
ਹੁਸ਼ਿਆਰਪੁਰ 14 ਜੁਲਾਈ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਪਰੋਕਤ ਪਾਰਟੀ ਦੇ ਮੈਂਬਰਾਂ ਨੇ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਤੇ ਹਲਕਾ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਲਈ ਪਿੰਡ ਬਿਛੋਹੀ ਤੋਂ ਅਲੱਗ-ਅਲੱਗ ਪਾਰਟੀ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਰਸ਼ਪਾਲ ਕੌਰ ਸਰਪੰਚ, ਜਸਵੰਤ ਸਿੰਘ ਪੰਚ, ਮਨਜੀਤ ਸਿੰਘ ਪੰਚ, ਲਛਮਣ ਸਿੰਘ ਪੰਚ, ਸੰਜੇ ਤਿਵਾੜੀ ਆਪਣੇ ਸਾਥਿਆਂ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਡਾ. ਰਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਵਿਸ਼ਵਾਸ ਜਤਾ ਕੇ ਹੋਰਨਾਂ ਪਾਰਟੀ ਮੈਂਬਰਾਂ ਨੇ ਕਾਂਗਰਸ ਨੂੰ ਅਪਣਾਇਆ ਹੈ, ਜਿਸਦੇ ਲਈ ਪਾਰਟੀ ਵਲੋਂ ਵੀ ਆਪਣੇ ਹਰੇਕ ਮੈਂਬਰ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲ ਦੇ ਆਧਾਰ ਤੇ ਕੰਮ ਕਰਵਾਏ ਜਾਣਗੇ ਤੇ ਪਾਰਟੀ ਵਿੱਚ ਰਹਿੰਦੇ ਹੋਏ ਉਹਨਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ. ਰਾਜ ਦੇ ਨਾਲ ਜਿਲਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਚਾਣਥੂ, ਸੰਮਤੀ ਮੈਂਬਰ ਸੰਯੋਗਿਤਾ, ਲੰਬੜਦਾਰ ਨਿਰਪਾਲ ਪਵਨ ਕੁਮਾਰ, ਜਗਤਾਰ ਰਾਣਾ, ਸਤੀਸ਼ ਕੁਮਰੀ, ਅਨਿਲ ਕੁਮਾਰ ਰਾਣਾ ਆਦਿ ਮੌਜੂਦ ਸਨ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















