ਚੰਡੀਗੜ, 4 ਸਤੰਬਰ (ਵਿਸ਼ਵ ਵਾਰਤਾ)- ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਦੇ ਨਾਲ ਰਾਜ ਭਰ ਵਿੱਚ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰੀਕਿਅ ਸ਼ੁਰੂ ਹੋ ਗਈ। ਪਹਿਲੇ ਦਿਨ ਕਿਸੇ ਵੀ ਸੰਭਾਵੀ ਉਮੀਦਵਾਰਾਂ ਨੇ ਨਾਮਜ਼ਦਗੀਆਂ ਪੱਤਰ ਨਹੀਂ ਭਰਿਆ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 7 ਸਤੰਬਰ 2018 ਹੈ। ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ 10 ਸਤੰਬਰ ਨੂੰ ਹੋਵੇਗੀ ਅਤੇ 11 ਸਤੰਬਰ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮੀਂ 4 ਵਜੇ ਤੱਕ ਵੋਟਾਂ ਪੈਣਗੀਆਂ, ਜਿਨਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।
Latest News : ਪੰਜਾਬ ਕੈਬਨਿਟ ਦੀ ਕੱਲ੍ਹ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ; ਨਵੀਂ ਤਰੀਕ ਹੋਈ ਤੈਅ
Latest News : ਪੰਜਾਬ ਕੈਬਨਿਟ ਦੀ ਕੱਲ੍ਹ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ; ਨਵੀਂ ਤਰੀਕ ਹੋਈ ਤੈਅ ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)Latest News...