ਭਾਜਪਾ ਵਿੱਚ ਹੋ ਰਹੇ ਨੇ ਸ਼ਾਮਿਲ
ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ ❗
ਚੰਡੀਗੜ੍ਹ 9 ਅਪ੍ਰੈਲ( ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਦਲਿਤ ਨੇਤਾ ਚਰਨਜੀਤ ਸਿੰਘ ਅਟਵਾਲ ਜੋ ਕਿ ਬਾਦਲ ਪਰਿਵਾਰ ਨਾਲ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਸਨ। ਅੱਜ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਅੱਜ ਬਾਅਦ ਦੁਪਹਿਰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਆਪਣੇ ਪੁੱਤਰ ਸਾਬਕਾ ਵਿਧਾਇਕ ਇੰਦਰਇਕਬਾਲ ਅਟਵਾਲ ਸਮੇਤ ਪੁੱਜ ਗਏ ਹਨ । ਭਾਰਤੀ ਜਨਤਾ ਪਾਰਟੀ ਉਹਨਾਂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਹਲਕੇ ਤੋਂ ਬਹੁਤ ਹੀ ਥੋੜੇ ਫਰਕ ਨਾਲ ਕਾਂਗਰਸੀ ਉਮੀਦਵਾਰ ਤੋਂ ਹਾਰੇ ਸਨ।