ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕਪੂਰਥਲਾ ਵਿਖੇ ਕੀਤੀ ਸਾਂਝੀ ਮੀਟਿੰਗ

ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ)-ਬਸਪਾ ਦੇ ਬਾਨੀ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਮੁੱਖ ਰੱਖਦਿਆਂ ਹੋਇਆ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਐਡਵੋਕੇਟ ਪਰਮਜੀਤ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਅਤੇ ਰਾਕੇਸ਼ ਕੁਮਾਰ ਦਾਤਾਪੁਰੀ ਜ਼ਿਲਾ ਪ੍ਰਧਾਨ ਬਸਪਾ ਦੀ ਅਗਵਾਈ ਵਿੱਚ ਕਪੂਰਥਲਾ ਵਿਖੇ ਇੱਕ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਮਿਤੀ 09-10-2021 ਨੂੰ DAV ਯੂਨੀਵਰਸਿਟੀ ਪਠਾਨਕੋਟ ਰੋੜ ਜਲੰਧਰ ਵਿਖੇ ਦੋਆਬਾ ਪੱਧਰ ਤੇ ਹੋਣ ਜਾ ਰਹੀ ਭੁੱਲ-ਸੁਧਾਰ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਏ ਹੋਏ ਅਹੁਦੇਦਾਰ ਸਹਿਬਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ।






















