ਹਿਮਾਚਲ ਦੇ ਊਨਾ ਵਿੱਚ ਮਿਲੇ ਟਿਫਿਨ ਬੰਬ,ਪੰਜਾਬ ਪੁਲਿਸ ਨੇ ਦੋ ਨੌਜਵਾਨਾਂ ਨੂੰ ਲਿਆ ਹਿਰਾਸਤ ‘ਚ
ਪੰਜਾਬ ਵਿੱਚ ਹੋਏ ਧਮਾਕੇ ਨਾਲ ਜੁੜੀਆਂ ਤਾਰਾਂ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,23 ਅਪ੍ਰੈਲ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਧੀਨ ਆਉਂਦੇ ਪਿੰਡ ਸਿੰਗਾਂ ਦੇ ਖੂਹ ਵਿੱਚੋਂ ਦੋ ਟਿਫਿਨ ਬੰਬ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋ ਨੌਜਵਾਨਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।ਇਹ ਖੂਹ ਪਿੰਡ ਦੇ ਸਰਕਾਰੀ ਸਕੂਲ ਤੋਂ ਮਹਿਜ਼ ਕੁੱਝ ਦੂਰੀ ਤੇ ਹੀ ਸਥਿਤ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਇਹ ਛਾਪੇਮਾਰੀ ਕੀਤੀ ਹੈ। ਇਸ ਪੂਰੇ ਮਾਮਲੇ ਦੀਆਂ ਤਾਰਾਂ ਪੰਜਾਬ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬੰਬ ਧਮਾਕੇ ਨਾਲ ਜੁੜੀਆਂ ਹੋਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ 21 ਮਾਰਚ ਦੀ ਰਾਤ ਨੂੰ ਕਸਬਾ ਨੂਰਪੁਰਬੇਦੀ ‘ਚ ਕਲਮਾਂ ਪੁਲਸ ਚੌਕੀ ਦੀ ਕੰਧ ਦੇ ਨਾਲ ਜ਼ਬਰਦਸਤ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸਪਾਸ ਦੇ ਲੋਕ ਇਕੱਠਾ ਹੋ ਗਏ ਸਨ। ਉਦੋਂ ਤੋਂ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸੇ ਕੜੀ ਵਿੱਚ ਪੁਲਿਸ ਨੇ ਹਿਮਾਚਲ ਦੇ ਊਨਾ ਵਿੱਚ ਇਹ ਛਾਪੇਮਾਰੀ ਕੀਤੀ ਹੈ। ਹਾਲਾਂਕਿ ਇਸ ਬਾਰੇ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।