• Latest
  • Trending
ਅਕਾਲੀ ਦਲ ਪ੍ਰਧਾਨ ਵੱਲੋ ਕਰਤਾਰਪੁਰ ਲਾਂਘੇ ਦੇ ਜਲਦੀ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਅਕਾਲੀ ਦਲ ਪ੍ਰਧਾਨ ਵੱਲੋ ਕਰਤਾਰਪੁਰ ਲਾਂਘੇ ਦੇ ਜਲਦੀ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

20 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

1 hour ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

1 hour ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਪ੍ਰਧਾਨ ਵੱਲੋ ਕਰਤਾਰਪੁਰ ਲਾਂਘੇ ਦੇ ਜਲਦੀ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

July 11, 2019
in ਪੰਜਾਬ
ਅਕਾਲੀ ਦਲ ਪ੍ਰਧਾਨ ਵੱਲੋ ਕਰਤਾਰਪੁਰ ਲਾਂਘੇ ਦੇ ਜਲਦੀ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ
– ਪਾਕਿਸਤਾਨ ਸਰਕਾਰ ਨੂੰ ਵੱਡਾ ਜਿਗਰਾ ਵਿਖਾਉਂਦੇ ਹੋਏ ਸ਼ਰਧਾਲੂਆਂ ਦੀ ਗਿਣਤੀ ਉੱਤੇ ਲਾਈ ਸੀਮਾ ਹਟਾਉਣ ਅਤੇ ਪਰਵਾਸੀ ਭਾਰਤੀਆਂ ਨੂੰ ਵੀ ਲਾਂਘੇ ਦੀ ਵਰਤੋਂ ਦੀ ਇਜਾਜ਼ਤ ਦੇਣ ਲਈ ਕਿਹਾ
– ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਜਿਵੇਂ 1984 ਕਤਲੇਆਮ ਦੇ ਕੇਸਾਂ ਦਾ ਨਿਪਟਾਰਾ, ਕਾਲੀ ਸੂਚੀ, ਜੇਲ੍ਹਾਂ ਵਿਚ ਸੜ੍ਹ ਰਹੇ ਸਿੱਖ ਕੈਦੀਆਂ ਦਾ ਮਾਮਲਾ ਅਤੇ ਜੋਧਪੁਰ ਦੇ ਬੰਦੀਆਂ ਨੂੰ ਮੁਆਵਜ਼ਾ ਆਦਿ ਪੂਰੀਆਂ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ/02 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਜਲਦੀ ਨਿਰਮਾਣ ਕਰਨ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਅਤੇ ਚਿਰੋਕਣੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।
ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਰਾਵੀ ਦਰਿਆ ਉੱਤੇ ਪੁਲ ਅਤੇ ਅਤਿ ਆਧੁਨਿਕ ਯਾਤਰੀ ਟਰਮੀਨਲ ਇਮਾਰਤ ਕੰਪਲੈਕਸ ਦੀ ਉਸਾਰੀ ਦਾ ਕਾਰਜ ਤੇਜ ਕਰ ਦਿੱਤਾ ਹੈ। ਇਸ ਪ੍ਰਾਜੈਕਟ ਵਾਸਤੇ 290 ਕਰੋੜ ਰੁਪਏ ਦੀ ਲਾਗਤ ਵਾਲੀ ਲਗਭਗ 50 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਚੁੱਕੀ ਹੈ।  ਉਹਨਾਂ ਕਿਹਾ ਕਿ ਯਾਤਰੀ ਟਰਮੀਨਲ ਇਮਾਰਤ ਅਕਤੂਬਰ 2019 ਤਕ ਮੁਕੰਮਲ ਹੋ ਜਾਵੇਗੀ ਅਤੇ ਲਾਂਘੇ ਨੂੰ ਨੈਸ਼ਨਲ ਹਾਈਵੇਅ ਨਾਲ ਜੋੜਣ ਵਾਲਾ ਨੈਸ਼ਨਲ ਹਾਈਵੇਅ ਸਤੰਬਰ 2019 ਤਕ ਤਿਆਰ ਹੋ ਜਾਵੇਗਾ।
ਭਾਰਤੀ ਖੇਤਰ ਵੱਲ ਤੇਜ਼ੀ ਨਾਲ ਹੋ ਰਹੇ ਕਰਤਾਰ ਲਾਂਘੇ ਦੇ ਨਿਰਮਾਣ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਪਾਕਿਸਤਾਨੀ ਸਰਕਾਰ ਇਸ ਅਤਿ ਸੰਵੇਦਲਸ਼ੀਲ ਮੁੱਦੇ ਉੁੱਤੇ ਦੋਗਲੀ ਬੋਲੀ ਬੋਲ ਰਹੀ ਹੈ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਕੀਤੇ ਜਾ ਰਹੇ  ਕੰਮ ਸੰਬੰਧੀ ਪਾਕਿਸਤਾਨ ਵੱਡੀਆਂ ਵੱਡੀਆਂ ਗੱਲਾਂ ਮਾਰ ਰਿਹਾ ਹੈ, ਪਰ ਅਸਲੀਅਤ ਇਹ ਹੈ ਕਿ ਇਸ ਵੱਲੋਂ 320 ਮੀਟਰ ਲੰਬਾ ਪੁਲ ਬਣਾਉਣ ਦੀ ਬਜਾਇ ਮਹਿਜ ਉੱਚੀ ਕਰਕੇ ਸੜਕ ਬਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਨੇ ਰੋਜ਼ਾਨਾ ਸਿਰਫ 700 ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਸ਼ਰਤ ਲਗਾ ਦਿੱਤੀ ਹੈ ਅਤੇ ਇਹ ਸ਼ਰਤ  ਪਹਿਲਾਂ ਤੋਂ ਹੀ ਸਾਲ ਦੇ ਸੀਮਤ ਦਿਨਾਂ ਉੱਤੇ ਲਾਈ ਗਈ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਰੱਖੀ ਗਈ ਦਾਖ਼ਲਾ ਫੀਸ ਅਤੇ ਪਰਮਿਟ ਫੀਸ ਵੀ ਬਹੁਤ ਜ਼ਿਆਦਾ ਹੈ, ਜਿਸ ਤਹਿਤ ਆਮ ਦਿਨਾਂ ਦੌਰਾਨ ਪ੍ਰਤੀ ਵਿਅਕਤੀ 1600 ਰੁਪਏ ਅਤੇ ਵਿਸ਼ੇਸ਼ ਦਿਨਾਂ ਦੌਰਾਨ ਪ੍ਰਤੀ ਵਿਅਕਤੀ 8 ਹਜ਼ਾਰ ਰੁਪਏ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਪਾਕਿਸਤਾਨ ਨੇ ਇਹ ਸਹੂਲਤਾਂ ਵੀ ਸਿਰਫ ਭਾਰਤੀ ਨਾਗਰਿਕਾਂ ਨੂੰ ਦੇਣ ਦੀ ਤਜਵੀਜ਼ ਰੱਖੀ ਹੈ, ਪਰਵਾਸੀ ਭਾਰਤੀ ਇਹ ਸਹੂਲਤਾਂ ਹਾਸਿਲ ਨਹੀਂ ਕਰ ਸਕਦੇ।
ਇਹ ਟਿੱਪਣੀ ਕਰਦਿਆਂ ਕਿ ਇਹ ਸਾਰੀਆਂ ਸ਼ਰਤਾਂ ਬੇਤੁਕੀਆਂ ਹਨ, ਸਰਦਾਰ ਬਾਦਲ ਨੇ ਪਾਕਿਸਤਾਨ ਨੂੰ ਆਪਣਾ ਜਿਗਰਾ ਵੱਡਾ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਬੇਤੁਕੀਆਂ ਪਾਬੰਦੀਆਂ ਦਾ ਅਰਥ ਇਹ ਹੋਵੇਗਾ ਕਿ ‘ਖੁੱਲ੍ਹੇ ਦਰਸ਼ਨ ਦੀਦਾਰੇ’ ਵਾਸਤੇ  ਕੀਤੀ ਜਾਂਦੀ ਸਿੱਖ ਅਰਦਾਸ ਅਧੂਰੀ ਰਹਿ ਜਾਵੇਗੀ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਉੱਤੇ ਲਾਈ ਦਾਖ਼ਲਾ ਅਤੇ ਪਰਮਿਟ ਫੀਸ ਹਟਾ ਦੇਣੀ ਚਾਹੀਦੀ ਹੈ ਅਤੇ ਆਮ ਦਿਨਾਂ ਵਿਚ 5000 ਸ਼ਰਧਾਲੂਆਂ ਅਤੇ ਖਾਸ ਦਿਨਾਂ ਵਿਚ ਰੋਜ਼ਾਨਾ 15 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ।
ਸਿੱਖਾਂ ਦੇ ਲੰਬੇ ਸਮੇਂ ਤੋਂ ਲਟਕੇ ਹੋਏ ਮੁੱਦਿਆਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਦੱਸਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਉਹਨਾਂ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਲਈ ਸਿਟ ਬਣਾਉਣ ਵਾਸਤੇ ਸ੍ਰੀ ਨਰਿੰਦਰ ਮੋਦੀ ਜੀ ਦੇ ਧੰਨਵਾਦੀ ਹਨ, ਜਿਹਨਾਂ ਨੂੰ ਬੰਦ ਕੀਤਾ ਜਾ ਚੁੱਕਿਆ ਸੀ। ਉਹਨਾਂ ਕਿਹਾ ਕਿ ਮੋਦੀ ਵੱਲੋਂ ਕੀਤੀ ਇਸ ਕਾਰਵਾਈ ਕਰਕੇ ਹੀ ਸੱਜਣ ਕੁਮਾਰ ਨੂੰ ਸਜ਼ਾ ਹੋ ਪਾਈ ਹੈ।  ਉਹਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦਾ ਕੇਸ ਵੀ ਦੁਬਾਰਾ ਖੋਲ੍ਹਿਆ ਜਾ ਚੁੱਕਾ ਹੈ ਅਤੇ ਗ੍ਰਹਿ ਮੰਤਰਾਲੇ ਨੇ ਅਦਾਲਤ ਨੂੰ 1984 ਕਤਲੇਆਮ ਕੇਸਾਂ ਦੀ ਜਲਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਲਈ ਲਿਖ ਦਿੱਤਾ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਕੈਨੇਡਾ, ਅਮਰੀਕਾ, ਬਰਤਾਨੀਆਂ ਅਤੇ ਜਰਮਨੀ ਵਰਗੇ ਮੁਲਕਾਂ ਅੰਦਰ ਭਾਰਤੀ ਦੂਤਾਵਾਸਾਂ ਵੱਲੋਂ ਬਣਾਈਆਂ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਨੂੰ ਖ਼ਤਮ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਦੂਤਾਵਾਸਾਂ ਵੱਲੋਂ ਬਣਾਈਆਂ ਸਥਾਨਕ ਸੂਚੀਆਂ ਕਰਕੇ ਹਜ਼ਾਰਾਂ ਸਿੱਖਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹਨਾਂ ਕਿਹਾ ਕਿ ਇੱਥੋਂ ਤਕ ਕਿ 314 ਵਿਅਕਤੀਆਂ ਦੀ ਸਰਕਾਰੀ ਕਾਲੀ ਸੂਚੀ ਨੂੰ ਵੀ ਛਾਂਗ ਕੇ 40 ਵਿਅਕਤੀਆਂ ਦੀ ਸੂਚੀ ਬਣਾ ਦਿੱਤਾ ਹੈ। ਉੁਹਨਾਂ ਕਿਹਾ ਕਿ ਕਾਲੀ ਸੂਚੀ ਵਿਚ ਪਾਏ ਵਿਅਕਤੀਆਂ ਦੇ ਪਰਿਵਾਰਾਂ ਉੱਤੇ ਯਾਤਰਾ ਸੰਬੰਧੀ ਲੱਗੀਆਂ ਪਾਬੰਦੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ ਅਤੇ ਹੁਣ ਉਹ ਭਾਰਤ ਆ ਸਕਦੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਵੱਖ ਵੱਖ ਜੇਲ੍ਹਾਂ ਵਿਚ ਸੜ੍ਹ ਰਹੇ ਸਿੱਖ ਕੈਦੀਆਂ ਦੀ ਰਿਹਾਈ ਸੰਬੰਧੀ ਅਕਾਲੀ ਦਲ ਵੱਲੋਂ ਕੀਤੀ ਬੇਨਤੀ ਉੱਤੇ ਪੂਰੀ ਸਰਗਰਮੀ ਨਾਲ ਅਮਲ ਕਰ ਰਹੀ ਹੈ। ਉੁਹਨਾਂ ਕਿਹਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਦਾ ਨਤੀਜਾ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਅੱਲ੍ਹੇ ਜਖ਼ਮਾਂ ਉੱਤੇ ਮੱਲ੍ਹਮ ਲੱਗੇਗੀ। ਅਕਾਲੀ ਦਲ ਪ੍ਰਧਾਨ ਨੇ ਅਦਾਲਤ ਵੱਲੋਂ 40 ਬੰਦੀਆਂ ਨੂੰ ਦਿੱਤੇ ਮੁਆਵਜ਼ੇ ਦੀ ਤਰਜ਼ ਉੱਤੇ ਜੋਧਪੁਰ ਦੇ 325 ਸਿੱਖ ਬੰਦੀਆਂ ਨੂੰ ਮੁਆਵਜ਼ਾ ਦੇਣ ਲਈ ਸਿਧਾਂਤਕ ਤੌਰ ਤੇ ਸਹਿਮਤ ਹੋਣ ਲਈ ਵੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਡੀਐਸਜੀਐਮਸੀ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਹਾਜ਼ਿਰ ਸਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
2 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 