ਚੰਡੀਗੜ, 15 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਵਿਖੇ ਆਯੋਜਿਤ ਹੋਣ ਵਾਲੀ ਪੋਲ ਖੋਲ ਰੈਲੀ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਰੈਲੀ ਭਲਕੇ 16 ਸਤੰਬਰ ਨੂੰ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਰੈਲੀ ਲਈ ਪੁਖਤਾ ਸੁਰੱਖਿਆ ਦੇ ਇੰਤਜਾਮ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਰੈਲੀ ਨੂੰ ਇਜਾਜ਼ਤ ਨਹੀਂ ਦਿੱਤੀ ਸੀ।