• Latest
  • Trending
ਅਕਾਲੀ ਦਲ ਕਾਂਗਰਸ ਸਰਕਾਰ ਨੂੰ ਮੁਫਤ ਬਿਜਲੀ ਦੀ ਸਹੂਲਤ ਖ਼ਤਮ ਨਹੀਂ ਕਰਨ ਦੇਵੇਗਾ : ਮਜੀਠੀਆ

ਅਕਾਲੀ ਦਲ ਕਾਂਗਰਸ ਸਰਕਾਰ ਨੂੰ ਮੁਫਤ ਬਿਜਲੀ ਦੀ ਸਹੂਲਤ ਖ਼ਤਮ ਨਹੀਂ ਕਰਨ ਦੇਵੇਗਾ : ਮਜੀਠੀਆ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

57 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਕਾਂਗਰਸ ਸਰਕਾਰ ਨੂੰ ਮੁਫਤ ਬਿਜਲੀ ਦੀ ਸਹੂਲਤ ਖ਼ਤਮ ਨਹੀਂ ਕਰਨ ਦੇਵੇਗਾ : ਮਜੀਠੀਆ

June 12, 2018
in ਪੰਜਾਬ
ਅਕਾਲੀ ਦਲ ਕਾਂਗਰਸ ਸਰਕਾਰ ਨੂੰ ਮੁਫਤ ਬਿਜਲੀ ਦੀ ਸਹੂਲਤ ਖ਼ਤਮ ਨਹੀਂ ਕਰਨ ਦੇਵੇਗਾ : ਮਜੀਠੀਆ

ਕਿਸਾਨਾਂ, ਉਦਯੋਗਾਂ, ਦਲਿਤਾਂ ਅਤੇ ਗਰੀਬ ਤਬਕਿਆਂ ਨੂੰ ਅਜਿਹੇ ਕਿਸੇ ਦੀ ਲੋਕ ਵਿਰੋਧੀ ਨਿਰਦੇਸ਼ ਨੂੰ ਨਾ ਮੰਨਣ ਲਈ ਕਿਹਾ
ਚੰਡੀਗੜ, 12 ਜੂਨ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਇਹ ਕਾਂਗਰਸ ਸਰਕਾਰ ਨੂੰ ਖੇਤੀਬਾੜੀ ਦੇ ਕੰਮਾਂ ਲਈ ਕਿਸਾਨਾਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਤੋਂ ਇਲਾਵਾ ਉਦਯੋਗਾਂ, ਅਨੁਸੂਚਿਤ ਜਾਤੀਆਂ ਅਤੇ ਗਰੀਬੀ ਦੀ ਰੇਖਾ ਤੋਂ ਥੱਲੇ ਰਹਿੰਦੇ ਪਰਿਵਾਰਾਂ ਨੂੰ ਦਿੱਤੀ ਰਿਆਇਤੀ ਬਿਜਲੀ ਦੀ ਸਹੂਲਤ ਨੂੰ ਪਿਛਲੇ ਦਰਵਾਜ਼ੇ ਰਾਹੀਂ ਖਤਮ ਨਹੀਂ ਕਰਨ ਦੇਵੇਗਾ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਦੇ ਸਬਸਿਡੀ ਦੀ ਅਦਾਇਗੀ ਨਾ ਹੋਣ ‘ਤੇ ਇਹ ਵਸੂਲੀ ਇਹਨਾਂ ਲਾਭਪਾਤਰੀਆਂ ਦੇ ਕੀਤੇ ਜਾਣ ਦੇ ਹੁਕਮ ਬਾਰੇ ਬੋਲਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਨੂੰ ਖਤਮ ਕਰਨ ਵਾਸਤੇ ਇਹ ਸਾਰੀ ਯੋਜਨਾ ਕਾਂਗਰਸ ਸਰਕਾਰ ਦੁਆਰਾ ਘੜੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ, ਉਦਯੋਗਾਂ, ਦਲਿਤਾਂ ਅਤੇ ਬੀਪੀਐਲ ਲਾਭਪਾਤਰੀਆਂ ਖ਼ਿਲਾਫ ਇਹ ਸਾਜ਼ਿਸ਼ ਦੁਆਰਾ ਘੜੀ ਗਈ ਹੈ, ਜਿਸ ਨੂੰ ਸਰਕਾਰ ਦੇ ਨਿਰਦੇਸ਼ਾਂ ਉੱਤੇ ਹੀ ਪੀਐਸਈਆਰਸੀ ਵੱਲੋਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
ਇਹ ਟਿੱਪਣੀ ਕਰਦਿਆਂ ਕਿ ਇਸ ਮੁੱਦੇ ਕਿਸੇ ਹੋਰ ਢੰਗ ਨਾਲ ਵੇਖਿਆ ਹੀ ਨਹੀਂ ਜਾ ਸਕਦਾ, ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬ ਰਾਜ ਕਿਸਾਨ ਅਤੇ ਖੇਤੀਬਾੜੀ ਕਾਮੇ ਕਮਿਸ਼ਨ ਵੱਲੋਂ ਔਸਤ ਜ਼ਮੀਨੀ ਰਕਬੇ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਬੰਦ ਕਰਨ ਦੀ ਕੀਤੀ ਇੱਕ ਕਠੋਰ ਅਤੇ ਅਣਮਨੁੱਖੀ ਸਿਫਾਰਿਸ਼ ਤੋਂ ਮਗਰੋਂ ਹੀ ਪੀਐਸਈਆਰਸੀ ਦਾ ਇਹ ਹੁਕਮ ਆਇਆ ਹੈ।  ਉਹਨਾਂ ਕਿਹਾ ਕਿ ਸਿੱਧੇ ਸਰਕਾਰ ਅਧੀਨ ਆਉਂਦੇ ਇਸ ਕਮਿਸ਼ਨ ਨੇ ਸਮੁੱਚੀ ਬਿਜਲੀ ਸਬਸਿਡੀ ਘਟਾਉਣ ਦਾ ਵੀ ਸੁਝਾਅ ਦਿੱਤਾ ਸੀ। ਇਸ ਨੂੰ ਅਸਲੀਅਤ ਵਿਚ ਬਦਲਣ ਵਾਸਤੇ ਮਾਹੌਲ ਪੈਦਾ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ ਅਤੇ ਇਸ ਦਾ ਮੀਡੀਆ ਵਿਚ ਚੋਖਾ ਪ੍ਰਚਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ ਅਤੇ ਇਸ ਨੂੰ ਨਾਕਾਮ ਕਰਨ ਲਈ ਇੱਕ ਅੰਦੋਲਨ ਸ਼ੁਰੂ ਕਰਾਂਗੇ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਲਈ ਮਹੀਨਿਆਂ ਤੋਂ ਸਕੀਮਾਂ ਘੜਦੀ ਆ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇਸ ਨੇ ਟਿਊਬਵੈਲਾਂ ਰਾਂਹੀ ਹੁੰਦੀ ਬਿਜਲੀ ਦੀ ਖਪਤ ਦਾ ਹਿਸਾਬ ਲਗਾਉਣ ਵਾਸਤੇ ਗਰਿੱਡਾਂ ਉੱਤੇ ਮੀਟਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਫਿਰ ਇਸ ਨੇ ਹੁਕਮ ਦਿੱਤਾ ਕਿ ਆਮਦਨ ਕਰ ਅਦਾ ਕਰਨ ਵਾਲੇ ਕਿਸਾਨਾਂ ਨੂੰ ਇਹ ਸਹੂਲਤ ਨਹੀਂ ਦਿੱਤੀ ਜਾਵੇਗੀ। ਇਹ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਬਿਲ ਵਸੂਲ ਕਰਨ ਵਾਲੀ ਸਕੀਮ ਵੀ ਲੈ ਕੇ ਆਈ। ਹੁਣ ਇਸ ਨੇ ਜਾਣ ਬੁੱਝ ਕੇ ਬਿਜਲੀ ਮਹਿਕਮੇ ਰਾਹੀਂ ਇਹ ਸਬਸਿਡੀ ਵਾਪਸ ਲੈ ਲਈ ਹੈ ਅਤੇ ਰੈਗੂਲੇਟਰੀ ਕਮਿਸ਼ਨ ਕੋਲੋਂ ਕਿਸਾਨਾਂ, ਉਦਯੋਗਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਦਿੱਤੀ ਜਾਂਦੀ ਮੁਫਤ ਬਿਜਲੀ ਦੀ ਸਹੂਲਤ ਬੰਦ ਕਰਨ ਦਾ ਹੁਕਮ ਕਰਵਾ ਦਿੱਤਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਕਿਸਾਨਾਂ, ਉਦਯੋਗਪਤੀਆਂ, ਦਲਿਤਾਂ ਅਤੇ ਗਰੀਬ ਤਬਕਿਆਂ ਨਾਲ ਕਿਸੇ ਵੀ ਕੀਮਤ ਉੱਤੇ ਅਜਿਹੀ ਬੇਇਨਸਾਫੀ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦਾ ਵਾਅਦੇ ਮੁਤਾਬਿਕ ਕਰਜ਼ਾ ਨਾ ਮੁਆਫ ਕੀਤੇ ਜਾਣ ਕਰਕੇ ਉਹ ਬਹੁਤ ਹੀ ਗੰਭੀਰ ਸੰਕਟ ਵਿਚੋਂ ਲੰਘ ਰਹੇ ਹਨ। ਉਹਨਾਂ ਕਿਹਾ ਕਿ 450 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਉਦਯੋਗ ਬਿਜਲੀ ਦਰਾਂ ਵਿਚ ਕੀਤੇ ਵਾਧੇ ਦਾ ਬੋਝ ਝੱਲ ਨਹੀਂ ਪਾਉਣਗੇ, ਕਿਉਂਕਿ ਉਹਨਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਇਹਨਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਸਰਦਾਰ ਮਜੀਠੀਆ ਨੇ ਕਿਸਾਨਾਂ ਅਤੇ ਦੂਜੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਦੇ ਸਰਕਾਰੀ ਸਟੈਂਡ ਕਿ ਮੁਫਤ ਬਿਜਲੀ ਦੀ ਸਹੂਲਤ ਬੰਦ ਨਹੀਂ ਕੀਤੀ ਗਈ ਹੈ, ਦੇ ਉਲਟ ਜਾਰੀ ਕੀਤੇ ਕਿਸੇ ਵੀ ਹੁਕਮ ਦੀ ਪਾਲਣਾ ਨਾ ਕਰਨ। ਉਹਨਾਂ ਕਿਹਾ ਕਿ ਮੁਫਤ ਬਿਜਲੀ ਲੈਣ ਵਾਲੇ ਲਾਭਪਾਤਰੀਆਂ ਨੂੰ ਕਿਸੇ ਹੋਰ ਅਜਿਹੇ ਨਿਰਦੇਸ਼ ਨੂੰ ਸੁਣਨ ਦੀ ਲੋੜ ਨਹੀਂ ਹੈ, ਜੋ ਕਿ ਇਸ ਮੁੱਦੇ ਉੱਤੇ ਸਰਕਾਰ ਦੇ ਸਟੈਂਡ ਦੇ ਵਿਰੁੱਧ ਹੁੰਦਾ ਹੈ।

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਫਿਰੋਜ਼ਪੁਰ ਜ਼ਿਲਾ ਦੇ ਮਮਦੋਟ ਪਿੰਡ ਵਿਚ ਸਰਕਾਰੀ ਹੁਕਮਾਂ ਦੇ ਉਲਟ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਸਤੇ ਪੰਜ ਕਿਸਾਨਾਂ ਖ਼ਿਲਾਫ ਕੇਸ ਦਰਜ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ।  ਉਹਨਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਮਸਲਿਆਂ ਉੱਤੇ ਕੇਸਾਂ ਦੀਆਂ ਧਮਕੀਆਂ ਨਾਲ ਕਿਸਾਨਾਂ ਦੀ ਦਬਕਾਉਣ ਦੀ ਥਾਂ ਉਹਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੀ ਸਮੱਸਿਆਂਵਾਂ ਨੂੰ ਸੁਣ ਕੇ ਸਹਿਮਤੀ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਚਿੰਤਾ ਜਾਇਜ਼ ਹੈ ਕਿ ਪਿਛੇਤੀ ਲੁਆਈ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਇਸ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
5 days ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 