ਅਕਾਲੀ ਦਲ ਨੂੰ ਝਟਕਾ
ਅਕਾਲੀ ਯੂਥ ਆਗੂ ਕਾਂਗਰਸ ਵਿਚ ਸ਼ਾਮਲ
ਅਰੁਣ ਵਧਾਵਨ ਅਤੇ ਜੈਜੀਤ ਜੌਹਲ ਨੇ ਪਾਰਟੀ ਵਿਚ ਕੀਤਾ ਸਵਾਗਤ
ਬਠਿੰਡਾ, 29 ਜੂਨ ( ਕੁਲਬੀਰ ਬੀਰਾ )- ਬਠਿੰਡਾ ਸ਼ਹਿਰੀ ਖੇਤਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਵਾਰਡ 42 ਚੋਂ ਜਸਵੀਰ ਸਿੰਘ (ਪ੍ਰਧਾਨ ਸਿਰਕੀ ਬੰਧ ਰਾਠੌੜ ਭਾਈਚਾਰਾ) ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਸਾਰੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਭੋਲਾ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।
ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਅਤੇ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਣ ਨੇ ਜਸਵੀਰ ਸਿੰਘ ਨੂੰ ਉਹਨਾਂ ਦੇ ਸਾਥੀਆਂ ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਬਖਸ਼ ਸਿੰਘ, ਗੁਰਚਰਨ ਸਿੰਘ, ਹਰਨੇਕ ਸਿੰਘ, ਗਗਨਦੀਪ ਸਿੰਘ, ਤਰਨਜੀਤ ਸਿੰਘ , ਰਜਿੰਦਰ ਸਿੰਘ, ਤਰਲੋਕ ਚੰਦ,ਸੀਮਾਂ ਰਾਣੀ,ਮੁਕੇਸ਼ ਕੁਮਾਰ, ਪਿਰਨਸ, ਜਸਪਾਲ ਸਿੰਘ ਸਮੇਤ ਕਾਂਗਰਸ ਪਾਰਟੀ ਵਿੱਚ ਜੀ ਆਇਆਂ ਆਖਿਆ। ਜੈਜੀਤ ਜੌਹਲ,ਅਰੁਣ ਵਧਾਵਨ ਅਤੇ ਅਸ਼ੋਕ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਹਰ ਰੋਜ਼ ਸੂਝਵਾਨ ਆਗੂ ਬਠਿੰਡਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲਗਾਤਾਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜੇ ਹਨ।