• Latest
  • Trending
ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਦੀ ਨਾਮਜ਼ਦਗੀ ਰੱਦ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਦੀ ਨਾਮਜ਼ਦਗੀ ਰੱਦ ਕਰਨ ਦੀ ਮੰਗ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

6 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਦੀ ਨਾਮਜ਼ਦਗੀ ਰੱਦ ਕਰਨ ਦੀ ਮੰਗ

April 27, 2019
in ਪੰਜਾਬ
ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ਰਾਜਾ ਵੜਿੰਗ ਦੀ ਨਾਮਜ਼ਦਗੀ ਰੱਦ ਕਰਨ ਦੀ ਮੰਗ

– ਡਾ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਵਫ਼ਦ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਵੋਟਰਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਸਤੇ ਵੜਿੰਗ ਖ਼ਿਲਾਫ ਸਬੂਤ ਦਿੱਤੇ
– ਸਮਾਜ ਸੇਵੀ ਟਿੰਕੂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਲਈ ਵੜਿੰਗ ਖ਼ਿਲਾਫ ਐਫਆਈਆਰ ਦਰਜ ਕਰਨ ਅਤੇ ਉਸ ਦੀ ਗਿਰਫ਼ਤਾਰੀ ਤੋਂ ਇਲਾਵਾ ਦੋ ਹੋਰ ਕਾਂਗਰਸੀਆਂ ਆਗੂਆਂ ਖ਼ਿਲਾਫ ਵੀ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ/27 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲ ਕੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਵੜਿੰਗ ਖ਼ਿਲਾਫ ਵੋਟਰਾਂ ਨੂੰ ਜਬਰਦਸਤੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਵਾਸਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਨ ਅਤੇ ਉਸ ਦੀ ਤੁਰੰਤ ਗਿਰਫ਼ਤਾਰੀ ਦੀ ਵੀ ਮੰਗ ਕੀਤੀ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਦਲ ਦੇ ਵਫ਼ਦ ਨੇ ਇਸ ਸੰਬੰਧੀ ਮੁੱਖ ਚੋਣ ਅਧਿਕਾਰੀ ਡਾਕਟਰ ਐਸ ਕਰੁਣਾ ਰਾਜੂ ਕੋਲ ਇੱਕ ਵੀਡਿਓ ਸਬੂਤ ਵੀ ਪੇਸ਼ ਕੀਤਾ। ਅਕਾਲੀ ਵਫ਼ਦ ਨੇ ਦੱਸਿਆ ਕਿ ਵੜਿੰਗ ਨੇ ਸਿਰਫ ਚੋਣ ਜ਼ਾਬਤੇ ਦੀ ਹੀ ਉਲੰਘਣਾ ਨਹੀਂ ਕੀਤੀ, ਸਗੋਂ ਲੋਕ ਪ੍ਰਤੀਨਿਧਤਾ ਐਕਟ 1950 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 123 ਅਨੁਸਾਰ ਭ੍ਰਿਸ਼ਟ ਗਤੀਵਿਧੀਆਂ ਵਿਚ ਵੀ ਭਾਗ ਲਿਆ ਹੈ। ਜਿਸ ਨੂੰ ਵੇਖਦੇ ਹੋਏ ਕਾਂਗਰਸੀ ਉਮੀਦਵਾਰ ਖ਼ਿਲਾਫ ਢੁੱਕਵੇਂ ਕੇਸ ਦਰਜ ਕਰਕੇ ਉਸ ਦੀ ਤੁਰੰਤ ਗਿਰਫਤਾਰੀ ਕੀਤੀ ਜਾਣੀ ਚਾਹੀਦੀ ਹੈ।
ਅਕਾਲੀ ਦਲ ਵੱਲੋਂ ਆਪਣੇ ਪੀਏਸੀ ਮੈਂਬਰ ਡਾਕਟਰ ਨਿਸ਼ਾਨ ਸਿੰਘ ਦੁਆਰਾ ਇਸ ਘਟਨਾ ਦੀ ਪੂਰੀ ਜਾਣਕਾਰੀ ਦੇਣ ਵਾਲੀ ਵੀਡਿਓ ਹਾਸਿਲ ਕਰਨ ਮਗਰੋ ਲਿਖਤੀ ਵੇਰਵੇ ਸਮੇਤ ਇਸ ਘਟਨਾ ਬਾਰੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਗਿਆ। ਇਸ ਘਟਨਾ ਅਨੁਸਾਰ ਬੁਢਲਾਡਾ ਦਾ ਸਮਾਜ ਸੇਵੀ ਟਿੰਕੂ ਪੰਜਾਬ ਰਾਜਾ ਵੜਿੰਗ ਨੂੰ ਉਸ ਨੂੰ ਦਿੱਤੇ 50 ਹਜ਼ਾਰ ਰੁਪਏ ਵਾਪਸ ਲਿਜਾਣ ਲਈ ਕਹਿੰਦਾ ਹੈ। ਵੜਿੰਗ ਜਬਰਦਸਤੀ ਟਿੰਕੂ ਪੰਜਾਬ ਨੂੰ ਇਹ ਪੈਸੇ ਦਿੰਦਾ ਹੈ ਅਤੇ ਉਸ ਦੇ ਘਰ ਵਿਚੋਂ ਬਾਹਰ ਆ ਜਾਂਦਾ ਹੈ। ਅਕਾਲੀ ਵਫ਼ਦ ਨੇ ਸੀਈਓ ਨੂੰ ਦੱਸਿਆ ਕਿ ਟਿੰਕੂ ਪੰਜਾਬ ਨੇ ਆਪਣੀਆਂ ਤਕਲੀਫਾਂ ਦੀ ਕਹਾਣੀ ਬਾਰੇ ਜਨਤਕ ਤੌਰ ਤੇ ਵੀ ਦੱਸ ਚੁੱਕਿਆ ਹੈ। ਉਸ ਨੇ ਖੁਲਾਸਾ ਕੀਤਾ ਸੀ ਕਿ ਕਿਸ ਤਰ੍ਹਾਂ ਵੜਿੰਗ  ਕਾਂਗਰਸੀ ਆਗੂਆਂ ਮੰਗਤ ਰਾਮ ਬਾਂਸਲ, ਮੰਜੂ ਬਾਂਸਲ ਅਤੇ ਗੁਰਪ੍ਰੀਤ ਕੌਰ ਭੱਟੀ  ਨਾਲ ਉਸ ਦੇ ਘਰ ਆਇਆ ਸੀ। ਵਫ਼ਦ ਦੇ ਮੈਬਰਾਂ ਨੇ ਦੱਸਿਆ ਕਿ ਟਿੰਕੂ ਦੇ ਬਿਆਨ ਮੁਤਾਬਿਕ ਗੁਰਪ੍ਰੀਤ ਕੌਰ ਭੱਟੀ ਨੇ ਉਸ ਨੂੰ ਪੈਸੇ ਦਿੱਤੇ ਸਨ, ਜਿਸ ਮਗਰੋਂ ਮੰਜੂ ਬਾਂਸਲ ਨੇ ਕਿਹਾ ਸੀ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਤੋਹਫਾ ਹੈ। ਇੰਨਾ ਹੀ ਨਹੀਂ ਰਾਜਾ ਵੜਿੰਗ ਨੇ ਟਿੰਕੂ ਨੂੰ ਪੈਸੇ ਰੱਖਣ ਲਈ ਜ਼ੋਰ ਪਾਉਂਦਿਆਂ ਕਿਹਾ ਸੀ ਕਿ ਰੱਖ ਲੈ ਰੱਖ ਲੈ, ਘਰ ਆਈ ਲਕਸ਼ਮੀ ਨਹੀਂ ਮੋੜੀਦੀ।
ਡਾਕਟਰ ਚੀਮਾ ਨੇ ਕਿਹਾ ਕਿ ਇਸ ਤੋਂ ਸਾਬਿਤ ਹੋ ਗਿਆ ਕਿ ਵੜਿੰਗ ਟਿੰਕੂ ਪੰਜਾਬ ਦੇ ਘਰ ਆ ਰਹੀਆਂ ਚੋਣਾਂ ਵਿਚ ਉਸ ਦਾ ਸਮਰਥਨ ਲੈਣ ਲਈ ਉਸ ਨੂੰ ਰਿਸ਼ਵਤ ਦੇਣ ਦੇ ਮਕਸਦ ਨਾਲ ਗਿਆ ਸੀ। ਜਦੋਂ ਟਿੰਕੂ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰ ਦਿੱਤਾ, ਵੜਿੰਗ ਨੇ ਉਸ ਨੂੰ ਜਬਰਦਸਤੀ ਰਿਸ਼ਵਤ ਦਾ ਪੈਸਾ ਰੱਖਣ ਲਈ ਮਜ਼ਬੂਰ ਕੀਤਾ। ਇਹ ਕਹਿੰਦਿਆਂ ਕਿ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ, ਡਾਕਟਰ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਜਾ ਵੜਿੰਗ ਨੇ ਹਲਕੇ ਅੰਦਰ ਚੋਣ ਮਾਹੌਲ ਪੂਰੀ ਤਰ੍ਹਾਂ ਖਰਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਵੜਿੰਗ ਸ਼ਰੇਆਮ ਵੋਟਰਾਂ ਨੂੰ ਰਿਸ਼ਵਤ ਦੇ ਰਿਹਾ ਹੈ, ਉਸ ਖ਼ਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਸਾਰਿਆਂ ਨੂੰ ਇਹ ਸਪੱਸ਼ਟ ਸੁਨੇਹਾ ਜਾਵੇ ਕਿ ਭ੍ਰਿਸ਼ਟਚਾਰ ਨੂੰ ਕਿਸੇ ਵੀ ਸੂਰਤ ਵਿਚ  ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉੁਹਨਾਂ ਇਹ ਵੀ ਮੰਗ ਕੀਤੀ ਕਿ ਦੂਜੇ ਕਾਂਗਰਸੀ ਆਗੂਆਂ ਮੰਜੂ ਬਾਂਸਲ ਅਤੇ ਗੁਰਪ੍ਰੀਤ ਕੌਰ ਭੱਟੀ ਖ਼ਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇ, ਜਿਹਨਾਂ ਨੇ ਵੜਿੰਗ ਨਾਲ ਮਿਲ ਕੇ ਟਿੰਕੂ ਪੰਜਾਬ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਅਕਾਲੀ ਵਫ਼ਦ ਨੇ ਚੋਣ ਕਮਿਸ਼ਨ ਨੂੰ ਦੋਸ਼ੀਆਂ ਖ਼ਿਲਾਫ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਕਿ ਲੋਕਤੰਤਰੀ ਢਾਂਚੇ ਨੂੰ ਭ੍ਰਿਸ਼ਟਾਚਾਰ ਤੋਂ ਬਚਾਇਆ ਜਾ ਸਕੇ ਅਤੇ ਬਠਿੰਡਾ ਲੋਕ ਸਭਾ ਹਲਕੇ ਅੰਦਰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

by Jaspreet Kaur
3 weeks ago
0

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ ਪਾਕਿਸਤਾਨ, 26 ਅਕਤੂਬਰ (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 