• Latest
  • Trending
ਅਕਾਲੀ ਦਲ ਵੱਲੋਂ ਮਾਲ ਮਹਿਕਮੇ ਦੀਆਂ ਖਾਲੀ ਅਸਾਮੀਆਂ ਸੇਵਾਮੁਕਤ ਪਟਵਾਰੀਆਂ ਨਾਲ ਭਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਅਕਾਲੀ ਦਲ ਵੱਲੋਂ ਮਾਲ ਮਹਿਕਮੇ ਦੀਆਂ ਖਾਲੀ ਅਸਾਮੀਆਂ ਸੇਵਾਮੁਕਤ ਪਟਵਾਰੀਆਂ ਨਾਲ ਭਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

7 years ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

3 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

49 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਮਾਲ ਮਹਿਕਮੇ ਦੀਆਂ ਖਾਲੀ ਅਸਾਮੀਆਂ ਸੇਵਾਮੁਕਤ ਪਟਵਾਰੀਆਂ ਨਾਲ ਭਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

August 13, 2019
in ਪੰਜਾਬ
ਅਕਾਲੀ ਦਲ ਵੱਲੋਂ ਮਾਲ ਮਹਿਕਮੇ ਦੀਆਂ ਖਾਲੀ ਅਸਾਮੀਆਂ ਸੇਵਾਮੁਕਤ ਪਟਵਾਰੀਆਂ ਨਾਲ ਭਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਬਿਕਰਮ ਮਜੀਠੀਆ ਨੇ ਪੁੱਛਿਆ ਕਿ ਢਾਈ ਸਾਲ ਬਾਅਦ ਵੀ ਸਰਕਾਰ ਖਾਲੀਆਂ ਅਸਾਮੀਆਂ ਵਾਸਤੇ ਨਵੀਂ ਭਰਤੀ ਕਰਨ ਤੋਂ ਟਾਲਾ ਕਿਉਂ ਵੱਟ ਰਹੀ ਹੈ?
ਕਿਹਾ ਕਿ ਅਕਾਲੀ ਦਲ ਸਰਕਾਰ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਲਈ ਅੰਦੋਲਨ ਚਲਾਏਗਾ
ਚੰਡੀਗੜ੍ਹ/13 ਅਗਸਤ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੇ ਮਾਲ ਮਹਿਕਮੇ ਦੀਆਂ ਖਾਲੀ ਆਸਾਮੀਆਂ ਸੇਵਾਮੁਕਤ ਪਟਵਾਰੀਆਂ ਨਾਲ ਭਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਾਰੇ ਮਹਿਕਮਿਆਂ ਦੀਆਂ ਖਾਲੀ ਪਈਆਂ ਅਸਾਮੀਆਂ ਨਵੀਂ ਭਰਤੀ ਰਾਹੀਂ ਭਰੀਆਂ ਜਾਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਪਾਰਟੀ ਨੇ ਠੇਕੇ ਉੱਤੇ ਭਰਤੀ ਕੀਤੇ 27 ਹਜ਼ਾਰ ਕਾਮਿਆਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਪਾਸ ਕੀਤੀ ਤਜ਼ਵੀਜ਼ ਦੇ ਅਨੁਸਾਰ ਤੁਰੰਤ ਪੱਕੇ ਕਰਨ ਲਈ ਕਿਹਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮਾਲ ਮਹਿਕਮੇ ਦੀਆਂ ਖਾਲੀ ਆਸਾਮੀਆਂ ਨੂੰ ਭਰਨ ਲਈ 13 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਸਰਕਾਰ ਨੇ ਇਹ ਆਸਾਮੀਆਂ ਉੱਤੇ ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕਰ ਲਿਆ ਹੈ। ਨੌਜਵਾਨਾਂ ਨੂੰ ਬੇਵਕੂਫ ਬਣਾਉਣ ਲਈ ਸਰਕਾਰ ਦੁਆਰਾ ਬਣਾਏ ਜਾ ਰਹੇ ਬਹਾਨੇ ਕਿ ਨਵੇਂ ਪਟਵਾਰੀਆਂ ਨੂੰ ਸਿਖਲਾਈ ਦੇਣ ਤੋਂ ਬਾਅਦ ਮਹਿਕਮੇ ਦਾ ਕੰਮ-ਕਾਜ ਸੰਭਾਲਣ ਉੱਤੇ ਸਮਾਂ ਲੱਗੇਗਾ, ਨੂੰ ਰੱਦ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਜਦੋਂ ਸਰਕਾਰ ਨੇ ਸੱਤਾ ਦੀ ਵਾਂਗਡੋਰ ਸੰਭਾਲੀ ਸੀ ਤਾਂ ਉਸ ਸਮੇਂ ਤੋਂ ਇਸ ਨੂੰ ਇਹ ਪ੍ਰਕਿਰਿਆ ਸ਼ੁਰੂ ਕਰਨ ਤੋਂ ਕੌਣ ਰੋਕ ਰਿਹਾ ਸੀ? ਉਹਨਾਂ ਕਿਹਾ ਕਿ ਸੱਤਾ ਵਿਚ ਆਉਣ ਮਗਰੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਉਮਰ ਦੀ ਹੱਦ ਲੰਘ ਚੁੱਕੇ ਪੋਤੇ ਨੂੰ ਡੀਐਸਪੀ ਲਗਾਉਣ ਲਈ ਸਰਕਾਰ ਨੇ ਸਾਰੇ ਕਾਨੂੰਨਾਂ ਅਤੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਸੀ, ਪਰੰਤੂ ਇਸ ਨੂੰ ਹੁਣ ਤਕ ਖਾਲੀ ਆਸਾਮੀਆਂ ਉੱਤੇ ਯੋਗ ਨੌਜਵਾਨਾਂ ਦੀ ਭਰਤੀ ਕਰਨ ਦਾ ਸਮਾਂ ਨਹੀਂ ਮਿਲਿਆ।
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਨੇ ਘਰ ਘਰ ਨੌਕਰੀ ਅਤੇ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਵਰਗੇ ਨਾਅਰਿਆਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਠੱਗਿਆ ਸੀ, ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਦਾ ਅੱਧਾ ਕਾਰਜਕਾਲ ਖਤਮ ਹੋ ਚੁੱਕਿਆ ਹੈ, ਪਰੰਤੂ ਇਸ ਨੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੁੱਝ ਨਹੀਂ ਕੀਤਾ ਹੈ। ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਪਾਰਟੀ ਦੇ ਅਵੇਸਲੇਪਣ ਅਤੇ ਲਾਪਰਵਾਹੀ ਕਰਕੇ ਸੱਭਿਅਕ ਸਮਾਜ ਅੰਦਰ ਅਰਾਜਕਤਾ ਫੈਲੀ ਹੈ, ਜਿਹੜੀ ਇੱਕ ਸਮੁੱਚੀ ਪੀੜ੍ਹੀ ਦੇ ਸੁਫਨਿਆਂ ਨੂੰ ਤਬਾਹ ਕਰ ਦੇਵੇਗੀ , ਸਰਦਾਰ ਮਜੀਠੀਆ ਨੇ ਕਿਹਾ ਕਿ ਪਹਿਲਾਂ ਸਰਕਾਰ ਨੇ ਪੱਕੇ ਕਰਨ ਦੀ ਆੜ ਵਿਚ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਲੈਣ ਵਾਲੇ ਠੇਕੇ ਉੁੱਤੇ ਰੱਖੇ ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈਣ ਲਈ ਮਜ਼ਬੂਰ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਸਮੇਂ ਸਾਰੇ ਨੌਜਵਾਨ ਕਾਂਗਰਸ ਸਰਕਾਰ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ। ਦੋ ਦਿਨ ਪਹਿਲਾਂ ਟੀਈਟੀ ਪਾਸ ਬੀਐਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਇਸ ਬੋਲੀ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੀ ਦੁਰਦਸ਼ਾ ਦੀ ਕਹਾਣੀ ਸੁਣਾਉਣ ਲਈ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਸੀ।
ਇਹ ਕਹਿੰਦਿਆਂ ਕਿ ਹੁਣ ਬਹਾਨੇ ਘੜਣ ਦਾ ਸਮਾਂ ਪੁੱਗ ਚੁੱਕਿਆ ਹੈ, ਅਕਾਲੀ ਆਗੂ ਨੇ ਕਿਹਾ ਕਿ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਸਰਕਾਰ ਵੱਲੋਂ ਕੀਤੀ ਜਾ ਰਹੀ ਆਨਾਕਾਨੀ ਦੇ ਬਹੁਤ ਭਿਆਨਕ ਸਿੱਟੇ ਨਿਕਲ ਰਹੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਮਾਨਸਾ ਦੇ ਇੱਕ ਐਮਫਿਲ ਅਤੇ ਯੂਜੀਸੀ ਨੈਟ ਪਾਸ ਸਕਾਲਰ ਜਗਸੀਰ ਸਿੰਘ ਨੇ ਇਸ ਲਈ ਖੁਦਕੁਸ਼ੀ ਕਰ ਲਈ ਸੀ, ਕਿਉਂਕਿ ਉਸ ਨੂੰ ਆਪਣੀਆਂ ਦੋ ਭੈਣਾਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਵਾਸਤੇ ਮਜ਼ਦੂਰੀ ਕਰਨੀ ਪੈ ਰਹੀ ਸੀ।ਇਸ ਤੋਂ ਪਹਿਲਾਂ ਵਿਦਿਅਕ ਯੋਗਤਾ ਹੋਣ ਦੇ ਬਵਾਜੂਦ ਕੋਈ ਵੀ ਨੌਕਰੀ ਨਾ ਮਿਲਣ ਕਰਕੇ ਹਰਮਨਦੀਪ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਖਤਰਨਾਕ ਰੁਝਾਣ ਹੈ ਕਿ ਹੁਣ ਨੌਜਵਾਨ ਦੀ ਕਿਸਾਨਾਂ ਵਾਂਗ ਖੁਦਕੁਸ਼ੀਆਂ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰਨ ਮਗਰੋਂ 1200 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਮਜ਼ਬੂਰ ਕਰ ਦੇਵੇਗਾ। ਉਹਨਾਂ ਕਿਹਾ ਕਿ ਰੁਜ਼ਗਾਰ ਮੇਲਿਆਂ ਦੇ ਨਾਂ ਉੱਤੇ ਕੀਤੀ ਜਾ ਰਹੀ ਡਰਾਮੇਬਾਜ਼ੀ ਹੁਣ ਹੋਰ ਨਹੀਂ ਚੱਲੇਗੀ। ਅਸੀਂ ਚਾਹੁੰਦੇ ਹਾਂ ਕਿ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਸਰਕਾਰ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਕਰਨ ਲਈ ਅਸੀ ਇੱਕ ਰਾਜ-ਪੱਧਰੀ ਅੰਦੋਲਨ ਸ਼ੁਰੂ ਕਰਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

by Ranjit Singh
4 weeks ago
0

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ ਜਲੰਧਰ, 16 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 