ਅਕਾਲੀ ਦਲ ਦੇ ਵੋਟ ਬੈਂਕ ‘ਚ ਵੱਡਾ ਨਿਘਾਰ, 10 ਉਮੀਦਵਾਰਾਂ ਦੀ ਜਮਾਨਤ ਜਬਤ
ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਾ ਪੰਜਾਬ ‘ਚ ਸਿਆਸੀ ਆਧਾਰ ਹਿੱਲਿਆ ਹੈ ਇਸ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਪਰ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜਮਾਨਤ ਦੀ ਜਬਤ ਹੋ ਜਾਵੇਗੀ ਇਸਦੀ ਉਮੀਦ ਕਿਸੇ ਨੂੰ ਨਹੀਂ ਸੀ। ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। 2 ਸੀਟਾਂ ਦੇ ਪੰਜਾਬੀਆਂ ਨੇ ਰਵਾਇਤੀ ਪਾਰਟੀਆਂ ਨੇ ਉਮੀਦਵਾਰਾਂ ਨੂੰ ਨਕਾਰਦਿਆਂ ਆਜ਼ਾਦ ਉਮੀਦਵਾਰਾਂ ‘ਤੇ ਭਰੋਸਾ ਕੀਤਾ ਹੈ। ਅਕਾਲੀ ਦਲ ਦਾ ਵੋਟ ਫ਼ੀਸਦ ਘਟਕੇ 13.56 ਰਹਿ ਗਿਆ ਹੈ ਜਦਕਿ ਬੀਜੇਪੀ ਨੇ ਇਸ ਵਾਰ 18.36 ਫ਼ੀਸਦ ਵੋਟਾਂ ਹਾਸਲ ਕੀਤੀਆਂ ਹਨ।