ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ) : ਹਿਮਾਚਲ ਪ੍ਰਦੇਸ਼ ਤੇ ਉਡ਼ੀਸਾ ਦੇਸ਼ ਦੇ ਕ੍ਰਮਵਾਰ ਪੰਜਵੇਂ ਤੇ ਛੇਵੇਂ ਰਾਜ ਬਣ ਗਏ ਹਨ ਜਿਥੇ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰ ਸਿਰਸਾ ਨੇ ਦੱਸਿਆ ਕਿ ਉਹਨਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਤੇ ਉਡ਼ੀਸਾ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਰਾਜਾਂ ਵਿਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹ ਇਹ ਐਕਟ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਉਹ ਇਹਨਾਂ ਰਾਜਾਂ ਦੀਆਂ ਸਰਕਾਰਾਂ ਦੇ ਸੰਪਰਕ ਵਿਚ ਸਨ ਤੇ ਹੁਣ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਹਨਾਂ ਰਾਜਾਂ ਵਿਚ ਐਕਟ ਲਾਗੂ ਹੋ ਗਿਆ ਹੈ।
ਇਸ ਤੋਂ ਪਹਿਲਾਂ ਇਹ ਐਕਟ ਪੰਜਾਬ , ਹਰਿਆਣਾ, ਝਾਰਖੰਡ ਤੇ ਮੇਘਾਲਿਆ ਵਿਚ ਲਾਗੂ ਹੋ ਚੁੱਕ ਹੈ ਜਦਕਿ ਦਿੱਲੀ, ਬਿਹਾਰ, ਯੂ. ਪੀ. ਉੱਤਰਾਖੰਡ ਤੇ ਆਸਾਮ ਵਿਚ ਇਸਨੂੰ ਲਾਗੂ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ।
ਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਇਹ ਐਕਟ ਲਾਗੂ ਹੋਣ ਸਦਕਾ ਹੁਣ ਇਹਨਾਂ ਰਾਜਾਂ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਮੈਂਬਰ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣਗੇ। ਉਹਨਾਂ ਕਿਹਾ ਕਿ ਇਹ ਐਕਟ ਉਹਨਾਂ ਸਿੱਖਾਂ ਲਈ ਜ਼ਿਆਦਾ ਲਾਹੇਵੰਦ ਸਾਬਤ ੋਵੇਗਾ ਜੋ ਵਿਦੇਸ਼ ਜਾਂਦੇ ਹਨ ਕਿਉਂਕਿ ਇਹਨਾਂ ਨੂੰ ਇਸ ਐਕਟ ਤਹਿਤ ਵਿਆਹ ਰਜਿਸਟਰਡ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਸ੍ਰ ਸਿਰਸਾ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇੱਛਾ ਸੀ ਕਿ ਐਕਟ ਜਲਦੀ ਤੋਂ ਜਲਦੀ ਭਾਰਤ ਦੇ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇ ਅਤੇ ਉਹਨਾਂ ਦੀ ਇੱਛਾ ਹੁਣ ਪੂਰੀ ਮੁਹਿੰਮ ਵਿਚ ਬਦਲ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਇਹ ਐਕਟ ਜਲਦ ਹੀ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇਗਾ।
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ ਕਪੂਰਥਲਾ, 12 ਜਨਵਰੀ...