, 24 ਤੇ 25 ਅਗਸਤ ਲਈ ਤਿੰਨ ਦਿਨ ਦੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦਿੱਤੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਮਾਨਯ’ੋਗ ਅਦਾਲਤ ਦਾ ਜੋ ਵੀ ਫੈਸਲਾ ਹ’’ੋਵੇਗਾ ਹਰਿਆਣਾ ਸਰਕਾਰ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੇਗੀ ਅਤੇ ਸਾਰੀਆਂ ਨੂੰ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਭਾਈ-ਭੈਣ ਸ਼ਰਧਾਲੂਆਂ ਤੋਂ ਬਿਨੈ ਕੀਤਾ ਕਿ ਉਹ ਸੂਬੇ ਵਿਚ ਕਾਨੂੰਨ ਵਿਵਸਕਾ ਬਣਾਏ ਰੱਖਣ ਵਿਚ ਸੂਬਾ ਸਰਕਾਰ ਨਾਲ ਸਹਿਯ’ੋਗ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਗਰਿਕਾਂ ਦੀ ਰੱਖਿਆ ਤੇ ਸੁਰੱਖਿਆ ਕਰਨਾ ਸੂਬਾ ਸਰਕਾਰ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂ ਭੋਜਨ, ਪਾਣੀ ਦੀ ਸਹੂਲਤ ਲਈ ਲੋੜ ਮਹਿਸੂਸ ਕਰਨ ਤਾਂ ਸਰਕਾਰ ਉਨ੍ਹਾਂ ਲਈ ਤਿਆਰ ਹੈ।
ਸਿਖਿਆ ਮੰਤਰੀ ਨੇ ਸਾਰੇ ਸ਼ਰਧਾਂਲੂ ਤ’ੋਂ ਸ਼ਾਂਤੀ, ਭਾਈਚਾਰਾ ਰੱਖਣ ਤੇ ਅਦਾਲਤੀ ਆਦੇਸ਼ਾਂ ਦੀ ਪਾਲਣਾ ਕਰਨ ਲਈ  ਅਪੀਲ ਕੀਤੀ।

Advertisement

LEAVE A REPLY

Please enter your comment!
Please enter your name here