• Latest
  • Trending
ਅਕਾਲੀ ਦਲ ਤੇ ਬਸਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਵਿਚ ਭਵਿੱਖੀ ਵਿਕਾਸ ਲਈ ਲਾਮਿਸਾਲ ਸਮਾਜ ਭਲਾਈ ਸਕੀਮਾਂ ਪੇਸ਼

ਅਕਾਲੀ ਦਲ ਤੇ ਬਸਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਵਿਚ ਭਵਿੱਖੀ ਵਿਕਾਸ ਲਈ ਲਾਮਿਸਾਲ ਸਮਾਜ ਭਲਾਈ ਸਕੀਮਾਂ ਪੇਸ਼

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

4 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

6 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਤੇ ਬਸਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਵਿਚ ਭਵਿੱਖੀ ਵਿਕਾਸ ਲਈ ਲਾਮਿਸਾਲ ਸਮਾਜ ਭਲਾਈ ਸਕੀਮਾਂ ਪੇਸ਼

February 15, 2022
in ਸਿਆਸੀ, ਖਬਰਾਂ, ਪੰਜਾਬ
ਅਕਾਲੀ ਦਲ ਤੇ ਬਸਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਵਿਚ ਭਵਿੱਖੀ ਵਿਕਾਸ ਲਈ ਲਾਮਿਸਾਲ ਸਮਾਜ ਭਲਾਈ ਸਕੀਮਾਂ ਪੇਸ਼

ਅਕਾਲੀ ਦਲ ਤੇ ਬਸਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਵਿਚ ਭਵਿੱਖੀ ਵਿਕਾਸ ਲਈ ਲਾਮਿਸਾਲ ਸਮਾਜ ਭਲਾਈ ਸਕੀਮਾਂ ਪੇਸ਼

ਜ਼ੀਰੋ ਬਿੱਲ ਸੂਰਜੀ ਊਰਜਾ ਨਾਲ, 10 ਲੱਖ ਦਾ ਸਟੂਡੈਂਟ ਕਾਰਡ ਅਤੇ 10 ਲੱਖ ਦਾ ਮੁਫਤ ਮੈਡੀਕਲ ਬੀਮਾ ਸਾਰਿਆਂ ਲਈ ਹੋਵੇਗਾ

ਗਰੀਬ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਲਈ 2000 ਹਜਾਰ ਰੁਪਏ ਪ੍ਰਤੀ ਮਹੀਨਾ, 3100 ਰੁਪਏ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਤਹਿਤ ਮਿਲਣਗੇ 75000 ਰੁਪਏ, ਬੇਘਰਿਆਂ ਲਈ ਪੰਜ ਮਰਲੇ ਦੇ ਪਲਾਟ ਤੇ ਪੱਕੇ ਘਰ

ਛੋਟੇ, ਅੰਸ਼ਕ ਤੇ ਮੱਧ ਵਰਗੀ ਕਿਸਾਨਾਂ ਨਹੀ ਕੰਟ੍ਰੀਬਿਊਟਰੀ ਪੈਨਸ਼ਨ ਯੋਜਨਾ ਸਮੇਤ ਅਨੇਕਾਂ ਹੋਰ ਆਕਰਸ਼ਕ ਐਲਾਨ

ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਨੇ ਆਪਣਾ ਚੋਣ ਮਨੋਰਥ ਪੱਤਰ ਰਿਲੀਜ਼ ਕੀਤਾ ਜਿਸ ਵਿਚ ਲਾਮਿਸਾਲ ਤੇ ਦਲੇਰਾਨਾ ਪਹਿਲਕਦਮੀਆਂ ਸ਼ਾਮਲ ਹਨ ਜਿਹਨਾਂ ਰਾਹੀਂ ਹਰ ਘਰ ਲਈ ਸੋਲਰ ਐਨਰਜੀ ਦੀ ਵਰਤੋਂ ਰਾਹੀਂ ਜ਼ੀਰੋ ਬਿੱਲ, ਕਿਤੇ ਵੀ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਦਾ ਸਟੂਡੈਂਟ ਕਾਰਡ, ਸਾਰੇ ਪੰਜਾਬੀਆਂ ਲਈ 10 ਲੱਖ ਰੁਪਏ ਦਾ ਸਾਲਾਨਾ ਸਿਹਤ ਬੀਮਾ, ਨੀਲਾ ਕਾਰਡ ਧਾਰਕ ਪਰਿਵਾਰ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ, ਬੇਘਰੇ ਗਰੀਬ ਲੋਕਾਂ ਲਈ ਪੰਜ ਪੰਜ ਮਰਲੇ ਦੇ ਪਲਾਟ ਤੇ ਪੰਜ ਲੱਖ ਪੱਕੇ ਮਕਾਨ, ਬੁਢਾਪਾ ਪੈਨਸ਼ਨ 3100 ਰੁਪਏ ਕਰਨਾ ਅਤੇ ਸ਼ਗਨ ਸਕੀਮ ਤਹਿਤ ਰਾਸ਼ੀ 75000 ਰੁਪਏ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਚੋਣ ਮਨੋਰਥ ਪੱਤਰ ਵਿਚ ਨੌਜਵਾਨਾਂ ਖਾਸ ਤੌਰ ’ਤੇ ਮਹਿਲਾਵਾਂ ਨੂੰ ਆਪਣੇ ਉਦਮ ਸ਼ੁਰੂ ਕਰਨ ਵਾਸਤੇ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕਰਨਾ ਸ਼ਾਮਲ ਹੈ।

ਇਥੈ ਪਾਰਟੀ ਦੇ ਮੁੱਖ ਦਫਤਰ ਵਿਚ ਇਹ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੁੰ ਅੱਗੇ ਦਲੇਰ ਨਵੇਂ ਯੁੱਗ ਵਿਚ ਲਿਜਾਣ ਲਈ ਅਸੀਂ ਬਹੁਤ ਲੋੜੀਂਆਂ ਸਮਾਜ ਭਲਾਈ ਸਕੀਮਾਂ ’ਤੇ ਜ਼ੋਰ ਦਿੱਤਾ ਹੈ ਜਿਸ ਤਹਿਤ ਸਭ ਦੀ ਨਿਰੰਰਤ ਤਰੱਕੀ ਅਤੇ ਵਿਕਾਸ ’ਤੇ ਧਿਆਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਸਮਾਜ ਦੇ ਹਰ ਖੇਤਰ ਦੇ ਲੋਕਾਂ ਦੀ ਜ਼ਿੰਦਗੀ ਵਿਚ ਲਾਮਿਸਾਲ ਤਬਦੀਲੀ ਲਿਆਵਾਂਗੇ। ਅਸੀਂ ਆਪਣੇ ਕਿਸਾਨਾਂ ਦੀ ਸਮਰਥਾ ਦੀ ਵਪਾਰਕ ਪੱਧਰ ’ਤੇ ਵਰਤੋਂ ਕਰਾਂਗੇ ਜਿਸ ਵਾਸਤੇ ਸਰਕਾਰੀ ਸਹਾਇਤਾ ਨਾਲ ਖੇਤੀਬਾੜੀ ਵਿਚ ਕ੍ਰਾਂਤੀ ਲਿਆਵਾਂਗੇ। ਅਸੀਂ ਮੱਕੀ ਤੋਂ ਈਥਾਨੋਲ ਬਣਾਉਣ ਵਾਸਤੇ ਇਕਾਈਆਂ ਦਾ ਨੈਟਵਰਕ ਸਥਾਪਿਤ ਕਰਨ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਾਂਗੇ।

ਚੋਣ ਮਨੋਰਥ ਪੱਤਰ ਵਿਚ ਬਹੁਤ ਹੀ ਲਾਹੇਵੰਦ ਜਲ ਆਧਾਰਿਤ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ ਜਿਸ ਤਹਿਤ ਨਾ ਕਿਸੇ ਖਾਦ ਦੀ ਜ਼ਰੂਰਤ ਹੈ, ਨਾ ਕਿਸੇ ਦਵਾਈ ਦੀ ਅਤੇ ਸਿੰਜਾਈ ਦੇ ਪਾਣੀ ਦੀ 90 ਫੀਸਦੀ ਬੱਚਤ ਹੋਵੇਗੀ ਤੇ ਇਸ ਵਾਸਤੇ ਟਰੈਕਟਰ ਵਰਗੀ ਮਹਿੰਗੀ ਮਸ਼ੀਨਰੀ ਦੀ ਜ਼ਰੂਰਤ ਨਹੀਂ ਹੈ ਤੇ ਨਾ ਹੀ ਇਸ ਵਿਚ ਪਰਾਲੀ ਹੀ ਬਚੇਗੀ।
ਸਰਦਾਰ ਬਾਦਲ ਤੇ ਸ੍ਰੀ ਬੈਨੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਫੈਸ਼ਨਲ ਮੌਕਿਆਂ ਨੂੰ ਖੋਲ੍ਹਦਿਆਂ ਚੋਣ ਮਨੋਰਥ ਪੱਤਰ ਵਿਚ ਕਈ ਵਾਅਦੇ ਕੀਤੇ ਗਏ ਹਨ। ਅਕਾਲੀ ਦਲ ਫਲਾਇੰਗ ਅਕੈਡਮੀਆਂ ਸ਼ੁਰੂ ਕਰੇਗਾ ਜਿਸ ਵਿਚ ਪਾਇਲਿਟਾਂ ਨੂੰ, ਫਲਾਇਟ ਇੰਜੀਨੀਅਰਜ਼ ਨੁੰ ਅਤੇ ਕੇਬਿਨ ਕ੍ਰਿਊ ਨੁੰ ਸਿਖਲਾਈ ਸਿਰਫ ਲਾਗਤ ਅਨੁਸਾਰ ਫੀਸ ਆਧਾਰ ’ਤੇ ਦਿੱਤੀ ਜਾਵੇਗੀ ਜਿਸ ਨਾਲ ਸਾਡੇ ਨੌਜਵਾਨਾਂ ਦੀ ਲੱਖਾਂ ਰੁਪਏ ਦੀ ਹੁੰਦੀ ਲੁੱਟ ਤੋਂ ਬਚਾਅ ਹੋ ਜਾਵੇਗਾ।

ਸਿਆਸੀ ਤੇ ਸਮਾਜਿਕ ਮੁਹਾਜ਼ ’ਤੇ ਸ੍ਰੀ ਬਾਦਲ ਤੇ ਸ੍ਰੀ ਰਣਧੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਗਠਜੋੜ ਕਿਸੇ ਵੀ ਤਰੱਕੀ ਲਈ ਬੁਨਿਆਦੀ ਲੋੜ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਦ੍ਰਿੜ੍ਹ ਸੰਕਲਪ ਹੈ।

ਦੋਹਾਂ ਆਗੂਆਂ ਨੇ ਕਿਹਾ ਕਿ ਗਠਜੋੜ ਦੇਸ਼ ਵਿਚ ਸਹੀ ਸੰਘੀ ਢਾਂਚੇ ਦੇ ਵਿਚਾਰ ਪ੍ਰਤੀ ਦ੍ਰਿੜ੍ਹ ਸੰਕਲਪ ਹੈ ਅਤੇ ਇਹ ਦਰਿਆਈ ਪਾਣੀਆਂ, ਖੇਤਰੀ, ਸਿਆਸੀ ਤੇ ਧਾਰਮਿਕ ਮਾਮਲਿਆਂ ਵਿਚ ਰਾਜਾਂ ਲਈ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਕਰਦਾ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਮਜ਼ਬੂਤ ਪੰਥਕ ਕਦਰਾਂ ਕੀਮਤਾਂ ਦਾ ਪ੍ਰਤੀਕ ਹੈ ਜਿਸਦੀ ਧਰਮ ਨਿਰਪੱਖ ਤੇ ਮਨੁੱਖਤਾ ਵਾਲੀ ਸੋਚ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਫਰੀਕਾਂ ਵੱਲੋਂ ਦਰਸਾਏ ਰਾਹ ਅਨੁਸਾਰ ਹੈ ਤੇ ਅਸੀਂ ਗਰੀਬਾਂ ਤੇ ਦਬੇ ਕੁਚਲਿਆਂ ਦੀ ਆਵਾਜ਼ ਬਣੇ ਰਹਾਂਗੇ।

ਹੋਰ ਗੱਲਾਂ ਤੋਂ ਇਲਾਵਾ ਵਿਰਾਸਤੀ ਪੱਖ ਦੇ ਮਾਮਲੇ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਇਕ ਵਿਸ਼ਵ ਪੱਧਰ ਦੀ ਵਿਰਾਸਤੀ ਯਾਦਗਾਰ ਬਣਾਏਗੀ ਜੋ ਚਾਰ ਸਾਹਿਬਜ਼ਾਦਿਆਂ ਦੀ ਗੈਰ ਸਾਧਾਰਣ ਸ਼ਹਾਦਤ ਦੀ ਯਾਦਗਾਰ ਹੋਵੇਗੀ।

ਪੰਜਾਬ ਪੰਜਾਬੀਆਂ ਲਈ ਦੀ ਵਕਾਲਤ ਕਰਦਿਆਂ ਚੋਣ ਮਨੋਰਥ ਪੱਤਰ ਵਿਚ ਪੰਜਾਬ ਵਿਚ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਵਿਚ ਪੰਜਾਬੀਆਂ ਲਈ 75 ਫੀਸਦੀ ਰਾਖਵੇਂਰਕਨ ਦਾ ਐਲਾਨ ਕੀਤਾ ਗਿਆ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਸਿਹਤ ਸੰਭਾਲ ਅਤੇ ਸਿੱਖਿਆ ਦੇ ਨਾਲ ਸਮਾਜ ਭਲਾਈ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਚੋਣ ਮਨੋਰਥ ਪੱਤਰ ਵਿਚ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦਾ ਵਾਅਦਾ ਕੀਤਾ ਗਿਆ। ਦੋਹਾਂ ਆਗੂਆਂ ਨੇ ਕਿਹਾ ਕਿ ਅਸੀਂ ਹਰ ਬਲਾਕ ਵਿਚ 5000 ਵਿਦਿਆਰਥੀਆਂ ਲਈ ਅਤਿ ਆਧੁਨਿਕ ਸਹੂਲਤਾਂ ਤੇ ਮੁਕੰਮਲ ਸਟਾਫ ਵਾਲੇ ਪ੍ਰੋਫੈਸ਼ਨਲ ਤਰੀਕੇ ਨਾਲ ਚਲਾਏ ਜਾਣ ਵਾਲੇ ਸਕੂਲ ਖੋਲ੍ਹਾਂਗੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਮੈਡੀਕਲ ਜਾਂ ਇੰਜੀਨੀਅਰਿੰਗ ਸਮੇਤ ਸਾਰੀਆਂ ਵਿਦਿਅਕ ਤੇ ਪ੍ਰੋਫੈਸ਼ਨਲ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ।

ਖੇਤੀਬਾੜੀ ਮੁਹਾਜ਼ ’ਤੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਗਿਆ ਤੇ ਛੋਟੇ, ਦਰਮਿਆਨ ਤੇ ਮੱਧਮ ਕਿਸਾਨਾਂ ਲਈ ਕੰਟੀਬਿਊਟਰੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਅਤੇ 100 ਕਰੋੜ ਰੁਪਏ ਦੀ ਲਾਗਤ ਨਾਲ ਫਾਰਮ ਇਨਪੁਟ ਪ੍ਰਾਈਸ ਸਟੈਬਲਾਈਜ਼ਰ ਫੰਡ ਸਥਾਪਿਤ ਕੀਤਾ ਜਾਵੇਗਾ। ਕਿਸਾਨਾਂ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਦੀ ਫਸਲੀ ਬੀਮਾ ਸਕੀਮ ਸ਼ੁਰੂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਖੇਤੀਬਾੜੀ ਮੰਤਵਾਂ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ। ਇਕ ਹੋਰ ਕ੍ਰਾਂਤੀਕਾਰੀ ਪਹਿਲਕਦਮੀ ਵਿਚ ਚੋਣ ਮਨੋਰਥ ਪੱਤਰ ਵਿਚ ਫਲਾਂ, ਸਬਜ਼ੀਆਂ ਤੇ ਦੁੱਧ ਲਈ ਘਟੋ ਘੱਟ ਸਮਰਥਨ ਮੁੱਲ ਯਾਨੀ ਐਮ ਐਸ ਪੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਹਰ ਕਿਸਾਨ ਅਤੇ ਖੇਤੀਬਾੜੀ ਮਜ਼ਦੂਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ।

ਚੋਣ ਮਨੋਰਥ ਪੱਤਰ ਦੀਆਂ ਹੋਰ ਖਾਸ ਗੱਲਾਂ ਬਾਰੇ ਚਰਚਾ ਕਰਦਿਆਂ ਦੋਹਾਂ ਆਗੂਆਂ ਨੇ ਕਿਹਾ ਕਿ ਸਾਡੀ ਸਰਕਾਰ ਡਿਜੀਟਲ ਗਵਰਨੈਂਸ ਰਾਹੀਂ ਨਵੀਂ ਪਹੁੰਚ ਅਪਣਾ ਕੇ ਭ੍ਰਿਸ਼ਟਾਚਾਰ ਤੇ ਹੋਰ ਬੁਰਾਈਆਂ ਦਾ ਖਾਤਮਾ ਕਰੇਗੀ। ਉਹਨਾਂ ਕਿਹਾ ਕਿ ਅਸੀਂ ਨਾਗਰਿਕਾਂ ’ਤੇ ਵਿਸ਼ਵਾਸ ਕਰਾਂਗੇ ਅਤੇ ਉਸਾਰੀਆਂ ਲਈ ਨਕਸ਼ੇ ਤੇ ਹੋਰ ਕਲੀਅਰੰਸ ਲਈ ਵਿਭਾਗੀ ਪ੍ਰਵਾਨਗੀਆਂ ਦੀ ਲੋੜ ਖਤਮ ਕਰਾਂਗੇ। ਸਰਕਾਰ ਇਹਨਾਂ ਮਾਮਲਿਆਂ ਵਿਚ ਨਾਗਰਿਕਾਂ ਦੇ ਦਾਅਵੇ ਨੁੰ ਉਹਨਾਂ ਦੀ ਫੇਸ ਵੈਲਯੂ ’ਤੇ ਪ੍ਰਵਾਨ ਕਰੇਗੀ ਤੇ ਗਲਤ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਝੂਠਾ ਦਾਅਵਾ ਕਰਨ ਵਾਲੇ ਵਿਅਕਤੀ ਦੀ ਹੋਵੇਗੀ।

ਚੋਣ ਮਨੋਰਥ ਪੱਤਰ ਵਿਚ ਪ੍ਰਸ਼ਾਸਨ ਨੁੰ ਡਿਜੀਟਲ ਬਣਾ ਕੇ ਇਸਨੁੰ ਪਾਰਦਰਸ਼ੀ ਤੇ ਜਵਾਬਦੇਹ ਬਣਾਉਣ ਲਈ ਪ੍ਰੁਮੱਖ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਲੋਕਾਂ ਨੂੰ ਸਹੂਲਤਾਂ ਉਹਨਾਂ ਦੇ ਕੋਲ ਮਿਲਣੀਆਂ ਚਾਹੀਦੀਆਂ ਹਨ ਤੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਗੇੜੇ ਮਾਰਨ ਦੀ ਕੋਈ ਜ਼ਰੂਰਤ ਨਹੀਂ ਹੈ। ਸਰਕਾਰੀ ਅਫਸਰਾਂ ਤੇ ਅਧਿਕਾਰੀਆਂ ਦੀ ਵਾਧੂ ਭੂਮਿਕਾ ਹੁਣ ਬੀਤੇ ਸਮੇਂ ਦੀ ਗੱਲ ਰਹਿ ਜਾਵੇਗੀ ਤੇ ਇਸ ਲਈ ਡਿਜੀਟਲ ਪ੍ਰਸ਼ਾਸਨ ਦਾ ਰਾਹ ਅਪਣਾਇਆ ਜਾਵੇਗਾ ਤੇ ਭ੍ਰਿਸ਼ਟ ਦੇ ਮੌਕੇ ਹੀ ਖਤਮ ਕਰ ਦਿੱਤੇ ਜਾਣਗੇ। ਦੋਹਾਂ ਆਗੂਆਂ ਨੇ ਕਿਹਾ ਕਿ ਸ਼ਰਾਬ ਤੇ ਰੇਤ ਦੀ ਵਿਕਰੀ ਲਈ ਨਿਗਮ ਬਣਾਏ ਜਾਣਗੇ ਤੇ ਇਸ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੁੰ ਕੰਮ ਦੇ ਮੌਕੇ ਦਿੱਤੇ ਜਾਣਗੇ।

ਦਿਹਾਤੀ ਵਿਕਾਸ ਬਾਰੇ ਗੱਲ ਕਰਦਿਆਂ ਚੋਣ ਮਨੋਰਥ ਪੱਤਰ ਵਿਚ ਕਿਹਾ ਗਿਆ ਕਿ ਸਾਰੇ 12500 ਪਿੰਡਾਂ ਨੁੰ ਅੰਡਰ ਗਰਾਉਂਡ ਸੀਵਰੇਜ ਤੇ ਜਲ ਸਪਲਾਈ ਸਹੂਲਤ ਸ਼ਹਿਰਾਂ ਦੇ ਤਰਜ ’ਤੇ ਦਿੱਤੀ ਜਾਵੇਗੀ। ਇਸੇ ਤਰੀਕੇ ਮੌਜੂਦਾ ਗਲੀਆਂ ਦੀ ਥਾਂ ’ਤੇ ਕੰਕ੍ਰੀਟ ਦੀਆਂ ਗਲੀਆਂ ਬਣਾਈਆਂ ਜਾਣਗੀਆਂ ਤੇ ਪਿੰਡਾਂ ਵਿਚ ਐਲ ਈ ਡੀ ਲਾਈਟਾਂ ਲਗਵਾਈਆਂ ਜਾਣਗੀਆਂ। ਸਰਕਾਰ ਹਰ ਪਿੰਡ ਵਿਚ ਹੱਡਾ ਰੋੜੀ ਤੇ ਕਚਰੇ ਦੇ ਪ੍ਰਬੰਧਨ ਵਾਸਤੇ ਜ਼ਮੀਨ ਖਰੀਦੇਗੀ ਤੇ ਵਿਗਿਆਨਕ ਢੰਗ ਨਾਲ ਇਹਨਾਂ ਦਾ ਨਿਪਟਾਰਾ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 