
ਸ਼ਿਮਲਾ, 7 ਦਸੰਬਰ : ਹਿਮਾਚਲ ਪ੍ਰਦੇਸ਼ ਵਿਚ ਹੋਈ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ| ਇਸ ਦੌਰਾਨ ਹਿਮਾਚਲ ਪ੍ਰਦੇਸ਼ ਵਿਚ ਸੈਲਾਨੀਆਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ| ਸੰਭਾਵਨਾ ਹੈ ਕਿ ਦਸੰਬਰ ਦੀਆਂ ਛੁੱਟੀਆਂ ਹੋਣ ਕਾਰਨ ਸੈਲਾਨੀਆਂ ਦੀ ਗਿਣਤੀ ਵਿਚ ਹੋਰ ਵਾਧਾ ਹੋਵੇਗਾ|
ਇਸ ਦੌਰਾਨ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨ ਨੇ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੋਟਲ, ਗੈਸਟ ਹਾਊਸ ਆਦਿ ਦੀ ਆਨਲਾਈਨ ਬੁਕਿੰਗ ਕਰਵਾ ਕੇ ਹੀ ਆਉਣ, ਕਿਉਂਕਿ ਲੋਕਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਇੱਥੇ ਕਈ ਵਾਰੀ ਕਮਰੇ ਨਹੀਂ ਮਿਲਦੇ, ਜਾਂ ਮਹਿੰਗੇ ਮਿਲਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਸ ਤੋਂ ਇਲਾਵਾ ਸੈਲਾਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਉਚਿਤ ਮਾਤਰਾ ਵਿਚ ਗਰਮ ਕੱਪੜੇ ਆਪਣੇ ਨਾਲ ਲੈ ਕੇ ਆਉਣ ਤਾਂ ਕਿ ਉਹ ਨੂੰ ਠੰਢ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ|
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 12 ਨਵੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ...























