ਹਿਮਾਚਲ ‘ਚ ਤਿੰਨ ਦਿਨਾਂ ਦੇ ਅੰਦਰ 55 ਲੋਕਾਂ ਦੀ ਮੌਤ
ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
900 ਤੋਂ ਵੱਧ ਸੜਕਾਂ ਬੰਦ, ਆਵਾਜਾਈ ਪ੍ਰਭਾਵਿਤ
ਚੰਡੀਗੜ੍ਹ,16ਅਗਸਤ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਲੋਕ ਦਹਿਸ਼ਤ ਵਿੱਚ ਹਨ। ਜ਼ਮੀਨ ਖਿਸਕਣ,ਬੱਦਲ ਫਟਣ ਅਤੇ ਹੜ੍ਹ ਵਰਗੀਆਂ ਸਥਿਤੀਆਂ ਕਾਰਨ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪਿਛਲੇ ਤਿੰਨ ਦਿਨਾਂ ਵਿੱਚ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਨਾਲ ਸਬੰਧਤ ਘਟਨਾਵਾਂ ਵਿੱਚ 55 ਲੋਕਾਂ ਦੀ ਮੌਤ ਹੋ ਚੁੱਕੀ ਹੈ। 950 ਤੋਂ ਵੱਧ ਸੜਕਾਂ ਵੱਖ-ਵੱਖ ਥਾਵਾਂ ‘ਤੇ ਬੰਦ ਪਈਆਂ ਹਨ। ਇਸ ਕਾਰਨ 2100 ਤੋਂ ਵੱਧ ਰੂਟਾਂ ’ਤੇ ਟਰਾਂਸਪੋਰਟ ਸੇਵਾਵਾਂ ਵਿੱਚ ਵਿਘਨ ਪਿਆ ਹੈ। ਲੋਕਾਂ ਦਾ ਇੱਕ ਥਾਂ ਤੋਂ ਦੂਜੀ ਥਾਂ ਜਾਣਾ ਔਖਾ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਇਹਨਾਂ ਜ਼ਿਲ੍ਹਿਆਂ-ਚੰਬਾ, ਮੰਡੀ, ਸ਼ਿਮਲਾ, ਬਿਲਾਸਪੁਰ, ਸੋਲਨ, ਸਿਰਮੌਰ ਅਤੇ ਕਾਂਗੜਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਭਲਕੇ ਤੋਂ ਮਾਨਸੂਨ ਦੇ ਕਾਫ਼ੀ ਕਮਜ਼ੋਰ ਹੋਣ ਦਾ ਅਨੁਮਾਨ ਹੈ।