ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ SGPC ਪ੍ਰਧਾਨ ਧਾਮੀ ਕਰ ਰਹੇ ਨੇ ਪ੍ਰੈਸ ਕਾਨਫਰੰਸ

139
Advertisement

ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ SGPC ਪ੍ਰਧਾਨ ਧਾਮੀ ਕਰ ਰਹੇ ਨੇ ਪ੍ਰੈਸ ਕਾਨਫਰੰਸ

ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)-ਹਰਿਮੰਦਰ ਸਾਹਿਬ ‘ਚ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਇਹਨਾਂ ਧਮਾਕਿਆਂ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਸਿੱਖਾਂ ਤੇ ਹਮਲਾ ਹੈ, ਹਾਲਤ ਖਰਾਬ ਕਰਨ ਦੀ ਕੋਸ਼ਿਸ਼ ਹੈ। ਹਰਿਮੰਦਰ ਸਾਹਿਬ ਨੇੜੇ ਧਮਾਕਾ ਇਕ ਡੂੰਘੀ ਸਾਜ਼ਿਸ਼ ਹੈ। ਉਹਨਾਂ ਨੇ ਕਿਹਾ ਕਿ ਇਹ ਸਰਕਾਰ ਦਾ ਵੱਡਾ ਫੇਲੀਅਰ ਹੈ। 

ਉਹਨਾਂ ਨੇ ਕਿਹਾ ਕਿ ਪਹਿਲਾ ਹੋਏ ਧਮਾਕਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਬੀਤੀ ਰਾਤ ਇਹ ਘਟਨਾ ਵਾਪਰੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਡੀ ਟੀਮ ਆਪਣੇ ਪੱਧਰ ਤੇ ਵੀ ਜਾਂਚ ਕਰ ਰਹੀ ਹੈ। ਤਿੰਨ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਜਿਹਨਾਂ ਵਿੱਚ ਇਕ ਨਵਾਂ ਵਿਆਹਿਆ ਜੋੜਾ ਵੀ ਸ਼ਾਮਿਲ ਹੈ।

Advertisement