ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ’ਚ ਹੋਏ ਸ਼ਾਮਲ
ਚੰਡੀਗੜ੍ਹ, 22ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਯੂਥ ਆਗੂ ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।























