*ਸ਼ਨਿਚਰਵਾਰ ਨੂੰ ਹਸਪਤਾਲ ਦਾਖਲ ਕਰਾਈ ਔਰਤ ਦੀ ਮੌਤ ਕਰੋਨਾ ਵਾਇਰਸ ਕਾਰਨ ਨਹੀਂ ਹੋਈ, ਰਿਪੋਰਟ ਆਈ ਨੈਗੇਟਿਵ
*ਸਿਵਲ ਸਰਜਨ ਬਰਨਾਲਾ ਨੇ ਕੀਤਾ ਸਪਸ਼ਟ
ਬਰਨਾਲਾ, 29 ਮਾਰਚ( ਵਿਸ਼ਵਵਾਰਤਾ)-ਸਿਵਲ ਹਸਪਤਾਲ ਬਰਨਾਲਾ ਵਿਖੇ ਬੀਤੀ ਰਾਤ ਦਾਖਲ ਔਰਤ ਦੀ ਮੌਤ ਕਰੋਨਾ ਵਾਇਰਸ ਕਾਰਨ ਨਹੀਂ ਹੋਈ ਹੈ। ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪੱਸ਼ਟੀਕਰਨ ਦਿੰਦਿਆ ਕਿਹਾ ਕਿ ਬੀਤੇ ਦਿਨ ਸਿਵਲ ਹਸਪਤਾਲ ਵਿੱਚ ਦਾਖਲ ਕਰਾਈ ਔਰਤ ਦੇ ਭੇਜੇ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਮਿ੍ਰਤਕ ਔਰਤ ਕਰੋਨਾ ਵਾਇਰਸ ਤੋਂ ਪੀੜਤ ਨਹੀਂ ਸੀ। ਇਹਤਿਆਤੀ ਤੌਰ ’ਤੇ ਉਸ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜ਼ਿਲੇ ਵਿੱਚ ਕਰੋਨਾ ਵਾਇਰਸ ਦਾ ਅਜੇ ਤੱਕ ਕੋਈ ਵੀ ਪਾਜ਼ੇਟਿਵ ਕੇਸ ਨਹੀਂ ਹੈ।
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਸੁਰੱਖਿਆ ਅਤੇ...