🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏

22
Advertisement

13th May 2023 Saturday 30th Vaisakh ( Samvat Nanakshahi 555)

Ajj Da Amrit Vele Da HUKAMNAMA ji Sachkhand Sri Darbar Sahib
Ang:- 662

ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

☬ ਪੰਜਾਬੀ ਵਿੱਚ ਵਿਆਖਿਆ :- ☬

ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥ ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ, (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥ (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ – ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)। (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਹੇ ਨਾਨਕ ਜੀ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥

धनासरी महला १ ॥
चोरु सलाहे चीतु न भीजै ॥ जे बदी करे ता तसू न छीजै ॥ चोर की हामा भरे न कोइ ॥ चोरु कीआ चंगा किउ होइ ॥१॥ सुणि मन अंधे कुते कूड़िआर ॥ बिनु बोले बूझीऐ सचिआर ॥१॥ रहाउ ॥ चोरु सुआलिउ चोरु सिआणा ॥ खोटे का मुलु एकु दुगाणा ॥ जे साथि रखीऐ दीजै रलाइ ॥ जा परखीऐ खोटा होइ जाइ ॥२॥ जैसा करे सु तैसा पावै ॥ आपि बीजि आपे ही खावै ॥ जे वडिआईआ आपे खाइ ॥ जेही सुरति तेहै राहि जाइ ॥३॥ जे सउ कूड़ीआ कूड़ु कबाड़ु ॥ भावै सभु आखउ संसारु ॥ तुधु भावै अधी परवाणु ॥ नानक जाणै जाणु सुजाणु ॥४॥४॥६॥

☬ हिंदी में अर्थ :- ☬

जे कोई चोर (उस हाकम की जिस के सामने उस का मुक्कदमा पेश है) खुश़ामद करे तो उस को (यह) यकीन नहीं बन सकता (कि यह सच्चा है), जे वह चोर (हाकम की) बेज्जती करे तो भी वह पल भर नहीं घबराता। कोई भी मनुष्य किसे चोर के अच्छे होने की गवाही नहीं दे सकता। जो मनुष्य (लोगों की नजरों में) चोर माना गया, वह (खुश़ामद या बेज्जती से औरों के सामने) अच्छा नहीं बन सकता ॥१॥ हे अन्धे लालची और झूठे मन! (ध्यान से) सुन। सच्चा मनुष्य बिना बोले ही पहचाना जाता है ॥१॥ रहाउ ॥ चोर हुए अच्छा बने चतुर बने, (पर आखिर वह चोर ही है उस की कदर कीमत नहीं पड़ती, जैसे) खोटे रूपए की कीमत दो टका ही है। जे खोटे रूपए को (खरे में) रख दें, (खरों में) रला दें, तो भी जब उसकी परख होती है तब भी वह खोटा ही कहा जाता है ॥२॥ मनुष्य जैसा कार्य करता है वैसा ही उस का फल पाता है। हर कोई आप (कर्मों के बीज) बीज के आप ही फल खाता है। जे कोई मनुष्य (हो तो खोटा, पर) अपनी वड़ियाइयों की कसमें चुकी जाए, (उस का एतबार नहीं बन सकता, क्योंकि) मनुष्य की जिस तरह की मनों-वासना है वैसे ही रास्ते पर वह चलता है ॥३॥ (अपना एतबार करवाने के लिए चतुर बन कर) झूठी गप्पें और झूठ कबाड़ की बातें-चाहे सारे संसार को कहीं जाए (पर, हे प्रभू! कोई मनुष्य आपको धोखा नहीं दे सकता। (हे प्रभू! जे दिल का खरा हो तो) एक सीधा मनुष्य भी आपको पसंद आ जाता है, आपके द्वार पर कबूल हो जाता है। हे नानक जी! घट घट की जानन वाला सुजान प्रभू (सब कुछ) जानता है ॥४॥४॥६॥

☬ English Translation:- ☬

If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good ? ||1|| Listen, O mind, you blind, false dog! Even without your speaking, the Lord knows and understands. ||1|| Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. ||2|| As one acts, so does he receive. As he plants, so does he eat. He may praise himself gloriously, but still, according to his understanding, so is the path he must follow. ||3|| He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak Ji, the Lord is wise, knowing, all-knowing. ||4||4||6||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Advertisement