ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 5 ਮਾਰਚ ਤੋਂ 8 ਮਾਰਚ ਅਤੇ 24 ਮਾਰਚ ਤੋਂ 31 ਮਾਰਚ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਨਿਰਵਿਘਨ ਰੂਪ ’ਚ ਨੇਪਰੇ ਚਾੜ੍ਹਨ ਲਈ ਧਾਰਾ 144 ਤਹਿਤ ਮਨਾਹੀ ਦੇ ਹੁਕਮ ਜਾਰੀ
ਨਵਾਂਸ਼ਹਿਰ, 2 ਮਾਰਚ (ਵਿਸ਼ਵ ਵਾਰਤਾ)-ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਦੀ ਟਰਮ-1, ਦਸੰਬਰ 2021 ਦੌਰਾਨ ਗੈਰ-ਹਾਜ਼ਰ ਰਹੇ ਪ੍ਰੀਖਿਆਰਥੀਆਂ ਦੀ ਹੋਣ ਵਾਲੀ ਮੁੜ ਪ੍ਰੀਖਿਆ ਅਤੇ 24 ਮਾਰਚ ਤੋਂ 31 ਮਾਰਚ ਤੱਕ ਦਸਵੀਂ/ਬਾਰ੍ਹਵੀਂ ਸ੍ਰੇਣੀ ਦੀਆਂ ਮੁੜ ਪ੍ਰੀਖਿਆਵਾਂ ਨੂੰ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ -2) ਦੀ ਧਾਰਾ 144 ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਸ਼ਾਮਿਲ ਹਨ।