ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ
106 ਮੈਂਬਰਾਂ ਨੇ ਪਾਰਟੀ ਪ੍ਰਧਾਨ ਦੀ ਡਟਵੀਂ ਹਮਾਇਤ ਕੀਤੀ: ਡਾ. ਚੀਮਾ
ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 106 ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਗਵਾਈ ਵਿਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਹਨਾਂ ਨਾਲ ਪੂਰਨ ਵਫਾਦਾਰੀ ਨਿਭਾਉਣ ਦਾ ਭਰੋਸਾ ਦੁਆਇਆ ਹੈ।
ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ 93 ਮੈਂਬਰ ਨਿੱਜੀ ਤੌਰ ’ਤੇ ਹਾਜ਼ਰ ਸਨ, 6 ਮੈਂਬਰ ਵਿਦੇਸ਼ ਗਏ ਹੋਏ ਹਨ, 5 ਸਿਹਤ ਠੀਕ ਨਾ ਹੋਣ ਕਾਰਣ ਨਹੀਂ ਆ ਸਕੇ ਜਦੋਂ ਕਿ 2 ਮੈਂਬਰਾਂ ਦੇ ਪਰਿਵਾਰਕ ਰੁਝੇਵਿਆਂ ਕਾਰਣ ਉਹ ਮੀਟਿੰਗ ਵਿਚ ਨਹੀਂ ਆ ਸਕੇ। ਇਸ ਤਰੀਕੇ ਕੁੱਲ 106 ਮੈਂਬਰਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਹੈ।
ਮੀਟਿੰਗ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੀ ਹਾਜ਼ਰ ਸਨ, ਵਿਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਲਿਸਟਾਂ ਤਿਆਰ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ।
ਮੈਂਬਰਾਂ ਨੇ ਇਸ ਗੱਲ ’ਤੇ ਚਿੰਤਾ ਜ਼ਾਹਰ ਕੀਤੀ ਕਿ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਰਾਜਸਥਾਨ ਜੁਡੀਸ਼ੀਅਨ ਸਰਵਿਸਿਜ਼ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ। ਉਹਨਾਂ ਨੇ ਸਿੱਖ ਕੌਮ ਤੇ ਇਹਨਾਂ ਦੇ ਧਾਰਮਿਕ ਕੱਕਾਰਾਂ ਪ੍ਰਤੀ ਇਸ ਤਰੀਕੇ ਦੀ ਬੇਰੁਖੀ ਵਿਖਾਉਣ ਲਈ ਸਬੰਧਤ ਅਧਿਕਾਰੀਆਂ ਦੀ ਸਖ਼ਤ ਨਿਖੇਧੀ ਕੀਤੀ।
ਮੈਂਬਰਾਂ ਨੇ ਹਰਿਆਣਾ ਵਿਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀ ਪੰਜਾਬੀਆਂ ਨਾਲ ਵਧੀਕੀਆਂ ਕਰਨ ਦਾ ਵੀ ਸਖ਼ਤ ਨਿਖੇਧੀ ਕੀਤੀ। ਮੈਂਬਰਾਂ ਨੇ ਸਬੰਧਤ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੋਰਨਾਂ ਦੇ ਹੱਕਾਂ ਦੀ ਰਾਖੀ ਵਾਸਤੇ ਜਾਣੀ ਜਾਂਦੀ ਰਹੀ ਹੈ।
ਬਾਗੀਆਂ ’ਤੇ ਵਰ੍ਹਦਿਆਂ ਡਾ. ਚੀਮਾ ਨੇ ਕਿਹਾ ਕਿ ਸੁਰਜੀਤ ਕੌਰ ਦੇ ਆਪ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਹੈ ਕਿ ਬਾਗੀ ਸਿਰਫ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੇ ਸਨ ਤੇ ਉਹਨਾਂ ਦਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਸੀ। ਉਹਨਾਂ ਕਿਹਾ ਕਿ ਦੂਜੇ ਪਾਸੇ ਪਾਰਟੀ ਮਾਮਲੇ ਵਿਚ ਸੰਜੀਦਾ ਸੀ,ਇਸੇ ਲਈ ਇਸਨੇ ਬਸਪਾ ਦੀ ਹਮਾਇਤ ਦਾ ਫੈਸਲਾ ਲਿਆ