ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਰੁਕੇ ਵਾਹਨਾਂ ਦੇ ਚੱਕੇ
ਹੜਤਾਲ ਕਾਰਨ ਪੰਜਾਬ ‘ਚ 30 ਫੀਸਦੀ ਪੈਟਰੋਲ ਪੰਪ ਡਰਾਈ
ਚੰਡੀਗੜ੍ਹ,2ਜਨਵਰੀ(ਵਿਸ਼ਵ ਵਾਰਤਾ)-ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਡਰਾਈਵਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਹੜਤਾਲ ਦਾ ਅਸਰ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਉੱਤਰਾਖੰਡ ਸਮੇਤ ਦੇਸ਼ ਕਈ ਸੂਬਿਆਂ ‘ਚ ਦਿਖਾਈ ਦੇ ਰਿਹਾ ਹੈ। ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30% ਬੀਤੀ ਰਾਤ ਹੀ ਖਾਲੀ ਸਨ। ਕਈ ਪੈਟਰੋਲ ਪੰਪਾਂ ‘ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। ਇਸ ਦੇ ਨਾਲ ਹੀ ਜਲੰਧਰ ਦੇ 90 ਫੀਸਦੀ ਤੋਂ ਵੱਧ ਪੈਟਰੋਲ ਪੰਪਾਂ ਦਾ ਤੇਲ ਖਤਮ ਹੋ ਚੁੱਕਾ ਹੈ। ਜਿਨ੍ਹਾਂ ਪੰਪਾਂ ‘ਤੇ ਤੇਲ ਬਚਿਆ ਹੈ, ਉੱਥੇ ਲੋਕਾਂ ਦੀ ਭੀੜ ਲੱਗੀ ਹੋਈ ਹੈ।