ਨਵੀਂ ਦਿੱਲੀ, 12 ਅਕਤੂਬਰ – ਭਾਰਤੀ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ| ਮੁੱਖ ਚੋਣ ਕਮਿਸ਼ਨਰ ਸ੍ਰੀ ਏ.ਕੇ ਜਯੋਤੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਵਿਚ ਮਤਦਾਨ 9 ਨਵੰਬਰ ਨੂੰ ਹੋਵੇਗਾ| 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ|
ਇਸ ਦੇ ਨਾਲ ਹੀ ਹਿਮਾਚਲ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ| ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਸਾਰੀਆਂ 68 ਸੀਟਾਂ ਉਤੇ ਮਤਦਾਨ ਹੋਵੇਗਾ| ਉਨ੍ਹਾਂ ਕਿਹਾ ਕਿ ਸਾਰੀਆਂ ਈ.ਵੀ.ਐਮ ਨਾਲ ਵੀ.ਵੀਪੈਟ ਜੁੜਿਆ ਹੋਇਆ ਹੋਵੇਗਾ|
ਹਿਮਾਚਲ ਵਿਚ ਸਾਲ 2012 ਵਿਚ ਇਥੇ ਕਾਂਗਰਸ ਨੇ ਭਾਜਪਾ ਨੂੰ ਮਾਤ ਦਿੱਤੀ ਸੀ|
ਹਿਮਾਚਲ ਪ੍ਰਦੇਸ਼ ਵਿਚ 7521 ਪੋਲਿੰਗ ਬੂਥਾਂ ਤੇ ਮਤਦਾਨ ਹੋਵੇਗਾ| ਉਨ੍ਹਾਂ ਦੱਸਿਆ ਕਿ ਹਿਮਾਚਲ ਵਿਚ ਫੋਟੋ ਵੋਟਰ ਆਈਡੀ ਦਾ ਇਸਤੇਮਾਲ ਹੋਵੇਗਾ| ਉਨ੍ਹਾਂ ਦੱਸਿਆ ਕਿ ਹਰ ਉਮੀਦਵਾਰ ਪ੍ਰਚਾਰ ਦੌਰਾਨ 28 ਲੱਖ ਰੁਪਏ ਖਰਚ ਕਰ ਸਕਦਾ ਹੈ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...