ਅਕਾਲੀ ਦਲ ਇਸਤਰੀ ਵਿੰਗ ਫਤਿਹਗੜ੍ਹ ਸਾਹਿਬ ਵਿਖੇ ਕਰੇਗਾ ਇਸਤਰੀ ਸੰਮੇਲਨ-ਬੀਬੀ ਜਗੀਰ ਕੌਰ

ਚੰਡੀਗੜ੍ਹ, 12ਦਸੰਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ 26 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਇਸਤਰੀ ਸੰਮੇਲਨ ਕਰੇਗਾ। ਇਹ ਫੈਸਲਾ ਅੱਜ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਾਹਿਬਜਾਦਿਆ ਦੇ ਸ਼ਹੀਦੀ ਜੋੜ ਮੇਲੇ ਮੌਕੇ ਕੀਤੇ ਜਾ ਰਹੇ ਇਸਤਰੀ ਸੰਮੇਲਨ ਵਿੱਚ ਸਮਾਜਕ ਕੁਰੀਤੀਆਂ ਵਿਰੁੱਧ ਜ਼ੋਰਦਾਰ ਲਹਿਰ ਸਿਰਜਣ ਦਾ ਸੱਦਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਵਿੱਚ ਬੀਬੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੀਬੀ ਸ਼ਰਨਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਵਿੰਦਰ ਕੌਰ, ਬੀਬੀ ਕਿਰਨ ਸ਼ਰਮਾ ਆਦਿ ਇਸਤਰੀ ਆਗੂ ਵੀ ਸ਼ਾਮਲ ਹੋਈਆਂ।





















