ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ
ਚੰਡੀਗੜ੍ਹ, 13 ਦਿਸੰਬਰ (ਵਿਸ਼ਵ ਵਾਰਤਾ) ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। 85 ਸਾਲਾ ਬ੍ਰਹਮਪੁਰਾ ਨੇ PGI ‘ਚ ਆਖ਼ਰੀ ਸਾਹ ਲਿਆ । ਉਹਨਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਹਿਰ 2 ਵਜੇ ਹੋਵੇਗਾ।























