– ਵੱਡੇ ਪੁਲੀਸ ਅਧਿਕਾਰੀਆਂ ਨੇ ਹਰਿਆਣਾ ਦੀ ਹੱਦ *ਤੇ ਚੋਣਾਂ ਕਾਰਨ ਚੌਕਸੀ ਵਧਾਈ
ਮਾਨਸਾ, 18 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਵਿਚ ਭਲਕੇ ਪੈਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਅੱਜ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਮਨਧੀਰ ਸਿੰਘ ਅਤੇ ਹੋਰ ਉਚ ਪੁਲੀਸ ਅਧਿਕਾਰੀਆਂ ਨੇ ਅੱਜ ਸਾਂਝੇ ਤੌਰ ’ਤੇ ਗੁਆਂਢੀ ਸੂਬੇ ਹਰਿਆਣਾ ਨੇੜਲੀਆਂ ਸੀਲ ਕੀਤੀਆਂ ਹੱਦਾਂ ਦਾ ਜਾਇਜ਼ਾ ਲਿਆ। ਇਹ ਹੱਦਾਂ ਮਾਨਸਾ ਪ®ਸ਼ਾਸਨ ਵੱਲੋਂ ਕਈ ਦਿਨ ਪਹਿਲਾਂ ਤੋਂ ਹੀ ਸੀਲ ਕੀਤੀਆਂ ਹੋਈਆਂ ਹਨ ਅਤੇ ਮਾਨਸਾ ਜ਼ਿਲ੍ਹੇ ਵਿਚਲੇ ਪ®ਸ਼ਾਸਨ ਨੇ ਇਕ ਦਿਨ ਲਈ ਡਰਾਈ—ਡੇ ਕੀਤਾ ਹੋਇਆ ਹੈ। ਜ਼ਿਲ੍ਹੇ ਦੇ ਵੱਡੇ ਅਧਿਕਾਰੀਆਂ ਨੇ ਨਾਕਿਆਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਹੋਰ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਵਿਚ ਅਸਮਾਜਿਕ ਤੱਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਖ਼ਤੀ ਨਾਲ ਰੋਕਥਾਮ ਕੀਤੀ ਜਾ ਸਕੇ।
ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਜ਼ਿਲ੍ਹੇ ਵਿਚ ਕਿਸੇ ਵੀ ਕਿਸਮ ਦੀ ਨਸ਼ੇ ਦੀ ਤਸਕਰੀ ਰੋਕਣ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸਖਤਾਈ ਕਾਰਨ ਹੀ ਹਰਿਆਣਾ *ਚੋਂ ਚੋਰੀ—ਛਿਪੇ ਆਉਂਦੀ ਸ਼ਰਾਬ ਨੂੰ ਵੱਡੀ ਪੱਧਰ *ਤੇ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਚੋਣਾਂ ਨਸ਼ਾ ਰਹਿਤ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਗੈਰ—ਕਾਨੂੰਨੀ ਅਨਸਰਾਂ ਦੇ ਮਾਨਸਾ ਜ਼ਿਲ੍ਹੇ ਵਿਚ ਦਾਖਲੇ ਨੂੰ ਰੋਕਣ ਲਈ ਜ਼ਿਲ੍ਹਾ ਪ®ਸਾਸ਼ਨ ਵਲੋਂ ਸਾਰੇ ਪੁਖ਼ਤਾ ਇµਤਜ਼ਾਮ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਜ਼ਿਲ੍ਹਾ ਪ®ਸਾਸ਼ਨ ਵਲੋਂ ਵੋਟਰਾਂ ਨੂੰ ਸੁਰੱਖਿਅਤ ਮਾਹੌਲ ਪ®ਦਾਨ ਕੀਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਲਾਲਚ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਸੁਤµਤਰ, ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੂਰੇ ਪ®ਬµਧ ਕਰ ਲਏ ਗਏ ਹਨ ਅਤੇ ਮਾਨਸਾ ਜ਼ਿਲ੍ਹੇ ਵਿਚ ਅਮਨ—ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਨੇ ਨਾਕਿਆਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹੋਰ ਮੁਸ਼ਤੈਦੀ ਨਾਲ ਜ਼ਿੰਮੇਵਾਰੀ ਨਿਭਾਉਣ, ਤਾਂ ਕਿ ਨਸ਼ੇ ਦੀ ਤਸਕਰੀ ਕਰ ਰਹੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਨੇੜਲੀਆਂ ਬੁਢਲਾਡਾ ਅਤੇ ਸਰਦੂਲਗੜ੍ਹ ਸਬ—ਡਵੀਜ਼ਨਾਂ ਅਧੀਨ ਪੈਂਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ, ਜਿਸ ਸਦਕਾ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਾਹਨ ਨੂੰ ਜ਼ਿਲ੍ਹੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ, ਜਿੱਥੇ ਗਸ਼ਤ ਹੋਰ ਤੇਜ਼ ਕਰ ਦਿੱਤੀ ਗਈ ਹੈ, ਉਥੇ ਹਰਿਆਣੇ ਵੱਲ ਜਾਂਦੀਆਂ ਸੜਕਾਂ ਉਪਰ ਲਗਾਏ ਪੁਲੀਸ ਨਾਕਿਆਂ ’ਤੇ ਪੁਲੀਸ ਜਵਾਨ 24 ਘੰਟੇ ਪੂਰੀ ਮੁਸ਼ਤੈਦੀ ਨਾਲ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਅਤੇ ਵੋਟਰਾਂ ਦੀ ਜ਼ਿµਦਗੀ ਤਬਾਹ ਕਰਨ ਵਾਲੇ ਕਿਸੇ ਵੀ ਗਲਤ ਤੇ ਗੈਰ—ਕਾਨੂੰਨੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸੇ ਦੌਰਾਨ ਮਾਨਸਾ ਦੇ ਡੀਐਸਪੀ ਸਿਮਰਨਜੀਤ ਸਿੰਘ ਲੰਗ ਅਤੇ ਕਰਨਵੀਰ ਸਿੰਘ ਨੇ ਵੀ ਪੁਲੀਸ ਨਾਕਿਆਂ ਦੀ ਦੇਰ ਰਾਤ ਤੱਕ ਚੈਕਿੰਗ ਕੀਤੀ ਜਾਂਦੀ ਰਹੀ।
ਫੋਟੋ ਕੈਪਸ਼ਨ: ਜ਼ਿਲ੍ਹਾ ਪਰਿਸ਼ਦ ਚੋਣਾਂ ਕਾਰਨ ਮਾਨਸਾ ਪੁਲੀਸ ਵੱਲੋਂ ਦੇਰ ਰਾਤ ਹੁੰਦੀ ਵਾਹਨਾਂ ਦੀ ਚੈਕਿੰਗ।