ਪੰਜਾਬ ਦੀ ਰਾਜਨੀਤੀ ਵਿੱਚ ਅੱਜ ਹੋਵੇਗਾ ਇਤਿਹਾਸਕ ਫੈਸਲਾ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਗੱਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ
ਸੁਖਬੀਰ ਸਿੰਘ ਬਾਦਲ ਅਤੇ ਸਤੀਸ਼ ਮਿਸ਼ਰਾ ਅੱਜ ਚੰਡੀਗੜ੍ਹ ਵਿੱਚ ਕਰਨਗੇ ਐਲਾਨ
ਚੰਡੀਗੜ੍ਹ,12 ਜੂਨ (ਵਿਸ਼ਵ ਵਾਰਤਾ) 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀ ਰਾਜਨੀਤੀ ਵਿੱਚ ਗੱਠਜੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਮਿਲ ਕੇ ਚੋਣ ਲੜ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਨੇਤਾ ਸਤੀਸ਼ ਮਿਸ਼ਰਾ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਦਲ ਅਤੇ ਬਸਪਾ ਦਰਮਿਆਨ ਗੱਠਜੋੜ ਦਾ ਐਲਾਨ ਕਰ ਸਕਦੇ ਹਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਮੌਜੂਦ ਰਹਿਣਗੇ।