ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵੋਟਰਾਂ ਵਿਚ ਇਹਨਾਂ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਵੋਟਾਂ ਸਵੇਰੇ 8:00 ਤੋਂ ਸ਼ੁਰੂ ਹੋਈਆਂ ਜੋ ਸ਼ਾਮ 4:00 ਵਜੇ ਤੱਕ ਪੈਣਗੀਆਂ। ਸਵੇਰ ਤੋਂ ਹੀ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਦੌਰਾਨ ਇਹਨਾਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।