• Latest
  • Trending
ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

16 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

36 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

49 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

1 hour ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

2 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

2 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

2 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

2 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

2 hours ago
Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

July 2, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ
ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ
ਝੋਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਪੈਕੇਜ ਤੇ ਡੀਜ਼ਲ ’ਤੇ ਵੈਟ ਵਿਚ ਕਟੌਤੀ ਦੀ ਕੀਤੀ ਮੰਗ
ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਫਿਰ ਸੰਘਰਸ਼ ਦੇ ਅਗਲੇ ਪੜਾਅ ਹੇਠ  ਪਾਰਟੀ ਮੁੱਖ ਮੰਤਰੀ ਤੇ ਮੰਤਰੀਆਂ ਦਾ ਘਿਰਾਓ ਕਰੇਗੀ
ਸੁਖਬੀਰ ਸਿੰਘ ਬਾਦਲ ਨੇ ਮੂਹਰੇ ਹੋ ਕੀਤੀ ਅਗਵਾਈ,  ਲੰਬੀ, ਫਾਜ਼ਿਲਕਾ ਤੇ ਜਲਾਲਾਬਾਦ ਵਿਚ ਦਿੱਤੇ ਰੋਸ  ਧਰਨੇ

ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

ਚੰਡੀਗੜ੍ਹ, 2 ਜੁਲਾਈ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਅੱਜ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਧਰਨੇ ਦੇ ਕੇ ਕਿਸਾਨਾ, ਘਰੇਲੂ ਬਿਜਲੀ ਖਪਤਕਾਰਾਂ ਤੇ ਇੰਡਸਟਰੀ ਸੈਕਟਰ ਦੀਆਂ ਮੁਸ਼ਕਿਲਾਂ  ਉਜਾਗਰ ਕੀਤੀਆਂ ਜੋ ਕਾਂਗਰ ਸਰਕਾਰ ਵੱਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ 8 ਘੰਟੇ ਜਿਲੀ ਸਪਲਾਈ ਨਾ ਦੇਣ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਅਣਐਲਾਨੇ ਲੰਬੇ ਬਿਜਲੀ ਕੱਟ ਤੇ  ਹਫਤੇ ਵਿਚ ਦੋ ਦਿਨ ਇੰਡਸਟਰੀ ਬੰਦ ਰੱਖਣ ਦੇ ਹੁਕਮਾਂ ਤੋਂ ਪ੍ਰੇਸ਼ਾਨ ਹਨ।
ਅਕਾਲੀ ਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਝੋਨਾ ਉਤਪਾਦਕ ਕਿਸਾਨਾਂ ਜੋ ਡੀਜ਼ਲ  ਜਨਰੇਟਰਾਂ ਦੀ ਵਰਤੋਂ ਕਰ ਕੇ ਝੋਨਾ ਪਾਲਣ  ਲਈ ਮਜਬੂਰ ਹਨ, ਲਈ ਵਿੱਤੀ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ ਅਤੇ ਡੀਜ਼ਲ ’ਤੇ ਵੈਟ ਵੀ ਘਟਾਇਆ ਜਾਵੇ। ਪਾਰਟੀ ਨੇ ਕਿਹਾ ਕਿ ਜੇਕਰ ਕਿਸਾਨਾਂ ਦੇ ਨਾਲ ਨਾਲ ਘਰੇਲੂ ਤੇ ਇੰਡਸਟਰੀ ਲਈ ਬਿਜਲੀ ਸਪਲਾਈ ਬਹਾਲ ਕਰਨ ਸਮੇਤ ਦਰੁੱਸਤੀ ਭਰੇ ਕਦਮ ਨਾ ਚੁੱਕੇ ਤਾਂ ਫਿਰ ਪਾਰਟੀ ਸੰਘਰਸ਼ ਦੇ ਅਗਲੇ ਪੜਾਅ ਤਹਿਤ ਮੁੱਖ ਮੰਤਰੀ ਤੇ ਮੰਤਰੀਆਂ ਦਾ ਘਿਾਓ ਕਰੇਗੀ।
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਲੰਬੀ, ਫਾਜ਼ਿਲਕਾ ਤੇ ਘੁਬਾਇਆ ਵਿਖੇ ਰੋਸ ਧਰਨਿਆਂ ਵਿਚ ਸ਼ਾਮਲ ਹੋਏ ਜਿਥੇ ਉਹਨਾਂ ਨੇ ਲੋਕਾਂ ਦੀ ਇਸ ਦੁਰਦਸ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਿਜਲੀ ਦੇ ਹਾਲਾਤ ਅਤੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੁੰ ਢੁਕਵੀਂ ਬਿਜਲੀਸਪਲਾਈ ਕਰਨ ਲਈ ਇਕ ਵੀ ਸਮੀਖਿਆ ਮੀਟਿੰਗ ਨਹੀਂ ਕੀਤੀ। ਉਹਨਾ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਣ ਬੁੱਝ ਕੇ ਕੀਤਾ ਗਿਆ ਤਾਂ ਜੋ ਸਬਸਿਡੀ ਬਿੱਲ ਘੱਟ ਰਹੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਦੇਣਾ ਚਾਹੁੰਦੀ, ਇਸੇ ਲਈ ਉਹ ਉਸ ਵੇਲੇ ਬਿਜਲੀ ਨਹੀਂ ਦੇ ਰਹੀ ਜਦੋਂ ਇਸਦੀ ਡਾਡੀ ਜ਼ਰੂਰਤ ਹੈ।
ਫਾਜ਼ਿਲਕਾ ਵਿਚ ਸੁੱਕੇ ਹੋਏ ਝੋਨੇ ਦੇ ਖੇਤਾਂ ਵਿਚ ਖੜ੍ਹੇ ਹੋ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਕਰਮਲ ਪਲਾਂਟਾਂ ਦੇ ਰੱਖ ਰਖਾਅ ਵਾਸਤੇ ਕੋਈ ਕੋਸ਼ਿਸ਼ ਨਹੀਂ ਕੀਤੀ ਜਿਸ ਕਾਰਨ  ਬਠਿੰਡਾ ਥਰਮਲ ਪਲਾਂਟ ਬੰਦ ਹੈ ਤੇ ਤਲਵੰਡੀ ਸਾਬੋ ਦਾ ਇਕ ਯੂਨਿਟ ਵੀ ਬੰਦ ਪਿਆ ਹੈ। ਉਹਨਾਂ ਕਿਹਾ ਕਿ ਇਸਦੇ ਉਲਟ ਅਕਾਲੀ ਦਲ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਹਮੇਸ਼ਾ 8 ਘੰਟੇ ਬਿਜਲੀ ਸਪਲਾਈ ਮਿਲੀ ਤੇ ਘਰੇਲੂ ਖਪਤਕਾਰਾਂ ਨੁੰ ਤੇ ਇੰਡਸਟਰੀ ਨੁੰ 24 ਘੰਟੇ  ਬਿਜਲੀ ਮਿਲੀ।
ਸਾਬਕਾ  ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵੀ ਬਠਿੰਡਾ ਸ਼ਹਿਰ ਤੇ ਸੰਗਤ ਮੰਡੀ ਵਿਚ ਧਰਨਿਆਂ ਵਿਚ ਸ਼ਮੂਲੀਅਤ ਕੀਤੀ ਜਿਸ ਦੌਰਾਨ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਟਰਾਂਮਿਸ਼ਨ ਤੇ ਡਿਸਟ੍ਰੀਬਿਊਸ਼ਨ ਸਿਸਟਮ ਨੁੰ ਅਪਗ੍ਰੇਡ ਕਰਨ ਵਾਸਤੇ 4 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਗ੍ਰਿਡਾਂ ਦੇ ਰੱਖ ਰਖਾਅ ਵਾਸਤੇ ਕੋਈ ਫੰਡ ਨਹੀਂ ਰੱਖਦੇ ਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹ ਇਕ ਵੀ ਮੈਗਾਵਾਟ ਬਿਜਲੀ ਸਮਰਥਾ ਵਿਚ ਹੋਰ ਨਹੀਂ ਜੋੜ ਸਕੀ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਹੁਣ ਸਰਕਾਰ ਕਿਸਾਨਾਂਨੁੰ ਬਿਜਲੀ ਸਪਲਾਈ ਜਾਣ ਬੁੱਝ ਕੇ ਨਹੀਂ ਦੇ ਰਹੀ ਜਿਸ ਕਾਰਨ ਮੌਜੂਦਾ ਸੰਕਟ ਪੈਦਾ ਹੋਇਆ ਹੈ ਤੇ ਕਿਸਾਨ ਆਪਣੇ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹੋਏ ਹਨ।
ਉਹਨਾਂ ਨੇ ਆਮ ਆਦਮੀ ਪਾਰਟੀ ’ਤੇ ਹੱਲਾ ਬੋਲਿਆ ਤੇ ਕਿਹਾ ਕਿ ਉਸਨੇ ਦਿੱਲੀ ਵਿਚ ਬਿਜਲੀ ਖਪਤਕਾਰਾਂ ਨੁੰ ਕੋਈ ਰਾਹਤ ਨਹੀਂ ਦਿੱਤੀ ਬਲਕਿ ਇਸ਼ਤਿਹਾਰਬਾਜ਼ੀ ’ਤੇ ਹਜ਼ਾਰਾਂ ਕਰੋੜ ਰੁਪਏ ਫੂਕ ਦਿੱਤਾ।
ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਵਿਚ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ ਜਿਸ ਦੌਰਾਨ ਕੈਪਟਨ ਭਜਾਓ, ਪੰਜਾਬ ਬਚਾਓ ਦੇ ਨਾਅਰੇ ਵੀ ਲੱਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਬਜਾਏ ਸੂਬੇ ਨੁੰ ਦਰਪੇਸ਼ ਬਿਜਲੀ ਐਮਰਜੰਸੀ ਦੇ ਰੂਪ ਵਾਲਾ ਇਹ ਸੰਕਟ ਹੱਲ ਕਰਨ ਦੇ ਮੁੱਖ ਮੰਤਰੀ ਕਾਂਗਰਸੀਆਂ ਨੁੰ ਪੰਜ ਤਾਰਾ ਦਾਅਵਤਾਂ ਦੇਣ ਵਿਚ ਵਿਅਸਤ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਹਿੰਦੂ ਕਾਂਗਰਸੀਆਂ ਨੁੰ ਹਫਤੇ ਵਿਚ ਦੋ ਦਿਨ ਇੰਡਸਟਰੀ ਲਈ ਬਿਜਲੀ ਸਪਲਾਈ ਬੰਦ ਰੱਖਣ ਦੇ ਹੁਕਮਾਂ ਦਾ ਤੋਹਫਾ ਮਿਲਿਆ ਹੈ ਤੇ ਰਿਹਾਇਸ਼ੀ ਤੇ ਕਮਰਸ਼ੀਅਲ ਖਪਤਕਾਰਾਂ ’ਤੇ ਵੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨਾਂ ਸਿਰ ਜਨਰੇਟਰਾਂ ਰਾਹੀਂ ਡੀਜ਼ਲ ਫੂਕਣ ’ਤੇ ਮਜਬੂਰ ਕਰ ਕੇ 2500 ਤੋਂ 3500 ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ ਤੇ ਸਰਕਾਰ ਡੀਜ਼ਲ ’ਤੇ ਵੈਟ ਵਧਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਵਿਚੋਂ ਮੁਨਾਫੇ ਕਮਾ ਰਹੀ ਹੈ।
ਰੋਪੜ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਕਿਸਾਨਾਂ ਨੇ ਮੁਫਤ ਪੱਖੀ ਸੇਵਾ ਤਹਿਤ ਲੋਕਾਂ ਨੂੰ ਪੱਖੀਆਂ ਵੰਡ ਕੇ ਵਿਲੱਖਣ ਮੁਜ਼ਾਹਰਾ ਕੀਤਾ। ਇਸ ਦੌਰਾਨ ਬਿਜਲੀ ਸੰਕਟ ਹੱਲ ਕਰੋ, ਹੱਲ ਕਰੋ ਦੇ ਨਾਅਰੇ ਵੀ ਲੱਗੇ। ਡਾ. ਚੀਮਾ ਨੇ ਕਿਹਾ ਕਿ ਲੋਕ ਮੁੜ ਪੱਖੀਆਂ ਚੁੱਕਣ ਲਈ ਮਜਬੂਰ ਹੋ ਗਏ ਹਨ ਕਿਉਂਕਿ ਦਿਹਾਤੀ ਖੇਤਰਾਂ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿਚ ਵੀ 8 ਤੋਂ 10 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਅਕਾਲੀ ਸਰਕਾਰਾਂ ਵੇਲੇ ਡੀਜ਼ਲ ਜਨਰੇਟਰ ਲੋਕਾਂ ਨੁੰ ਭੁੱਲ ਗਏ ਸਨ ਪਰ ਹੁਣ ਲੋਕ ਦੁਬਾਰਾ ਇਹ ਵਰਤਣ ਵਾਸਤੇ ਮਜਬੂਰ ਹੋ ਰਹੇ ਹਨ।
ਇਸ ਦੌਰਾਨ ਸੂਬੇ ਭਰ ਵਿਚ ਅਕਾਲੀ ਤੇ ਬਸਪਾ ਆਗੂਆਂ ਦੇ ਨਾਲ ਆਮ ਲੋਕ ਵੀ ਸੜਕਾਂ ’ਤੇ ਨਿਤਰ ਆਏ ਤੇ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ ਕੀਤੇ ਗਏ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਰੋਮਾਣਾ ਫਰੀਦਕੋਟ ਵਿਚ ਧਰਨੇ ਵਿਚ ਸ਼ਾਮਲ ਹੋਏ। 

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 