ਹਿਮਾਚਲ ‘ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ,19ਅਗਸਤ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਸੱਤ ਦਿਨਾਂ ਦੌਰਾਨ ਆਮ ਨਾਲੋਂ 81 ਫੀਸਦੀ ਵੱਧ ਮੀਂਹ ਪਿਆ ਹੈ। ਇਸ ਕਾਰਨ ਖਾਸ ਕਰਕੇ ਸ਼ਿਮਲਾ, ਮੰਡੀ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਤਬਾਹੀ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ 21 ਤੋਂ 23 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।