🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹

0
56

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੭ ਕੱਤਕ (ਸੰਮਤ ੫੫੫ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 27th Katak (Samvat 555 Nanakshahi) 12-November-2023
​🌺🌹📖 “ਅੰਗ (ANG) – ੮੬੯ (869)”🌹🌺

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥ {ਪੰਨਾ 869}

ਪਦਅਰਥ: ਕਰਿ ਨਮਸਕਾਰ = ਸਿਰ ਨਿਵਾਇਆ ਕਰ। ਸਫਲ = ਫਲ ਦੇਣ ਵਾਲੀ, ਜੀਵਨ = ਮਨੋਰਥ ਪੂਰਾ ਕਰਨ ਵਾਲੀ। ਸਫਲ ਮੂਰਤਿ = ਉਹ ਗੁਰੂ ਜਿਸ ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਜਾ ਕੀ = ਜਿਸ (ਗੁਰੂ) ਦੀ। ਸੇਵ = ਸੇਵਾ, ਸਰਨ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ (ਪ੍ਰਭੂ) । ਪੁਰਖੁ = ਸਰਬ = ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ। ਨਾਮ ਰੰਗਿ = (ਪ੍ਰਭੂ ਦੇ) ਨਾਮ ਦੇ ਰੰਗ ਵਿਚ। ਰਾਤਾ = ਰੰਗਿਆ ਹੋਇਆ।੧।

ਕਉ = ਨੂੰ। ਰਾਖਨਹਾਰ = ਬਚਾਣ ਵਾਲਾ।੧।ਰਹਾਉ।

ਉਮਰਾਉ = ਅਮੀਰ। ਪਤੀਆਏ = ਤਸੱਲੀ ਕਰ ਦੇਂਦਾ ਹੈ, ਪ੍ਰੀਤ ਬਣਾ ਦੇਂਦਾ ਹੈ। ਦੁਸਟ = ਭੈੜੇ। ਮਾਰਿ = ਆਤਮਕ ਮੌਤੇ ਮਾਰ ਕੇ। ਪਚਾਏ = ਖ਼ੁਆਰ ਕਰਦਾ ਹੈ। ਕੈ ਮੁਖਿ = ਦੇ ਮੂੰਹ ਵਿਚ। ਰੋਗੁ = (ਨਿੰਦਾ ਦੀ) ਬੀਮਾਰੀ। ਜੈ ਜੈਕਾਰੁ = (ਹਰ ਵੇਲੇ) ਸੋਭਾ। ਸਭੁ ਲੋਗੁ = ਸਾਰਾ ਜਗਤ।੨।

ਕੈ ਮਨਿ = ਦੇ ਮਨ ਵਿਚ। ਜਪਹਿ = ਜਪਦੇ ਹਨ। ਭਗਵੰਤੁ = ਭਾਗਾਂ ਵਾਲਾ। ਸੰਗਤਿ ਕੇ ਮੁਖ = ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ। ਊਜਲ = ਰੌਸ਼ਨ।੩।

ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਲਾਹੇ = ਵਡਿਆਈ ਕਰਦਾ ਹੈ। ਬੇਪਰਵਾਹ = ਬੇ = ਮੁਥਾਜ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਜਾ ਕੀ = ਜਿਸ (ਗੁਰੂ) ਦੀ। ਸਭਿ = ਸਾਰੇ। ਪਾਏ ਧਰਨਿ = ਧਰਤੀ ਉਤੇ ਪਾ ਦੇਂਦਾ ਹੈ, ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ। ਮਾਰਿ = ਮਾਰ ਕੇ, ਦੁਰਕਾਰ ਕੇ।੪।

ਕੋਇ = ਕੋਈ ਭੀ ਮਨੁੱਖ। ਜਨੁ = ਪ੍ਰਭੂ ਦਾ ਸੇਵਕ। ਏਕੁ = ਇਕ ਪ੍ਰਭੂ ਨੂੰ। ਤਾ ਕੈ ਨਿਕਟਿ = ਉਸ ਦੇ ਨੇੜੇ।੫।

ਜਨ = ਪ੍ਰਭੂ ਦੇ ਸੇਵਕ {ਲਫ਼ਜ਼ ‘ਜਨੁ’ ਅਤੇ ‘ਜਨ’ ਦਾ ਫ਼ਰਕ ਵੇਖੋ}। ਭਲ ਮਾਨਹਿ = ਸਭ ਦਾ ਭਲਾ ਮੰਗਦੇ ਹਨ। ਵੇਕਾਰੀ = ਵਿਕਾਰਾਂ ਵਿਚ ਮੰਦਾ ਚਿਤਵਨ ਦੇ ਕੁਕਰਮਾਂ ਵਿਚ। ਕੈ ਸਿਖਿ = ਦੇ ਸਿੱਖ ਨੇ। ਉਬਰੇ = ਬਚ ਜਾਂਦੇ ਹਨ। ਨਰਕਿ = ਨਰਕ ਵਿਚ।੬।

ਸਾਜਨ = ਹੇ ਸੱਜਣ! ਸਤਿ = {सत्य} ਅਟੱਲ, ਸਦਾ ਕਾਇਮ ਰਹਿਣ ਵਾਲਾ। ਵਰਤਹਿ = ਵਰਤਦੇ ਹਨ, ਵਾਪਰਦੇ ਹਨ। ਦੁਆਰੇ = ਦੁਆਰਿ, ਦਰ ਤੇ। ਸੁ = ਉਹ (ਮਨੁੱਖ) । ਸਰਪਰ = ਜ਼ਰੂਰ।੭।

ਨੀਧਰਿਆ = ਨਿਆਸਰਿਆਂ ਨੂੰ। ਧਰ = ਆਸਰਾ। ਸਤਿਗੁਰ = ਹੇ ਗੁਰੂ! ਰਾਖਹੁ = ਤੂੰ ਰੱਖਦਾ ਹੈਂ। ਕੈ ਸਿਮਰਨਿ = ਦੇ ਸਿਮਰਨ ਨੇ। ਪੈਜ = ਲਾਜ।੮।

ਅਰਥ: ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ।

ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧।

ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩।

(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪।

(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫।

ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬।

ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭।

ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।

रागु गोंड असटपदीआ महला ५ घरु २ ੴ सतिगुर प्रसादि ॥

करि नमसकार पूरे गुरदेव ॥ सफल मूरति सफल जा की सेव ॥ अंतरजामी पुरखु बिधाता ॥ आठ पहर नाम रंगि राता ॥१॥

पद्अर्थ: करि नमसकार = सिर झुका कर। सफल = फल देने वाली, जीवन उद्देश्य पूरा करने वाली। सफल मूरति = वह गुरु जिसका दर्शन जीवन उद्देश्य पूरा करता है। जा की = जिस (गुरु) की। सेव = सेवा, शरण। अंतरजामी = हरेक के दिल की जानने वाला प्रभु। पुरखु = सर्व व्यापक। बिधाता = पैदा करने वाला। नाम रंगि = (प्रभु के) नाम के रंग में। राता = रंगा हुआ।1।

अर्थ: हे भाई! पूरे सतिगुरु के आगे सदा सिर झुकाया कर, उसका दर्शन जीवन का लक्ष्य पूरा करता है, उसकी शरण पड़ने से जीवन सफल हो जाता है। हे भाई! गुरु उस प्रभु के नाम के रंग में रंगा रहता है जो हरेक के दिल की जानने वाला है, जो सबमें व्यापक है और जो सबको पैदा करने वाला है।1।

गुरु गोबिंद गुरू गोपाल ॥ अपने दास कउ राखनहार ॥१॥ रहाउ॥

पद्अर्थ: कउ = को। राखनहार = बचाने वाला।1। रहाउ।

अर्थ: हे भाई! गुरु गोबिंद (का रूप) है, गुरु गोपाल (का रूप) है, जो अपने सेवकों को (निंदा आदि से) बचाने योग्य है।1। रहाउ।

पातिसाह साह उमराउ पतीआए ॥ दुसट अहंकारी मारि पचाए ॥ निंदक कै मुखि कीनो रोगु ॥ जै जै कारु करै सभु लोगु ॥२॥

पद्अर्थ: उमराउ = अमीर। पतीआए = तसल्ली कर देता है, प्रीत बना देता है। दुसट = बुरे। मारि = आत्मिक मौत मार के। पचाए = दुखी करता है। कै मुखि = के मुँह में। रोगु = (निंदा की) बीमारी। जै जैकारु = (हर वक्त) शोभा। सभु लोगु = सारा जगत।2।

अर्थ: हे भाई! गुरु जिस मनुष्यों के अंदर परमात्मा के प्रति प्यार दृढ़ कर देता है वे आत्मिक मण्डल में शाह-पातशाह व अमीर बन जाते हैं। दुष्टों-अहंकारियों को (अपने दर से) दुत्कार के दर-दर भटकने के राह पर डाल देता है। (सेवक की) निंदा करने वाले मनुष्य के मुँह में (निंदा करने की) बीमारी ही बन जाती है, सारा जगत (उस मनुष्य की) सदा शोभा करता है (जो गुरु की शरण पड़ा रहता है)।2।

संतन कै मनि महा अनंदु ॥ संत जपहि गुरदेउ भगवंतु ॥ संगति के मुख ऊजल भए ॥ सगल थान निंदक के गए ॥३॥

पद्अर्थ: कै मनि = के मन में। जपहि = जपते हैं। भगवंतु = भाग्यों वाला। संगति के मुख = गुरु के पास रहने वाले सेवकों के मुँह। ऊजल = उज्जवल, रौशन।3।

अर्थ: हे भाई! (जो मनुष्य गुरु की शरण पड़े रहते हैं, उन) संत-जनों के मन में बड़ा आत्मिक आनंद बना रहता है, संत जन गुरु को भगवान को अपने हृदय में बसाए रखते हैं। गुरु के पास रहने वाले सेवक के मुँह (लोक-परलोक में) रौशन हो जाते हैं पर निंदा करने वाले मनुष्य के (लोक-परलोक) सभी जगहें हाथों से निकल जाते हैं।3।

सासि सासि जनु सदा सलाहे ॥ पारब्रहम गुर बेपरवाहे ॥ सगल भै मिटे जा की सरनि ॥ निंदक मारि पाए सभि धरनि ॥४॥

पद्अर्थ: सासि सासि = हरेक सांस के साथ। सलाहे = उपमा करता है। बेपरवाह = बेमुथाज। भै = डर, भय। जा की = जिस (गुरु) की। सभि = सारे। पाए धरनि = धरती पर डाल देता है, नीच आचरण के गड्ढे में फेंक देता है। मारि = मार के, दुत्कार के।4।

नोट: ‘भै’ है ‘भउ’ का बहुवचन।

अर्थ: (हे भाई! गुरु की शरण पड़ने वाला) सेवक अपने हरेक सांस के साथ परमात्मा और बेमुथाज (बेपरवाह) गुरु की सिफल-सालाह करता रहता है। हे भाई! जिस गुरु की शरण पड़ने से सारे डर-सहम दूर हो जाते हैं, वह गुरु सेवकों की निंदा करने वाले लोगों को (अपने दर से) दुत्कार के नीच आचरण के गड्ढे में फेंक देता है (भाव, निंदकों को गुरु का दर पसंद नहीं आता। नतीजतन, वे गुरु दर से टूट के निंदा में पड़ के अपने आचरण में दिन-ब-दिन नीच से नीच होते चले जाते हैं)।4।

जन की निंदा करै न कोइ ॥ जो करै सो दुखीआ होइ ॥ आठ पहर जनु एकु धिआए ॥ जमूआ ता कै निकटि न जाए ॥५॥

पद्अर्थ: कोइ = कोई भी मनुष्य। जनु = प्रभु का सेवक। एकु = एक प्रभु को। ता कै निकटि = उसके नजदीक।5।

अर्थ: (इसलिए, हे भाई!) गुरु के सेवक की निंदा किसी भी मनुष्य को करनी ही नहीं चाहिए। जो भी मनुष्य (भले लोगों की) निंदा करता है, वह स्वयं दुखी रहता है। गुरु का सेवक तो हर वक्त एक परमात्मा का ध्यान धरे रखता है, जम-राज भी उसके नजदीक नहीं फटकता।5।

जन निरवैर निंदक अहंकारी ॥ जन भल मानहि निंदक वेकारी ॥ गुर कै सिखि सतिगुरू धिआइआ ॥ जन उबरे निंदक नरकि पाइआ ॥६॥

पद्अर्थ: जन = प्रभु के सेवक (शब्द ‘जनु’ और ‘जन’ में फर्क देखें)। भल मानहि = सब का भला मांगते हैं। वेकारी = विकारों में बुरा चितवने के कुकर्मों में। कै सिखि = के सिख ने। उबरे = बच जाते हैं। नरकि = नर्क में।6।

अर्थ: हे भाई! गुरु के सेवक किसी के साथ बैर नहीं रखते, पर उनकी निंदा करने वाले मनुष्य उनका बुरा चितवने और कुकर्मों में फंसे रहते हैं। हे भाई! गुरु के सिख ने तो सदा अपने गुरु (के चरणों) में तवज्जो जोड़ी होती है। (इसलिए) सेवक तो (निंदा आदि के नर्क में से) बच निकलते हैं, पर निंदक (अपने आप को इस) नर्क में डाले रखते हैं।6।

सुणि साजन मेरे मीत पिआरे ॥ सति बचन वरतहि हरि दुआरे ॥ जैसा करे सु तैसा पाए ॥ अभिमानी की जड़ सरपर जाए ॥७॥

पद्अर्थ: साजन = हे सज्जन! सति = सत्य, अटल, सदा कायम रहने वाला। वरतहि = बरतते हैं, घटित होता है। दुआरे = द्वार, दर पर। सु = वह (मनुष्य)। सरपर = अवश्य।7।

अर्थ: हे मेरे सज्जन! हे प्यारे मित्र! सुन (मैं तुझे वह) अटल नियम (बताता हूँ जो) परमात्मा के दर पर (सदा) घटित होते हैं। (वह अटल नियम ये है कि) मनुष्य जिस तरह का कर्म करता है वैसा ही फल पा लेता है। अहंकारी मनुष्य की जड़ अवश्य काटी जाती है।7।

नीधरिआ सतिगुर धर तेरी ॥ करि किरपा राखहु जन केरी ॥ कहु नानक तिसु गुर बलिहारी ॥ जा कै सिमरनि पैज सवारी ॥८॥१॥२९॥

पद्अर्थ: नीधरिआ = निआसरों को। धर = आसरा। सतिगुर = हे गुरु! राखहु = तू रखता है। कै सिमरनि = के स्मरण ने। पैज = इज्जत।8।

अर्थ: हे सतिगुरु! निआसरे लोगों को तेरा ही आसरा है। तू मेहर करके अपने सेवकों की इज्जत स्वयं रखता है। हे नानक! कह: मैं उस गुरु से सदके जाता हूँ जिसकी ओट चितारने ने मेरी इज्जत रख ली (और, मुझे निंदा आदि से बचा के रखा)।8।1।29।

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕਸ਼ੋ ਜੀ
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺