ਚੰਡੀਗੜ੍ਹ, 8 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੀਆਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਵਿਚ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਕੌਮੀ ਮਾਰਗਾਂ ਉਤੇ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਹੈ| ਅਕਾਲੀ ਆਗੂਆਂ ਦੇ ਇਨ੍ਹਾਂ ਧਰਨਿਆਂ ਕਾਰਨ ਆਮ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਅਕਾਲੀਆਂ ਵੱਲੋਂ ਦਿੱਲੀ-ਅੰਮ੍ਰਿਤਸਰ ਮੁੱਖ ਮਾਰਗ, ਲੁਧਿਆਣਾ-ਜਲੰਧਰ, ਬਰਨਾਲਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਸਾਬਕਾ ਉਪ ਮੁੱਖ ਮੰਤਰੀ ਕੱਲ੍ਹ ਤੋਂ ਹਰੀਕੇ ਪੱਤਣ ਨੇੜੇ ਕੌਮੀ ਮਾਰਗ ਉਤੇ ਬੰਗਾਨੀਵਾਲਾ ਪੁਲ ਉਤੇ ਧਰਨੇ ਬੈਠੇ ਹੋਏ ਹਨ| ਉਨ੍ਹਾਂ ਦੇ ਧਰਨੇ ਦਾ ਅੱਜ ਦੂਸਰਾ ਦਿਨ ਹੈ| ਉਨ੍ਹਾਂ ਮੰਗ ਕੀਤੀ ਕਿ ਜਦੋਂ ਕਿ ਅਕਾਲੀ ਵਰਕਰਾਂ ਖਿਲਾਫ ਦਰਜ ਝੂਠੇ ਕੇਸਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ|
ਇੱਧਰ ਬੀਬੀ ਜਾਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਬਿਆਸ ਦਰਿਆ ਦੇ ਪੁਲ ਉਤੇ ਧਰਨਾ ਲਾਇਆ ਜਾ ਰਿਹਾ ਹੈ, ਜਿਸ ਕਾਰਨ ਆਵਾਜਾਈ ਵਿਵਸਥਾ ਠੱਪ ਹੋ ਕੇ ਰਹਿ ਗਈ ਹੈ|
ਅੱਜ ਬਲੌਂਗੀ ਵਿਖੇ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ, ਜਿਸ ਕਾਰਨ ਮੋਹਾਲੀ ਵਿਚ ਭਾਰੀ ਜਾਮ ਲੱਗ ਗਿਆ ਅਤੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ| ਇਹੀ ਨਹੀਂ ਸਕੂਲੀ ਬੱਸਾਂ ਵੀ ਇਸ ਜਾਮ ਵਿਚ ਫਸ ਕੇ ਕਈ-ਕਈ ਘੰਟੇ ਲੇਟ ਹੋਈਆਂ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...