ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਬਦਲਾ ਲੈਣ ਲਈ ਬਿਸ਼ਨੋਈ ਗਰੁੱਪ ਨੇ ਪਾਈ ਪੋਸਟ
ਚੰਡੀਗੜ੍ਹ,8 ਅਗਸਤ (ਵਿਸ਼ਵ ਵਾਰਤਾ )ਬੀਤੇ ਦਿਨ ਅਕਾਲੀ ਦਲ ਆਗੂ ਵਿੱਕੀ ਮਿੱਡੂਖੇੜਾ ਤੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਜਿਸ ਤੋਂ ਬਾਅਦ ਉਸ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ਤੇ ਲਈ ਗਈ । ਜਿਸ ਤੋਂ ਬਾਅਦ ਹੁਣ ਲਾਰੇਂਸ ਬਿਸ਼ਨੋਈ ਗਰੁੱਪ ਨੇ ਮਿੱਡੂਖੇੜਾ ਦੇ ਕਤਲ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਅਤੇ ਬਦਲਾ ਲੈਣ ਦੀ ਗੱਲ ਕਹੀ ਹੈ। ਉਸ ਵਿੱਚ ਲਿਖਿਆ ਹੈ ਕਿ ਵਿੱਕੀ ਮਿੱਡੂਖੇੜਾ ਦੀ ਕਮੀ ਕਦੇ ਪੂਰੀ ਨਹੀਂ ਹੋਵੇਗੀ ਉਸ ਦਾ ਸਾਡੇ ਅਪਰਾਧਾਂ ਨਾਲ ਕੋਈ ਲੈਣਾ ਦੇਣਾ ਨਹੀਂ ਸੀ ਇਹ ਵੀ ਲਿਖਿਆ ਕਿ ਹੁਣ ਜ਼ਿਆਦਾ ਕੁਝ ਨਹੀਂ ਬੋਲਾਂਗੇ ਕਰਕੇ ਦਿਖਾਵਾਂਗੇ ।