ਹੁਣ ਰਾਧੇ ਮਾਂ ਘਿਰੀ ਮੁਸ਼ਕਿਲਾਂ ’ਚ

1060
Advertisement


ਚੰਡੀਗੜ੍ਹ, 5 ਸਤੰਬਰ : ਖੁਦ ਨੂੰ ਦੇਵੀ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਦੀਆਂ ਮੁਸ਼ਕਿਲਾਂ ਵਿਚ ਵੀ ਵਾਧਾ ਹੋ ਸਕਦਾ ਹੈ।
ਫਗਵਾਡ਼ਾ ਨਿਵਾਸੀ ਸੁਰਿੰਦਰ ਮਿੱਤਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਰਾਧੇ ਮਾਂ ਖਿਲਾਫ ਮਾਮਲਾ ਦਰਜ ਕਰਾਉਣ ਦੀ ਅਪੀਲ ਕੀਤੀ ਸੀ, ਜਿਸ ਉੱਤੇ ਹਾਈਕੋਰਟ ਨੇ ਕਪੂਰਥਲਾ ਪੁਲਿਸ ਨੂੰ ਝਾਡ਼ ਪਾਈ ਹੈ। ਅਦਾਲਤ ਨੇ ਪੁਲਿਸ ਤੋਂ ਪੁੱਛਿਆ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ।
ਇਸ ਤੋਂ ਪਹਿਲਾਂ ਸੁਰਿੰਦਰ ਮਿੱਤਲ ਨੇ ਰਾਧੇ ਮਾਂ ਖਿਲਾਫ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਧੇ ਮਾਂ ਉਸਨੂੰ ਫੋਨ ਕਰਕੇ ਪ੍ਰੇਸ਼ਾਨ ਕਰਦੀ ਹੈ।

Advertisement

LEAVE A REPLY

Please enter your comment!
Please enter your name here