ਬਹੁ ਕਰੋੜੀ ਡਰੱਗ ਰੈਕੇਟ ਮਾਮਲਾ
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ
ਮੋਹਾਲੀ ਅਦਾਲਤ ‘ਚ ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) ਬਹੁ-ਕਰੋੜੀ ਡਰੱਗਜ਼ ਕੇਸ ਵਿਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਮੋਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਉਹ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਾ ਸਕਦੇ ਹਨ।