• Latest
  • Trending
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖ਼ਿਲਾਫ ਦਿੱਤੇ ਸਬੂਤ 

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖ਼ਿਲਾਫ ਦਿੱਤੇ ਸਬੂਤ 

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖ਼ਿਲਾਫ ਦਿੱਤੇ ਸਬੂਤ 

April 29, 2019
in ਪੰਜਾਬ
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖ਼ਿਲਾਫ ਦਿੱਤੇ ਸਬੂਤ 
ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂ ਖ਼ਿਲਾਫ ਰਿਸ਼ਵਤ ਦੇ ਦੋਸ਼ਾਂ ਦੀ ਉੱਚੀ-ਪੱਧਰੀ ਜਾਂਚ ਦਾ ਹੁਕਮ ਦੇਣ ਲਈ ਆਖਿਆ

ਕਿਹਾ ਕਿ ਕਾਂਗਰਸ ਸਰਕਾਰ ਨੇ ਏਆਰਓ ਉੱਤੇ ਵੜਿੰਗ ਨੂੰ ਕਲੀਨ ਚਿਟ ਦੇਣ ਲਈ ਦਬਾਅ ਪਾਇਆ
ਚੋਣ ਕਮਿਸ਼ਨਰ ਨੂੰ ਅਕਾਲੀ ਵਰਕਰਾਂ ਨੂੰ ਸੰਮਨ ਜਾਰੀ ਕਰਨ ਵਾਲੇ ਅਤੇ ਸਮਾਜਿਕ ਕਲੱਬਾਂ ਨੂੰ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ ਲਈ ਦਬਾਅ ਪਾਉਣ ਵਾਸਤੇ ਨੋਟਿਸ ਕੱਢਣ ਵਾਲੇ ਧਰਮਕੋਟ ਦੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ

ਚੰਡੀਗੜ੍ਹ/29 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੁਬਾਰਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ ਮੁੱਖ ਚੋਣ ਕਮਿਸ਼ਨਰ (ਸੀਈਸੀ) ਸਬੂਤ ਦਿੱਤੇ ਅਤੇ ਅਪੀਲ ਕੀਤੀ ਕਿ ਵੜਿੰਗ ਖ਼ਿਲਾਫ ਰਿਸ਼ਵਤ ਦੇ ਦੋਸ਼ਾਂ ਦੀ ਇੱਕ ਉੱਚ ਪੱਧਰੀ ਟੀਮ ਤੋਂ ਜਾਂਚ ਕਰਵਾਈ ਜਾਵੇ, ਕਿਉਂਕਿ ਸਹਾਇਕ ਰਿਟਰਨਿੰਗ ਅਧਿਕਾਰੀ (ਏਆਰਓ) ਸੱਤਾਧਾਰੀ ਕਾਂਗਰਸੀ ਸਰਕਾਰ ਵੱਲੋਂ ਪਾਏ ਸਿਆਸੀ ਦਬਾਅ ਕਾਰਣ ਕਾਂਗਰਸੀ ਆਗੂ ਨੂੰ ਕਲੀਨ ਚਿਟ ਦੇ ਚੁੱਕਿਆ ਹੈ।

ਸਾਬਕਾ ਮੰਤਰੀਆਂ ਜਥੇਦਾਰ ਤੋਤਾ ਸਿੰਘ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਦਲ ਦਾ ਇੱਕ ਵਫ਼ਦ  ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਨੂੰ ਮਿਲਿਆ ਅਤੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਰਿਸ਼ਵਤ ਦੇਣ ਦੀ ਘਟਨਾ ਬਾਰੇ ਵੀਡਿਓਗ੍ਰਾਫਿਕ ਸਬੂਤ ਸਾਰੀ ਜਨਤਾ ਦੇ ਸਾਹਮਣੇ ਹੋਣ ਦੇ ਬਾਵਜੂਦ ਵੜਿੰਗ ਨੂੰ ਕਲੀਨ ਚਿਟ ਦੇਣ ਲਈ ਅਧਿਕਾਰੀਆਂ ਨੂੰ ਧਮਕਾਇਆ ਜਾ ਰਿਹਾ ਹੈ।

ਡਾਕਟਰ ਚੀਮਾ ਨੇ ਘਟਨਾ ਨਾਲ ਸੰਬੰਧਿਤ ਵੀਡਿਓਜ਼ ਦੀ ਇੱਕ ਪੈਨ ਡਰਾਇਵ ਚੋਣ ਅਧਿਕਾਰੀ ਨੂੰ ਸੌਂਪਦਿਆਂ ਕਿਹਾ ਕਿ ਵੜਿੰਗ ਨੇ ਬੁਢਲਾਡਾ ਦੇ ਇਕ ਸਮਾਜ ਸੇਵੀ ਟਿੰਕੂ ਪੰਜਾਬ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ।  ਉਹਨਾਂ ਕਿਹਾ ਕਿ ਇਹਨਾਂ ਸਬੂਤਾਂ ਨੂੰ ਮੁੱਖ ਰੱਖ ਕੇ ਕਾਰਵਾਈ ਕਰਨ ਦੀ ਥਾਂ ਬੁਢਲਾਡਾ ਦੇ ਏਆਰਓ ਨੇ ਬਿਆਨ ਦਿੱਤਾ ਹੈ ਕਿ ਵੜਿੰਗ ਖ਼ਿਲਾਫ ਲਾਇਆ ਗਿਆ ਦੋਸ਼ ਝੂਠਾ ਹੈ। ਉਹਨਾਂ ਕਿਹਾ ਕਿ ਏਆਰਓ ਵੱਲੋਂ ਇਹ ਕਹਿਣ ਵਿਚ ਵਿਖਾਈ ਗਈ ਕਾਹਲ ਮੰਦਭਾਗੀ ਹੈ ਕਿ ਵੜਿੰਗ ਨੇ ਕਿਸੇ ਨੂੰ ਰਿਸ਼ਵਤ ਨਹੀਂ ਦਿੱਤੀ। ਅਜਿਹੀਆਂ ਗਤੀਵਿਧੀਆਂ ਲੋਕਾਂ ਦਾ ਸਰਕਾਰ ਵਿਚੋਂ ਭਰੋਸਾ ਖਤਮ ਕਰ ਦੇਣਗੀਆਂ। ਇਸ ਮਾਮਲੇ ਦਾ ਇਨਸਾਫ ਕਰਨ ਲਈ ਤੁਰੰਤ ਇੱਕ ਉੱਚ ਪੱਧਰੀ ਜਾਂਚ ਕਰਾਉਣ ਦਾ ਹੁਕਮ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਧਰਮਕੋਟ ਦੇ ਉਹਨਾਂ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ, ਜਿਹੜੇ ਅਕਾਲੀ ਵਰਕਰਾਂ ਨੂੰ ਸੰਮਨ ਜਾਰੀ ਕਰ ਰਹੇ ਹਨ ਅਤੇ ਵੱਖ ਵੱਖ ਸਮਾਜਿਕ ਕਲੱਬਾਂ ਨੂੰ ਕਾਂਗਰਸ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਮੁਹੰਮਦ ਸਦੀਕ ਦੀ ਹਮਾਇਤ ਕਰਨ ਵਾਸਤੇ ਮਜ਼ਬੂਰ ਕਰਨ ਲਈ ਉਹਨਾਂ ਖ਼ਿਲਾਫ ਕਾਰਵਾਈ ਕਰਨ ਦੀ ਧਮਕੀ ਦੇ ਰਹੇ ਹਨ। ਅਕਾਲੀ ਆਗੂ ਨੇ ਸੀਈਓ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਵਾਸਤੇ ਮਜ਼ਬੂਰ ਕਰਨ ਲਈ ਧਾਰਾਵਾਂ 107/105 ਅਧੀਨ ਅਕਾਲੀ ਵਰਕਰਾਂ ਨੂੰ ਸੰਮਨ ਜਾਰੀ ਕਰਨ ਵਾਸਤੇ ਧਰਮਕੋਟ ਸਬ ਡਿਵੀਜ਼ਨਲ ਮੈਜਿਸਟਰੇਟ ਕਮ ਰਿਟਰਨਿੰਗ ਅਧਿਕਾਰੀ ਨਰਿੰਦਰ ਸਿੰਘ ਖ਼ਿਲਾਫ  ਕਾਰਵਾਈ ਕਰਨ ਦੀ ਅਪੀਲ ਕੀਤੀ।

ਇਸ ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬਲਾਕ ਸੰਮਤੀ ਦੀਆਂ ਚੋਣਾਂ ਵੇਲੇ ਅਕਾਲੀ ਵਰਕਰਾਂ ਨੂੰ ਐਸਡੀਐਮ ਧਰਮਕੋਟ ਦੇ ਦਫ਼ਤਰ ਜਾਣ ਤੋਂ ਰੋਕਣ ਲਈ 150 ਤੋਂ 200 ਅਣਪਛਾਤੇ ਕਾਂਗਰਸੀ ਵਰਕਰਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ। ਇਹ ਕੇਸ ਅਕਾਲੀ ਦਲ ਵੱਲੋਂ ਰਾਜ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਮਗਰੋਂ ਦਰਜ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਕਾਂਗਰਸੀ ਵਰਕਰਾਂ ਦੀ ਸ਼ਨਾਖ਼ਤ ਕਰਨ ਮਗਰੋਂ ਉਹਨਾਂ ਖ਼ਿਲਾਫ ਕਾਰਵਾਈ ਕਰਨ ਦੀ ਥਾਂ ਧਰਮਕੋਟ ਦੇ ਐਸਡੀਐਮ ਨੇ ਇਸ ਕੇਸ ਵਿਚ ਉਲਝਾ ਕੇ ਕਾਂਗਰਸੀ ਉਮੀਦਵਾਰ ਦੇ ਸਮਰਥਨ ਲਈ ਮਜ਼ਬੂਰ ਕਰਨ ਵਾਸਤੇ ਅਕਾਲੀ ਵਰਕਰਾਂ ਨੂੰ ਸੰਮਨ ਜਾਰੀ ਕਰਨੇ  ਸ਼ੁਰੂ ਕਰ ਦਿੱਤੇ ਹਨ। ਉਹਨਾਂ ਦੱਸਿਆ ਕਿ ਇਹ ਸੰਮਨ ਗਾਗਰਾ ਪਿੰਡ ਦੇ ਗੁਰਮੀਤ ਸਿੰਘ ਨੂੰ ਭੇਜੇ ਗਏ ਹਨ ਅਤੇ ਇਸ ਸੰਬੰਧੀ ਉਹਨਾਂ ਸੀਈਸੀ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ।

ਅਕਾਲੀ ਆਗੂ ਨੇ ਧਰਮਕੋਟ ਮਿਉਂਸੀਪਲ ਕੌਂਸਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਉਰਫ ਬੰਟੀ ਦੀ ਅਗਵਾਈ ਵਿਚ ਆਏ ਉਹਨਾਂ 75 ਕਾਂਗਰਸੀ ਵਰਕਰਾਂ ਦੀ ਸੂਚੀ ਵੀ ਦਿੱਤੀ, ਜਿਹਨਾਂ ਨੇ ਬਲਾਕ ਸੰਮਤੀ ਚੋਣਾਂ ਦੌਰਾਨ ਅਕਾਲੀ ਵਰਕਰਾਂ ਨੂੰ ਐਸਡੀਐਮ ਧਰਮਕੋਟ ਦੇ ਦਫ਼ਤਰ ਵਿਚ ਦਾਖ਼ਲ ਹੋਣ ਤੋਂ ਜਬਰਦਸਤੀ ਰੋਕਿਆ ਸੀ। ਉਹਨਾਂ ਕਿਹਾ ਕਿ ਇਹ ਕਾਂਗਰਸੀ ਵਰਕਰ ਹੁਣ ਅਕਾਲੀ ਵਰਕਰਾਂ ਨੂੰ ਧਮਕਾ ਰਹੇ ਹਨ। ਜਥੇਦਾਰ ਤੋਤਾ ਸਿੰਘ ਨੇ ਸੀਈਸੀ ਨੂੰ ਅਪੀਲ ਕੀਤੀ ਕਿ ਉਹ ਮੋਗਾ ਦੇ ਐਸਐਸਪੀ ਨੂੰ ਇਹਨਾਂ 75 ਕਾਂਗਰਸੀ ਵਰਕਰਾਂ ਦੀ ਤੁਰੰਤ ਗਿਰਫਤਾਰੀ ਕਰਨ ਦਾ ਨਿਰਦੇਸ਼ ਦੇਣ। ਅਕਾਲੀ ਆਗੂ ਨੇ ਇਹ ਵੀ ਬੇਨਤੀ ਕੀਤੀ  ਕਿ ਇਸ ਮਾਮਲੇ ਵਿਚ ਅਕਾਲੀ ਵਰਕਰਾਂ ਨੂੰ ਜਾਰੀ ਕੀਤੇ ਸੰਮਨ ਰੱਦ ਕੀਤੇ ਜਾਣ ਅਤੇ ਪੱਖਪਾਤੀ ਢੰਗ ਨਾਲ ਡਿਊਟੀ ਕਰਨ ਲਈ ਧਰਮਕੋਟ ਦੇ ਐਸਡੀਐਮ ਨਰਿੰਦਰ ਸਿੰਘ ਦਾ ਤਬਾਦਲਾ ਕੀਤਾ ਜਾਵੇ।

ਸੀਈਸੀ ਨੂੰ ਦਿੱਤੀ ਇੱਕ ਹੋਰ ਸ਼ਿਕਾਇਤ ਵਿਚ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਮੋਗਾ ਦੇ ਵਿਭਿੰਨ ਸਮਾਜਿਕ ਕਲੱਬਾਂ ਨੂੰ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਹਮਾਇਤ ਨਾ ਕਰਨ ਦੀ ਸੂਰਤ ਵਿਚ ਮਾਨਤਾ ਰੱਦ ਕਰਨ ਅਤੇ ਅਹੁਦੇਦਾਰਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਇਸ ਸੰਬੰਧੀ ਕਦਰਵਾਲਾ ਦੇ ਸ਼ਹੀਦ ਊਧਮ ਸਿੰਘ ਕਲੱਬ  ਦੀ ਸ਼ਿਕਾਇਤ ਚੋਣ ਕਮਿਸ਼ਨ ਅੱਗੇ ਰੱਖੀ। ਕਲੱਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਧਰਮਕੋਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਨੇ ਉਸ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ ਅਤੇ ਰਸਮੀ ਤੌਰ ਤੇ ਵੀ ਦੱਸਿਆ ਹੈ ਕਿ ਜੇਕਰ ਉਸ ਨੇ ਕਾਂਗਰਸ ਪਾਰਟੀ ਦੀ ਹਮਾਇਤ ਨਾ ਕੀਤੀ ਤਾਂ ਉਸ ਖ਼ਿਲਾਫ ਫੰਡਾਂ ਦੀ ਦੁਰਵਰਤੋਂ ਕਰਨ ਦਾ ਝੂਠਾ ਕੇਸ ਦਰਜ ਕਰ ਦਿੱਤਾ ਜਾਵੇਗਾ।  ਸ਼ਿਕਾਇਤ ਕਰਤਾ ਨੇ ਦੱਸਿਆ ਹੈ ਕਿ  ਅਜਿਹੇ ਨੋਟਿਸ ਅਤੇ ਧਮਕੀਆਂ ਦੂਜੇ ਕਲੱਬਾਂ ਜਿਵੇਂ ਬਾਬਾ ਮੋਤੀ ਰਾਮ ਜੀ ਕਲੱਬ ਭਾਗਪੁਰ ਗਾਗਰਾ, ਬਾਬਾ ਜੀਵਨ ਸਿੰਘ ਕਲੱਬ ਦੱਤੇਵਾਲ, ਬਾਬਾ ਜੀਵਨ ਸਿੰਘ ਕਲੱਬ ਚੀਮਾ ਅਤੇ ਬਾਬਾ ਅਜੀਤ ਸਿੰਘ ਕਲੱਬ ਲੋਹਾਰਾ ਨੂੰ ਦਿੱਤੀਆਂ ਗਈਆਂ ਹਨ।

ਇਹਨਾਂ ਸਮਾਜਿਕ ਕਲੱਬਾਂ ਨੂੰ ਜਾਰੀ ਕੀਤੇ ਨੋਟਿਸਾਂ ਨੂੰ ਤੁਰੰਤ ਰੱਦ ਕਰਵਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਵਫ਼ਦ ਨੇ ਇਹ ਵੀ ਬੇਨਤੀ ਕੀਤੀ ਕਿ ਧਰਮਕੋਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਇਸ ਵਫ਼ਦ ਵਿਚ ਅਕਾਲੀ ਦਲ ਦੇ ਕਾਨੂੰਨੀ ਸੈਲ ਵਿਚੋਂ ਵਕੀਲ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਿਲ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
3 weeks ago
0

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 