
ਚੰਡੀਗੜ, 6 ਜੁਲਾਈ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਕਿ ਜਥੇਦਾਰ ਸਾਹਿਬਾਨ ਸ਼ਰੋਮਣੀ ਅਕਾਲੀ ਦਲ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਅਹੁਦੇਦਾਰਾਂ ਦਾ ਡੋਪ ਟੈਸਟ ਕਰਵਾਉਣ ਲਈ ਹੁਕਮ ਜਾਰੀ ਕਰਨ ਤਾਂ ਜੋ ਦੋਵੇਂ ਸੰਸਥਾਵਾਂ ਅੰਦਰ ਆਏ ਨਿਘਾਰ ਨੂੰ ਰੋਕਣ ਲਈ ਸਿਆਸੀ ਖੇਡ ਵਿੱਚ ਸ਼ਾਮਿਲ ਆਗੂਆਂ ਨੂੰ ਆਪਣੇ ਅਤੇ ਆਪਣੇ ਪਰਵਾਰਾਂ ਵਿੱਚ ਨਸ਼ਿਆਂ ਦੀ ਮਾੜੀ ਆਦਤ ਨੂੰ ਠੱਲ੍ਹ ਪਾਉਣ ਲਈ ਸਿੱਖ ਕੌਮ ਦੀਆਂ ਕਦਰਾਂ ਕੀਮਤਾਂ ਨੂੰ ਬਚਾਇਆ ਜਾ ਸਕੇ।
ਬਡਹੇੜੀ ਨੇ ਆਖਿਆ ਕਿ ਜਦੋਂ ਤੋਂ ਉਪਰੋਕਤ ਦੋਵੇਂ ਸੰਸਥਾਵਾਂ ਅੰਦਰ ਭਾਈ ਭਤੀਜਾਵਾਦ ਭਾਰੂ ਹੋਇਆ ਹੈ ਉਦੋਂ ਤੋਂ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਕਾਰੋਬਾਰੀ ਲੋਕਾਂ ਨੂੰ ਇਹਨਾਂ ਸੰਸਥਾਵਾਂ ਅੰਦਰ ਅਹੁਦੇਦਾਰ ਬਣਾਇਆ ਗਿਆ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲ਼ਿਆਂ ਨੂੰ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਲਈ ਚੋਣਾਂ ਵਿੱਚ ਟਿਕਟਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ “ਇੰਡੀਅਨ ਤੰਬਾਕੂ ਕੰਪਨੀ” ਨੇ ਸ਼ਰੋਮਣੀ ਅਕਾਲੀ ਦਲ ਨੂੰ ਚੰਦਾ ਭੇਜਣਾਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸਿੱਖ ਕੌਮ ਨੂੰ ਮੂਰਖ ਬਣਾ ਕੇ ਨਸ਼ਿਆਂ ਵਿੱਚ ਗਲਤਾਨ ਕਰ ਦਿੱਤਾ ਜਾਵੇ। ਬਡਹੇੜੀ ਨੇ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਹਮੇਸ਼ਾ ਨਸ਼ਿਆਂ ਦਾ ਵਿਰੋਧੀ ਰਿਹੈ ਪਰ ਮੌਜੂਦਾ ਲੀਡਰਸ਼ਿਪ ਨਸ਼ਿਆਂ ਦਾ ਵਪਾਰ ਅਤੇ ਸੇਵਨ ਕਰਨ ਵਾਲ਼ਿਆਂ ਦਾ ਇੱਕ ਸਿਆਸੀ ਭੁੱਖ ਵਾਲ਼ਾ ਟੋਲਾ ਕਾਬਜ਼ ਹੋ ਗਿਆ ਹੈ ਜੋ ਬਹੁਤ ਹੀ ਹੀ ਗੰਭੀਰਤਾ ਵਾਲ਼ਾ ਮਸਲਾ ਬਣ ਚੁੱਕਿਆ ਹੈ ਧਰਮ ਪ੍ਰਚਾਰ ਦੀ ਥਾਂ ਕੇਵਲ ਆਪਣੇ ਸਿਆਸੀ ਪੱਖ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਸਿੱਖ ਕੌਮ ਦੀ ਹੋਂਦ ਨੂੰ ਵੀ ਖਤਰਾ ਹੋ ਸਕਦਾ ਹੈ ਨੌਜਵਾਨਾਂ ਨੂੰ ਪਰੇਰ ਕੇ ਚੰਗਾ ਭਵਿੱਖ ਬਣਾਉਣ ਲਈ ਚੰਗਾ ਕਦਮ ਚੁੱਕਣ ਦੀ ਲੋੜ ਹੈ ਬੱਚੇ ਕੇਸਾਂ ਦੀ ਬੇਅਦਬੀ ਕਰਦੇ ਹਨ ਅਤੇ ਨਸ਼ਿਆਂ ਦਾ ਸੇਵਨ ਕਰਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੁਰਮਾਨ ਜਾਰੀ ਕਰਨ ਦੀ ਲੋੜ ਹੈ ਤਾਂ ਜੋ ਸਿੱਖ ਕੌਮ ਨੂੰ ਸੁਚੇਤ ਕੀਤਾ ਜਾ ਸਕੇ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਮਹਿਫੂਜ਼ ਕੀਤਾ ਜਾ ਸਕੇ।























