ਅੰਮ੍ਰਿਤਸਰ, 8 ਦਸਬੰਰ – ਪਿਛਲੇ 10 ਸਾਲਾਂ ਦੌਰਾਨ ਆਪਣੇ ਕਾਰਜਕਾਰ ਦੌਰਾਨ ਹੋਈਆਂ ਭੁੱਲਾਂ ਬਖਸ਼ਾਉਣ ਲਈ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੇ ਆਗੂਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਉਤੇ ਅਖੰਡ ਪਾਠ ਆਰੰਭ ਕਰਵਾਇਆ ਅਤੇ ਅਰਦਾਸ ਦੌਰਾਨ ਮੁਆਫੀ ਵੀ ਮੰਗੀ।
ਅਕਾਲੀ ਦਲ ਦੇ ਆਗੂਆਂ ਵਲੋਂ ਜੋੜਾ ਘਰ ਵਿਚ ਸੇਵਾ ਕੀਤੀ ਗਈ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਅਕਾਲੀ ਆਗੂਆਂ ਨੇ ਜੋੜਾ ਘਰ ਵਿਚ ਸੇਵਾ ਕੀਤੀ।
ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਰਿਮੰਦਰ ਸਾਹਿਬ ਵਿਖੇ ਭਾਂਡੇ ਧੋਣ ਦੀ ਸੇਵਾ ਕੀਤੀ। ਹਰਸਿਮਰਤ ਕੌਰ ਬਾਦਲ ਨੇ ਲੰਗਰ ਘਰ ਵਿਚ ਪ੍ਰਸ਼ਾਦੇ ਬਣਾਉਣ ਦੀ ਸੇਵਾ ਵੀ ਕੀਤੀ।
ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਵੀ ਇਥੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਗਈ।