ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਸਰਕਾਰੀ ਸਕੂਲ ਰਾਹੋਂ ਵਿਖੇ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ, 13 ਅਪ੍ਰੈਲ(ਵਿਸ਼ਵ ਵਾਰਤਾ)-ਡਾਕਟਰ ਸੰਦੀਪ ਕੁਮਾਰ ਸ਼ਰਮਾ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸ਼੍ਰੀ ਜੰਗ ਬਹਾਦਰ ਸ਼ਰਮਾ, ਪੀ.ਪੀ.ਐਸ ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ, ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ ਕਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਹੋਂ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਸ਼ਿਆਂ ਨੂੰ ਰੋਕਣ ਸਬੰਧੀ, ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ, ਅੋਰਤਾਂ ਦੀ ਸੁਰੱਖਿਆ, ਸਾਂਝ ਕੇਂਦਰਾਂ ਵਲੋਂ ਮਿਲ ਰਹੀਆਂ ਸੇਵਾਵਾਂ ਅਤੇ ਹੈਲ਼ਪ ਲਾਈਨ ਨੰਬਰਾਂ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਏ.ਐਸ.ਆਈ ਅਜੀਤ ਪਾਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਐਸ.ਆਈ. ਹੁਸਨ ਲਾਲ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਅਤੇ ਏ.ਐਸ.ਆਈ ਸਤਨਾਮ ਸਿੰਘ ਵੱਲੋਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਗਈ ਕਿ ਉਹ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋਣ ਤੇ ਉਸ ਸਬੰਧੀ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਵੀ ਸੁਚੇਤ ਕਰਨ ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿਣ। ਇਸ ਮੌਕੇ ਉਨ੍ਹਾਂ ਨੂੰ ਨਸ਼ਾ ਖਤਮ ਕਰਨ ਲਈ ਅੱਗੇ ਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਅਪੀਲ ਕੀਤੀ ਗਈ। ਆਵਾਜਾਈ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਹੈਲਮੈੱਟ ਪਾਉਣ ਅਤੇ ਲਾਇਸੰਸ ਬਣਵਾਉਣ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਸਾਂਝ ਕੇਂਦਰ ਵਿਖੇ ਮਿਲਣ ਵਾਲੀਆਂ ਸੇਵਾਂਵਾਂ, ਸਾਂਝ ਐਪਸ ਅਤੇ ਸਾਈਬਰ ਸੈੱਲ 1930 ਹੈਲਪ ਲਾਈਨ, ਵੋਮੈਨ ਹੈਲਪ ਲਾਈਨ 1091 ਸਬੰਧੀ ਵੀ ਦੱਸਿਆ ਗਿਆ।
ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਸਟਾਫ ਪਿੰ੍ਰਸੀਪਲ ਬਲਜਿੰਦਰ ਸਿੰਘ, ਰਣਜੀਤ ਸਿੰਘ ਡੀ.ਪੀ.ਆਈ., ਯੋਗੇਸ਼ ਕੁਮਾਰ ਅਤੇ ਹੋਰ ਅਧਿਆਪਕ ਹਾਜਰ ਸਨ।