🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏

38
Advertisement

15th May 2023 Monday 1st Jeth ( Samvat Nanakshahi 555)

Ajj Da Amrit Vele Da HUKAMNAMA ji Sachkhand Sri Darbar Sahib
Ang:- 755

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

☬ ਵਿਆਖਿਆ ☬

ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ। ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫। ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬। ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨। ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩। ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬। ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭। ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮। ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧। ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨। ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩। ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪। ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫। ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬। ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ)ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭। ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ)ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮। ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯। ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦। ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨। ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ।੩੩। ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ ਜੀ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ।੩੪।੧।੩।

रागु सूही महला ३ घरु १०
ੴ सतिगुर प्रसादि ॥
दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥ गुरमुखि जनमु सकारथा सचै सबदि लगंनि ॥ आतम रामु प्रगासिआ सहजे सुखि रहंनि ॥३॥ गुर का सबदु विसारिआ दूजै भाइ रचंनि ॥ तिसना भुख न उतरै अनदिनु जलत फिरंनि ॥४॥ दुसटा नालि दोसती नालि संता वैरु करंनि ॥ आपि डुबे कुट्मब सिउ सगले कुल डोबंनि ॥५॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥६॥ ए मन जैसा सेवहि तैसा होवहि तेहे करम कमाइ ॥ आपि बीजि आपे ही खावणा कहणा किछू न जाइ ॥७॥ महा पुरखा का बोलणा होवै कितै परथाइ ॥ ओइ अम्रित भरे भरपूर हहि ओना तिलु न तमाइ ॥८॥ गुणकारी गुण संघरै अवरा उपदेसेनि ॥ से वडभागी जि ओना मिलि रहे अनदिनु नामु लएनि ॥९॥ देसी रिजकु स्मबाहि जिनि उपाई मेदनी ॥ एको है दातारु सचा आपि धणी ॥१०॥ सो सचु तेरै नालि है गुरमुखि नदरि निहालि ॥ आपे बखसे मेलि लए सो प्रभु सदा समालि ॥११॥ मनु मैला सचु निरमला किउ करि मिलिआ जाइ ॥ प्रभु मेले ता मिलि रहै हउमै सबदि जलाइ ॥१२॥ सो सहु सचा वीसरै ध्रिगु जीवणु संसारि ॥ नदरि करे ना वीसरै गुरमती वीचारि ॥१३॥ सतिगुरु मेले ता मिलि रहा साचु रखा उर धारि ॥ मिलिआ होइ न वीछुड़ै गुर कै हेति पिआरि ॥१४॥ पिरु सालाही आपणा गुर कै सबदि वीचारि ॥ मिलि प्रीतम सुखु पाइआ सोभावंती नारि ॥१५॥ मनमुख मनु न भिजई अति मैले चिति कठोर ॥ सपै दुधु पीआईऐ अंदरि विसु निकोर ॥१६॥ आपि करे किसु आखीऐ आपे बखसणहारु ॥ गुर सबदी मैलु उतरै ता सचु बणिआ सीगारु ॥१७॥ सचा साहु सचे वणजारे ओथै कूड़े ना टिकंनि ॥ ओना सचु न भावई दुख ही माहि पचंनि ॥१८॥ हउमै मैला जगु फिरै मरि जमै वारो वार ॥ पइऐ किरति कमावणा कोइ न मेटणहार ॥१९॥ संता संगति मिलि रहै ता सचि लगै पिआरु ॥ सचु सलाही सचु मनि दरि सचै सचिआरु ॥२०॥ गुर पूरे पूरी मति है अहिनिसि नामु धिआइ ॥ हउमै मेरा वड रोगु है विचहु ठाकि रहाइ ॥२१॥ गुरु सालाही आपणा निवि निवि लागा पाइ ॥ तनु मनु सउपी आगै धरी विचहु आपु गवाइ ॥२२॥ खिंचोताणि विगुचीऐ एकसु सिउ लिव लाइ ॥ हउमै मेरा छडि तू ता सचि रहै समाइ ॥२३॥ सतिगुर नो मिले सि भाइरा सचै सबदि लगंनि ॥ सचि मिले से न विछुड़हि दरि सचै दिसंनि ॥२४॥ से भाई से सजणा जो सचा सेवंनि ॥ अवगण विकणि पल्हरनि गुण की साझ करंन्हि ॥२५॥ गुण की साझ सुखु ऊपजै सची भगति करेनि ॥ सचु वणंजहि गुर सबद सिउ लाहा नामु लएनि ॥२६॥ सुइना रुपा पाप करि करि संचीऐ चलै न चलदिआ नालि ॥ विणु नावै नालि न चलसी सभ मुठी जमकालि ॥२७॥ मन का तोसा हरि नामु है हिरदै रखहु सम्हालि ॥ एहु खरचु अखुटु है गुरमुखि निबहै नालि ॥२८॥ ए मन मूलहु भुलिआ जासहि पति गवाइ ॥ इहु जगतु मोहि दूजै विआपिआ गुरमती सचु धिआइ ॥२९॥ हरि की कीमति ना पवै हरि जसु लिखणु न जाइ ॥ गुर कै सबदि मनु तनु रपै हरि सिउ रहै समाइ ॥३०॥ सो सहु मेरा रंगुला रंगे सहजि सुभाइ ॥ कामणि रंगु ता चड़ै जा पिर कै अंकि समाइ ॥३१॥ चिरी विछुंने भी मिलनि जो सतिगुरु सेवंनि ॥ अंतरि नव निधि नामु है खानि खरचनि न निखुटई हरि गुण सहजि रवंनि ॥३२॥ ना ओइ जनमहि ना मरहि ना ओइ दुख सहंनि ॥ गुरि राखे से उबरे हरि सिउ केल करंनि ॥३३॥ सजण मिले न विछुड़हि जि अनदिनु मिले रहंनि ॥ इसु जग महि विरले जाणीअहि नानक सचु लहंनि ॥३४॥१॥३॥

☬ अर्थ ☬

हे मेरे मालिक! तू धन्य है! तू ही सराहनीय है! हे भाई! गुरू की शरण पड़ कर सदा उस परमात्मा की सिफत सालाह करनी चाहिए जो सदा कायम रहने वाला है, और जिस को किसी की मुथाजी नहीं है II१II रहाउ II
हे भाई! दुनिया की खुशामदें ना करता फिर, दुनिया तो नाश हो जाएगी। लोगों की महिमा भी ना गाता फिर, ख़लकत भी मर के मिट्टी हो जाएगी II१II
हे भाई! अपने मन के पीछे चलने वाले मनुष्य दुनिया की मित्रता में ही जल मरते हैं (आत्मि्क जीवन को जला के राख कर लेते हैं। अंत में) जमराज के दर पर चोटें खाते हैं। तब उन्हें (हाथों से फिसल चुका मानस जन्म का) समय नहीं मिलता II२II
हे भाई! जो मनुष्य गुरू की शरण पड़ते हैं, उनका जीवन सफल हो जाता है, क्योंकि वे सदा-स्थिर प्रभू की सिफत सालाह की बाणी में जुड़े रहते हैं। उनके अंदर सर्व-व्यापक परमात्मा का प्रकाश हो जाता है। वे आत्मिक अडोलता में आनंद में मगन रहते हैं II३II
हे भाई! जो मनुष्य गुरू की बाणी को भुला देते हैं, वे माया के मोह में मस्त रहते हैं, उनके अंदर से माया की प्यास-भूख दूर नहीं होती, वे हर वक्त (तृष्णा की आग में) जलते फिरते हैं II४II
ऐसे मनुष्य बुरे लोगों से मित्रता बनाए रखते हैं, और संतों से वैर कमाते हैं। वे खुद अपने परिवार समेत (संसार समुंद्र में) डूब जाते हैं, अपनी कुलों को भी (अपने ही अन्य रिश्तेदारों को भी) साथ में ही डुबा लेते हैं II५II
हे भाई! किसी की भी निंदा करनी अच्छी बात नहीं है। अपने मन के पीछे चलने वाले मूर्ख मनुष्य ही निंदा किया करते हैं। (लोक-परलोक में) वही बदनामी कमाते हैं और भयानक नर्क में पड़ते हैं II६II
हे (मेरे) मन! तू जैसे की सेवा-भक्ति करेगा, वैसे ही कर्म कमा के वैसा ही बन जाएगा। (प्रभू की रजा में ये नियम है कि जीव ने इस कर्म भूमि शरीर में) आप बीज के आप ही (उसका) फल खाना होता है। इस (सत्य) की उलंघ्ना नहीं की जा सकती II७II
(उच्च आत्मिक अवस्था वाले) महापुरुषों के वचन किसी प्रसंग के अनुसार होते हैं। वे महापुरुख आत्मिक जीवन देने वाले नाम-रस से भरपूर रहते हैं, उन्हें किसी सेवा आदि का लालच नहीं होता (पर जो मनुष्य उनकी सेवा करता है, उसे उनसे आत्मिक जीवन मिल जाता है) II८II
वह महापुरुख औरों को भी (नाम जपने का) उपदेश करते हैं। गुण ग्रहण करने वाला मनुष्य (उनसे) गुण ग्रहण कर लेता है। सो, जो मनुष्य उन महापुरुषों की संगति में रहते हैं, वे बड़े भाग्यशाली हो जाते हैं, वे भी हर वक्त नाम जपने लग जाते हैं II९II
हे भाई! जिस परमात्मा ने ये सृष्टि पैदा की है वह स्वयं ही सब जीवों को रिज़क पहुँचाता है। वही स्वयं सब दातें देने वाला है। वह मालिक सदा कायम रहने वाला (भी) है II१०II
हे भाई! वह सदा कायम रहने वाला परमात्मा तेरे अंग-संग बसता है। गुरू की शरण पड़ कर तू उसको अपनी आँखें से देख ले। (जिस मनुष्य पर वह) स्वयं ही बख्शिश करता है उसको अपने आप ही (अपने चरनों में) जोड़ लेता है। हे भाई! उस प्रभू को सदा अपने दिल में बसाए रख II११II
हे भाई! वह सदा कायम रहने वाला परमात्मा (सदा) पवित्र है, (जब तक मनुष्य का) मन (विकारों से) मैला रहे, उस परमात्मा के साथ मिलाप नहीं हो सकता। जीव तब ही उस प्रभू के चरणों से मिल सकता है, जब प्रभू खुद गुरू के शबद से उसके अंदर का अहंकार जला के उसको अपने साथ मिलाता है II१२II
अर्थ: हे भाई! अगर वह सदा कायम रहने वाला पति-प्रभू भूल जाए, तो जगत में जीना धिक्कारयोग्य है। जिस मनुष्य पर प्रभू स्वयं मेहर की निगाह करता है, उसे प्रभू नहीं भूलता। वह मनुष्य गुरू की मति की बरकति से हरी-नाम में सुरति जोड़ता है II१३II
हे भाई! (हम जीवों का कोई अपना जोर नहीं चल सकता) अगर गुरू (मुझे प्रभू से) मिला दे, तो ही मैं मिला रह सकता हूँ, और उस सदा स्थिर रहने वाले परमात्मा को मैं अपने हृदय में टिका के रख सकता हूँ। हे भाई! गुरू के प्यार की बरकति से जो मनुष्य प्रभू-चरणों में मिल जाए वह फिर कभी वहाँ से नहीं विछुड़ता II१४II
हे भाई! गुरू के शबद में सुरति जोड़ के तू भी अपने पति-प्रभू की सिफत सालाह किया कर। प्रीतम प्रभू को मिल के जिस जीव स्त्री ने आत्मिक आनंद प्राप्त कर लिया, उसने (लोक-परलोक में) शोभा कमा ली II१५II
हे भाई! अपने मन के पीछे चलने वाले मनुष्यों का मन परमात्मा के नाम में नहीं भीगता (हरी नाम के साथ प्यार नहीं डालता)। वह मनुष्य अपने मन में मैले और कठोर रहते हैं। अगर साँप को दूध भी पिलाया जाय, तो भी उसके अंदर निरोल जहिर ही टिका रहता है II१६II
हे भाई! (सब जीवों में व्यापक हो के सब कुछ) प्रभू स्वयं ही कर रहा है। किसको (अच्छा या बुरा) कहा जा सकता है? (गलत रास्ते पर पड़े हुए जीवों पर भी) वह स्वयं ही बख्शिश करने वाला है। जब गुरू के शबद की बरकति से (किसी मनुष्य के मन की) मैल उतर जाती है, तो उसकी आत्मा को सदा कायम रहने वाली स्वतंत्रता मिल जाती है II१७II
हे भाई! (हरी-नाम की पूँजी का मालिक) शाह-प्रभू सदा कायम रहने वाला है, उसके नाम का व्यापार करने वाले भी अटॅल आत्मिक जीवन वाले बन जाते हैं। पर उस शाह के दरबार में झूठी दुनिया के बनजारे नहीं टिक सकते। उन्हें सदा-स्थिर प्रभू का नाम पसंद नहीं आता, और वे सदा दुख में ही ख्वार होते रहते हैं II१८II
हे भाई! अहंकार (की मैल) से मैला हुआ ये जगत भटक रहाप है, बार बार जनम-मरन के चक्कर में रहता है, पिछले जन्मों के किए कर्मों के संस्कारों के अनुसार वैसे ही और कर्म किए जाता है। (कर्मों के बनी इस फाही को) कोई मिटा नहीं सकता II१९II
हे भाई! अगर मनुष्य साध-संगति में टिका रहे, तो इसका प्यार सदा-स्थिर प्रभू में बन जाता है। हे भाई! तू (साध-संगति में टिक के) सदा-स्थिर प्रभू की सिफत सालाह किया कर, सदा-स्थिर प्रभू को अपने मन में बसा ले, (इस तरह) सदा-स्थिर प्रभू के दर पे सुर्खरू होगा II२०II
हे भाई! पूरे गुरू की मति किसी (भी तरह की) कमी के बग़ैर है। (जो मनुष्य गुरू की पूरी मति ले के) दिन-रात परमात्मा का नाम सिमरता है, वह मनुष्य अहंकार और ममता के बड़े रोग को अपने अंदर से रोक देता है II२१II
हे भाई! (यदि प्रभू मेहर करे तो) मैं अपने गुरू की वडिआई करूँ, झुक झुक के मैं गुरू के चरणों में लगूँ, अपने अंदर से अहंकार को दूर करके अपना मन अपना तन गुरू के हवाले करि दूँ, गुरू के आगे रख दूँ II२२II
हे भाई! डाँवा-डोल हालत में रहने से दूखी ही हुआ जाता है। एक परमात्मा के साथ ही सुरति जोड़े रख। अपने अंदर से अहंकार दूर कर, ममता दूर कर। (जब मनुष्य अहंकार-ममता दूर करता है) तब सदा-स्थिर रहने वाले परमात्मा में लीन हुआ रहता है II२३II
हे भाई! वे मनुष्य (मेरे) भाई हैं, जो गुरू की शरण में आ पड़े हैं, और सदा-स्थिर प्रभू की सिफत सालाह की बाणी में चिक्त जोड़ते हैं। जो मनुष्य सदा-स्थिर प्रभू में लीन हो जाते हैं, वह (फिर प्रभू से) नहीं विछुड़ते। वह सदा-स्थिर प्रभू के दर पे (टिके हुए) दिखते हैं II२४II
हे भाई! वह मनुष्य मेरे भाई हैं मित्र हैं, जो सदा कायम रहने वाले परमात्मा की सेवा-भक्ति करते हैं। (गुणों के बदले) अवगुण बिक जाने से (दूर हो जाने से) वह मनुष्य (आत्मिक जीवन में) प्रफुल्लित होते हैं, वह मनुष्य परमात्मा के गुणों से सांझ पाते हैं II२५II
हे भाई! गुरू से (आत्मिक) सांझ की बरकति से (उनके अंदर आत्मिक आनंद पैदा होता है, वह परमात्मा की अटल रहने वाली भक्ति करते रहते हैं। वह मनुष्य गुरू के शबद से सदा-स्थिर प्रभू के नाम का व्यापार करते हैं और हरी-नाम (का) लाभ कमाते हैं II२६II
हे भाई! (कई किस्म के) पाप कर कर के सोना-चाँदी (आदि धन) इकट्ठा करते हैं, पर (जगत से) चलने के वक्त (वह धन मनुष्य के) साथ नहीं जाता। परमात्मा के नाम के बिना और कोई भी चीज मनुष्य के साथ नहीं जाएगी। नाम से विहीन सारी दुनिया आत्मिक मौत के हाथों से लूटी जाती है (अपना आत्मिक जीवन लुटा बैठती है) II२७II
हे भाई! मनुष्य के मन के लिए परमात्मा का नाम ही (जीवन यात्रा का) खर्च है। इस यात्रा-खर्च को अपने हृदय में संभाल के रखो। ये खर्च कभी समाप्त होने वाला नहीं है। जो मनुष्य गुरू के बताए हुए रास्ते पर चलता है, उसके साथ ये सदा के लिए साथ बनाता है II२८II
जगत के मूल परमात्मा से टूटे हुए ऐ मन! (अगर तू इसी तरह टूटा रहा तो) अपनी इज्जत गवा के (यहाँ से) जाएगा। ये जगत तो माया के मोह में फसा हुआ है (तू इससे मोह छोड़ दे, और) गुरू की मति पर चल के सदा-स्थिर रहने वाले परमात्मा का नाम सिमरा कर II२९II

हे भाई! परमात्मा किसी मूल्य से नहीं मिल सकता। परमात्मा की महिमा बयान नहीं की जा सकती। जिस मनुष्य का मन और तन गुरू के शबद में रंगा जाता है, वह सदा परमात्मा में लीन रहता है II३०II
हे भाई! मेरा वह पति-प्रभू आनंद स्वरूप है (जो मनुष्य उसके चरणों में आ जुड़ता है) उसको वह आत्मिक अडोलता में, प्रेम रंग में रंग देता है। जब कोई जीव-स्त्री उस पति-प्रभू के चरणों में लीन हो जाती है, तब उस (की जिंद) को प्रेम-रंग चढ़ जाता है II३१II
हे भाई! जो मनुष्य गुरू की शरण पड़ते हैं, वह (प्रभू से) चिरों से विछुड़े हुए भी (प्रभू को) आ मिलते हैं। परमात्मा का नाम (जो, मानो धरती के सारे) नौ खजाने (हैं, उनको) अपने अंदर ही मिल जाते हैं। उस नाम-खजाने को वे खुद इस्तेमाल करते हैं, औरों को बाँटते हैं, वह फिर भी खत्म नहीं होता। आत्मिक अडोलता में टिक के वह मनुष्य परमात्मा के गुण याद करते रहते हैं II३२II
हे भाई! (गुरू की शरण आ पड़े) वे मनुष्य ना तो पैदा होते हैं ना मरते हैं, ना ही वे (जनम-मरण के चक्कर में) दुख सहते हैं। जिनकी रक्षा गुरू ने कर दी है, वह (जन्म-मरन के चक्करों से) बच गए। वह सदा प्रभू के चरणों में जुड़ के आत्मिक आनंद पाते हैंII३३II
हे भाई! जो भले मनुष्य हर वक्त प्रभू-चरणों में जुड़े रहते हैं, वह प्रभू-चरणों में मिल के दोबारा कभी नहीं विछुड़ते। पर, हे नानक! इस जगत में ऐसे विरले बंदे ही उघड़ते हैं, जो सदा-स्थिर रहने वाले परमात्मा का मिलाप प्राप्त करते हैंII३४II१II३II

☬ Meaning ☬

One Universal Creator God. By The Grace Of The True Guru:
Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1|| Pause || Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2|| The lives of the Gurmukhs are fruitful and blessed; they are committed to the True Word of the Shabad. Their souls are illuminated by the Lord, and they dwell in peace and pleasure. ||3|| Those who forget the Word of the Guru’s Shabad are engrossed in the love of duality. Their hunger and thirst never leave them, and night and day, they wander around burning. ||4|| Those who make friendships with the wicked, and harbor animosity to the Saints, Shall  drown with their families, and their entire lineage shall be obliterated. ||5|| It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ||6|| O mind, as you serve, so do you become, and so are the deeds that you do. Whatever you yourself plant, that is what you shall have to eat; nothing else can be said about this. ||7|| The speech of the great spiritual beings has a higher purpose. They are filled to over-flowing with Ambrosial Nectar, and they have absolutely no greed at all. ||8|| The virtuous accumulate virtue, and teach others. Those who meet with them are so very fortunate; night and day, they chant the Naam, the Name of the Lord. ||9|| He who created the Universe, gives sustenance to it. The One Lord alone is the Great Giver. He Himself is the True Master. ||10|| That True Lord is always with you; the Gurmukh is blessed with His Glance of Grace. He Himself shall forgive you, and merge you into Himself; forever cherish and contemplate God. ||11|| The mind is impure; only the True Lord is pure. So how can it merge into Him ? God merges it into Himself, and then it remains merged; through the Word of His Shabad, the ego is burnt away. ||12|| Cursed is the life in this world, of one who forgets her True Husband Lord. The Lord grants His Mercy, and she does not forget Him, if she contemplates the Guru’s Teachings. ||13|| The True Guru unites her, and so she remains united with Him, with the True Lord enshrined within her heart. And so united, she will not be separated again; she remains in the love and affection of the Guru. ||14|| I praise my Husband Lord, contemplating the Word of the Guru’s Shabad. Meeting with my Beloved, I have found peace; I am His most beautiful and happy soul-bride. ||15|| The mind of the self-willed manmukh is not softened; his consciousness is totally polluted and stone-hearted. Even if the venomous snake is fed on milk, it shall still be filled with poison. ||16|| He Himself does – who else should I ask ? He Himself is the Forgiving Lord. Through the Guru’s Teachings, filth is washed away, and then, one is embellished with the ornament of Truth. ||17|| True is the Banker, and True are His traders. The false ones cannot remain there. They do not love the Truth – they are consumed by their pain. ||18|| The world wanders around in the filth of egotism; it dies, and is re-born, over and again. He acts in accordance with the karma of his past actions, which no one can erase. ||19|| But if he joins the Society of the Saints, then he comes to embrace love for the Truth. Praising the True Lord with a truthful mind, he becomes true in the Court of the True Lord. ||20|| The Teachings of the Perfect Guru are perfect; meditate on the Naam, the Name of the Lord, day and night. Egotism and self-conceit are terrible diseases; tranquility and stillness come from within. ||21|| I praise my Guru; bowing down to Him again and again, I fall at His Feet. I place my body and mind in offering unto Him, eradicating self-conceit from within. ||22|| Indecision leads to ruin; focus your attention on the One Lord. Renounce egotism and self-conceit, and remain merged in Truth. ||23|| Those who meet with the True Guru are my Siblings of Destiny; they are committed to the True Word of the Shabad. Those who merge with the True Lord shall not be separated again; they are judged to be True in the Court of the Lord. ||24|| They are my Siblings of Destiny, and they are my friends, who serve the True Lord. They sell off their sins and demerits like straw, and enter into the partnership of virtue. ||25|| In the partnership of virtue, peace wells up, and they perform true devotional worship service. They deal in Truth, through the Word of the Guru’s Shabad, and they earn the profit of the Naam. ||26|| Gold and silver may be earned by committing sins, but they will not go with you when you die. Nothing will go with you in the end, except the Name; all are plundered by the Messenger of Death. ||27|| The Lord’s Name is the nourishment of the mind; cherish it, and preserve it carefully within your heart. This nourishment is inexhaustible; it is always with the Gurmukhs. ||28|| O mind, if you forget the Primal Lord, you shall depart, having lost your honor. This world is engrossed in the love of duality; follow the Guru’s Teachings, and meditate on the True Lord. ||29|| The Lord’s value cannot be estimated; the Lord’s Praises cannot be written down. When one’s mind and body are attuned to the Word of the Guru’s Shabad, one remains merged in the Lord. ||30|| My Husband Lord is playful; He has imbued me with His Love, with natural ease. The soul-bride is imbued with His Love, when her Husband Lord merges her into His Being. ||31|| Even those who have been separated for so very long, are reunited with Him, when they serve the True Guru. The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32|| They are not born, and they do not die; they do not suffer in pain. Those who are protected by the Guru are saved. They celebrate with the Lord. ||33|| Those who are united with the Lord, the True Friend, are not separated again; night and day, they remain blended with Him. In this world, only a rare few are known, O Nanak Ji, to have obtained the True Lord. ||34||1||3||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Advertisement