• Latest
  • Trending
ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

23 minutes ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

36 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

4 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, November 14, 2026
No Result
View All Result
21 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ

September 25, 2019
in ਪੰਜਾਬ
ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ
ਪਾਰਟੀ 22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਇੰਟਰਵਿਊ ਲਵੇਗੀ

ਕਿਹਾ ਕਿ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਪੈਨਲ ਦੀ ਅਗਵਾਈ ਸਰਦਾਰ ਭੂੰਦੜ ਕਰਨਗੇ

ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵਿਭਿੰਨ ਜੇਲ੍ਹਾਂ ਵਿਚ ਸੜ੍ਹ ਰਹੇ ਸਾਰੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ
ਮੰਗ ਕੀਤੀ ਕਿ ਹੜ੍ਹ ਪੀੜਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ
ਚੰਡੀਗੜ੍ਹ/17 ਸਤੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।

ਇਸ ਮੀਟਿੰਗ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਹਰੀ ਸਿੰਘ ਜ਼ੀਰਾ, ਸਰਦਾਰ ਚਰਨਜੀਤ ਸਿੰਘ ਅਟਵਾਲ, ਸਰਦਾਰ ਨਿਰਮਲ ਸਿੰਘ ਕਾਹਲੋਂ, ਸਰਦਾਰ ਬਿਕਰਮ ਸਿੰਘ ਮਜੀਠੀਆ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਨੇ ਭਾਗ ਲਿਆ।

ਕੋਰ ਕਮੇਟੀ ਵੱਲੋਂ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਨੇ 22 ਸਤੰਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਵਿਚ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲੈਣ ਲਈ ਕੁਰਕੁਸ਼ੇਤਰ ਵਿਖੇ ਇੱਕ ਵਰਕਰਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।  ਉਹਨਾਂ ਦੱਸਿਆ ਕਿ ਇਸ ਮਕਸਦ ਲਈ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇੱਕ ਸਕਰੀਨਿੰਗ ਕਮੇਟੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਚੋਣਾਂ ਲੜਣ ਵਿਚ ਦਿਲਚਸਪੀ ਰੱਖਣ ਵਾਲੇ ਸਾਰੇ ਉਮੀਦਵਾਰਾਂ ਨੂੰ 22ਸਤੰਬਰ ਤਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ।

ਸਰਦਾਰ ਬੈਂਸ ਨੇ ਇਹ ਵੀ ਦੱਸਿਆ ਕਿ ਸੀਨੀਅਰ ਅਕਾਲੀ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ ਚਰਚਾ ਕਰੇਗੀ। ਹਰਿਆਣਾ ਚੋਣ ਪ੍ਰਚਾਰ ਵਾਸਤੇ ਬਣਾਈ ਇਸ ਕਮੇਟੀ ਦੇ ਬਾਕੀ ਮੈਂਬਰਾਂ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਸ਼ਾਮਿਲ ਹਨ। ਇਹ ਕਮੇਟੀ ਪਾਰਟੀ ਦੀ ਚੋਣ ਪ੍ਰਚਾਰ ਲਈ ਰਣਨੀਤੀ ਵੀ ਤਿਆਰ ਕਰੇਗੀ।

ਸਰਦਾਰ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਅੱਜ ਦੀ ਮੀਟਿੰਗ ਵਿਚ ਦੋ ਵਿਸ਼ੇਸ਼ ਮਤੇ ਪਾਸ ਕੀਤੇ ਹਨ। ਇਹਨਾਂ ਵਿਚੋਂ ਪਹਿਲੇ ਮਤੇ ਵਿਚ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵਿਭਿੰਨ ਜੇਲ੍ਹਾਂ ਵਿਚ ਸੜ੍ਹ ਰਹੇ ਸਾਰੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਦਾ ਹੁਕਮ ਦਿੱਤਾ ਜਾਵੇ। ਪਾਰਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਉੱਤੇ ਇਹਨਾਂ ਸਿੱਖਾਂ ਅਤੇ ਹੋਰ ਪੰਜਾਬੀ ਕੈਦੀਆਂ ਦੀ ਨਜਾਇਜ਼ ਅਤੇ ਅਸੰਵਿਧਾਨਕ ਕੈਦ ਨੂੰ ਖ਼ਤਮ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ।

ਸਰਦਾਰ ਬੈਂਸ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਤੇ ਵਿਚ ਅਕਾਲੀ ਦਲ ਨੇ ਆਪਣੀ ਸੰਘੀ ਸੋਚ ਦਾ ਮੁਜ਼ਾਹਰਾ ਕਰਦਿਆਂ ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਪਸਾਰ ਸੰਬੰਧੀ ਆਪਣੀ ਮਜ਼ਬੂਤ ਅਤੇ ਸਿਧਾਂਤਕ ਵਚਨਬੱਧਤਾ ਨੂੰ ਦੁਹਰਾਇਆ ਹੈ। ਪਾਰਟੀ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਮਹਾਨ ਗੁਰੂ ਸਾਹਿਬਾਨ ਨੇ ਇਸ ਖੇਤਰ ਦੇ ਲੋਕਾਂ ਦੀ ਸੱਭਿਆਚਾਰਕ ਵਿਰਾਸਤ ਅਹਿਮ ਅਤੇ ਅਨਿੱਖੜਵਾਂ ਅੰਗ ਬਣਾ ਦਿੱਤਾ ਹੈ। ਪਾਰਟੀ ਦਾ ਇਹ ਪੱਕਾ ਯਕੀਨ ਹੈ ਕਿ ਪੂਰੇ ਦੇਸ਼ ਅੰਦਰ ਖੇਤਰੀ ਭਾਸ਼ਾਵਾਂ ਸਾਡੀ ਸੰਘੀ ਅਤੇ ਲੋਕਤੰਤਰੀ ਸਿਆਸਤ ਦੇ ਅਮੀਰ ਬਹੁਭਾਂਤੀ ਸੱਭਿਆਚਾਰਕ ਕਿਰਦਾਰ ਦਾ ਅਟੁੱਟ ਅੰਗ ਹਨ।

ਇਸ ਤੋਂ ਇਲਾਵਾ ਪਾਰਟੀ ਨੇ ਸੂਬੇ ਅੰਦਰ ਆਏ ਹੜ੍ਹਾਂ ਦੌਰਾਨ ਸਥਿਤੀ ਨਾਲ ਨਿਪਟਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਪਣਾਏ ਕਠੋਰ ਵਤੀਰੇ ਅਤੇ ਨਿਕੰਮੇਪਣ ਲਈ ਇਸ ਦੀ ਸਖ਼ਤ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਗਿਆ ਅਤੇ ਸਰਕਾਰ ਉਹਨਾਂ ਦੀ ਮੱਦਦ ਲਈ ਨਹੀਂ ਬਹੁੜੀ। ਕੋਰ ਕਮੇਟੀ ਨੇ ਇਸ ਬਿਪਤਾ ਮੌਕੇ ਵਿਅਕਤੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਖਾਸ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਚਾਅ ਕਾਰਜਾਂ ਅਤੇ ਰਾਹਤ ਕਾਰਜਾਂ ਰਾਹੀਂ ਹੜ੍ਹ ਪੀੜਤਾਂ ਦੀ ਕੀਤੀ ਮੱਦਦ ਲਈ ਇਹਨਾਂ ਸਾਰਿਆਂ ਦੀ ਸ਼ਲਾਘਾ ਕੀਤੀ।

ਕੋਰ ਕਮੇਟੀ ਨੇ ਇਹ ਹੜ੍ਹਾਂ ਵਿਚ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਕੋਲੋ 25 ਹਜ਼ਾਰ ਰੁਪਏ ਪ੍ਰਤੀ ਏਕੜ ਫਸਲੀ ਮੁਆਵਜ਼ਾ ਅਤੇ ਇੰਨੀ ਹੀ ਰਾਸ਼ੀ ਖੇਤ ਮਜ਼ਦੂਰਾਂ ਨੂੰ ਦਿੱਤੇ ਜਾਣ ਦੀ ਮੰਗ ਕੀਤੀ। ਪਾਰਟੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਅਚਲ ਸੰਪਤੀ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ।

ਇਸੇ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਅਤੇ ਦਾਖਾ ਜ਼ਿਮਨੀ ਚੋਣਾਂ ਵਾਸਤੇ ਪ੍ਰਚਾਰ ਕਮੇਟੀਆਂ ਬਣਾਈਆਂ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ  ਸਰਦਾਰ ਜਨਮੇਜਾ ਸਿੰਘ ਸੇਖੋਂ ਜਲਾਲਾਬਾਦ ਹਲਕੇ ਦੇ ਪ੍ਰਚਾਰ ਮੁਖੀ ਹੋਣਗੇ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦਾਖਾ ਲਈ ਬਣਾਈ ਪ੍ਰਚਾਰ ਕਮੇਟੀ ਦੀ ਅਗਵਾਈ ਕਰਨਗੇ।

ਕੋਰ ਕਮੇਟੀ ਨੇ ਬਟਾਲਾ ਪਟਾਕਾ ਫੈਕਟਰੀ ਵਿਚ ਹੋਏ ਹਾਦਸੇ ਦੌਰਾਨ ਮਨੁੱਖੀ ਜ਼ਿੰਦਗੀਆਂ ਦੇ ਹੋਏ ਨੁਕਸਾਨ ਲਈ ਡੂੰਘਾ ਦੁੱਖ ਪ੍ਰਗਟ ਕੀਤਾ। ਸਥਿਤੀ ਨਾਲ ਨਿਪਟਣ ਲਈ ਸਰਕਾਰ ਵੱਲੋਂ ਵਰਤੋਂ ਲਾਪਰਵਾਹੀ ਉੱਤੇ ਅਫਸੋਸ ਪ੍ਰਗਟ ਕਰਦਿਆਂ ਕੋਰ ਕਮੇਟੀ ਨੇ ਹਾਦਸਾ ਪੀੜਤ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਉਹਨਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ।

ਕੋਰ ਕਮੇਟੀ ਨੇ ਪੰਜਾਬ ਦੇ ਮਹਾਨ ਸਪੁੱਤਰ ਸ੍ਰੀ ਅਰੁਣ ਜੇਤਲੀ ਦੀ ਬੇਵਕਤੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਵੱਲੋ ਦੇਸ਼ ਅਤੇ ਪੰਜਾਬ ਲਈ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਵਿਛੜੇ ਆਗੂ ਨੂੰ ਭਾਵ-ਭਿੰਨੀਆਂ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ।  ਇਸ ਮੀਟਿੰਗ ਵਿਚ ਪੰਜਾਬੀ ਦੀ ਕਾਬਿਲ ਧੀ ਸਵਰਗੀ ਬੀਬੀ ਸੁਸ਼ਮਾ ਸਵਰਾਜ ਨੂੰ ਵੀ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਟਿੰਗ ਵਿਚ ਸਰਦਾਰ ਲਖਬੀਰ ਸਿੰਘ ਅਰਾਂਈਆਂਵਾਲਾ, ਸਰਦਾਰ ਸੁਖਦੇਵ ਸਿੰਘ ਬਾਠ, ਸਰਦਾਰ ਸੁਖਦੇਵ ਸਿੰਘ ਲਿਬੜਾ, ਕੈਪਟਨ ਅਵਤਾਰ ਸਿੰਘ ਭਗਤਾ ਅਤੇ ਸਰਦਾਰ ਜਸਜੀਤ ਸਿੰਘ ਥਿਆੜਾ ਦੇ ਅਕਾਲ ਚਲਾਣੇ ਉੱਤੇ ਸ਼ੋਕ ਮਤੇ ਪਾਸ ਕੀਤੇ ਗਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 