ਅਕਸ਼ੈ ਸ਼ਰਮਾ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐਨ.ਐਸ.ਯੂ.ਆਈ. ਪੰਜਾਬ ਦੀ ਕੀਤੀ ਅਗਵਾਈ
ਉਨ੍ਹਾਂ ਦੀ ਯਾਦ ਵਿੱਚ ਸੂਬਾ ਪੱਧਰੀ ਖੂਨਦਾਨ ਕੈਂਪ ਕੀਤੇ ਸਮਰਪਿਤ
ਭਾਰਤ ਨੂੰ ਮੁੜ ਉੱਭਰਨ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਸਾਬਕਾ ਪ੍ਰਧਾਨ ਮੰਤਰੀ ਦਾ ਵਿਹਾਰਕ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਕੀਤਾ ਰੇਖਾਂਕਿਤ

ਚੰਡੀਗੜ੍ਹ, 20 ਅਗਸਤ(ਵਿਸ਼ਵ ਵਾਰਤਾ)-: ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਰਾਜੀਵ ਗਾਂਧੀ ਦੇ ਆਧੁਨਿਕ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕਰਦਿਆਂ, ਐਨਐਸਯੂਆਈ ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਅੱਜ ਕਿਹਾ ਕਿ ਇਸ ਮਹਾਨ ਨੇਤਾ ਦਾ ਦ੍ਰਿਸ਼ਟੀਕੋਣ ਭਾਰਤ ਨੂੰ ਇੱਕ ਸਸ਼ਕਤ ਰਾਸ਼ਟਰ ਬਣਾਉਣ ਵਿੱਚ ਸਹਾਈ ਹੋਵੇਗਾ।
ਅਕਸ਼ੈ ਨੇ ਸੂਬੇ ਦੇ ਐਨਐਸਯੂਆਈ ਕਾਡਰ ਦੀ ਅਗਵਾਈ ਕਰਦਿਆਂ ਭਾਰਤ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ 77ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਾਂਗਰਸ ਵੱਲੋਂ ਦੇਸ਼ ਦੇ ਜਮਹੂਰੀ ਆਦਰਸ਼ਾਂ ਨੂੰ ਫਾਸ਼ੀਵਾਦੀ ਤਾਕਤਾਂ ਤੋਂ ਬਚਾਉਣ ਦੇ ਸੰਕਲਪ ਨੂੰ ਦੁਹਰਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੂਬੇ ਭਰ ਵਿੱਚ ਖੂਨਦਾਨ ਕੈਂਪ ਲਗਾਏ ਗਏ।

ਅਕਸ਼ੈ ਸ਼ਰਮਾ ਨੇ ਆਪਣੇ ਦਫ਼ਤਰ ਵੱਲੋਂ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਰਾਜੀਵ ਗਾਂਧੀ ਜੀ ਨੇ ਸਾਡੇ ਜੀਵਨ ਦੇ ਹਰ ਪਹਿਲੂ ‘ਤੇ ਆਪਣੇ ਵਿਗਿਆਨਕ ਸੁਭਾਅ ਦੀ ਛਾਪ ਛੱਡੀ ਅਤੇ ਇਸ ਲਈ ਉਨ੍ਹਾਂ ਨੂੰ ਸਹੀ ਰੂਪ ਵਿੱਚ ਇੱਕ ਆਧੁਨਿਕ ਭਾਰਤ ਦੇ ਨਿਰਮਾਤਾ ਕਿਹਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ ‘ਤੇ ਵੀਰ ਭੂਮੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜੀਵ ਗਾਂਧੀ ਦੇ ਜਨਮਦਿਨ ‘ਤੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਨਿਵਾਰਣ ਕਰਨ ਦਾ ਇੱਕ ਹੋਰ ਯਤਨ ਕਰਦਿਆਂ ਕਿਸਾਨ ਕਰਜ਼ਾ ਰਾਹਤ ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ‘ਤੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਸਥਾਈ ਵਿਕਾਸ ‘ਤੇ ਕਾਂਗਰਸ ਪਾਰਟੀ ਦਾ ਬੇਮਿਸਾਲ ਵਿਸ਼ਵਾਸ 2022 ਵਿੱਚ ਵੀ ਪਾਰਟੀ ਦੀ ਜਿੱਤ ਵਿੱਚ ਸਹਾਈ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਵੱਲ ਵਧਦਾ ਰਹੇਗਾ। ਸੰਵਿਧਾਨ ਦੇ ਸਿਧਾਂਤਾਂ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਦੀ ਪਾਰਟੀ ਦੀ ਮੁੱਖ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੰਮ੍ਰਿਤਸਰ ਦੇ ਨੌਜਵਾਨ ਕਾਂਗਰਸੀ ਨੇਤਾ ਨੇ ਅੱਜ ਦੇਸ਼ ਵਿੱਚ ਦੁਸ਼ਮਣ ਤਾਕਤਾਂ ਤੋਂ ਧਰਮ ਨਿਰਪੱਖ ਸਦਾਚਾਰ ਨੂੰ ਬਾਹਰ ਕੱਢਣ ਦੇ ਖਤਰਿਆਂ ਤੋਂ ਸਾਵਧਾਨ ਕੀਤਾ। ਕਾਂਗਰਸ ਕਦੇ ਵੀ ਕਿਸੇ ਨੂੰ ਸਾਡੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਨਾਲ ਛੇੜਛਾੜ ਨਹੀਂ ਕਰਨ ਦੇਵੇਗੀ।
ਕਾਂਗਰਸ ਪਾਰਟੀ ਦਾ ਹਰੇਕ ਮੈਂਬਰ ਭਾਰਤ ਨੂੰ ਮਜ਼ਬੂਤ ਅਤੇ ਬਿਹਤਰ ਦੇਸ਼ ਬਣਾਉਣ ਲਈ ਰਾਜੀਵ ਗਾਂਧੀ ਜੀ ਦੀਆਂ ਪ੍ਰਾਪਤੀਆਂ ਤੋਂ ਤਾਕਤ ਅਤੇ ਪ੍ਰੇਰਨਾ ਲੈਂਦਾ ਹੈ। ਅਕਸ਼ੈ ਨੇ ਅੱਗੇ ਕਿਹਾ ਕਿ ਨੌਜਵਾਨਾਂ ਲਈ ਰਾਜੀਵ ਜੀ ਦਾ ਦ੍ਰਿਸ਼ਟੀਕੋਣ ਸਾਨੂੰ ਊਰਜਾ ਅਤੇ ਗਤੀਸ਼ੀਲਤਾ ਪ੍ਰਦਾਨ ਕਰਦਾ ਹੈ।






















