• Latest
  • Trending
ਅਕਾਲੀ-ਭਾਜਪਾ ਦਾ ਸਾਂਝਾ ਵਫਦ ਕੱਲ੍ਹ ਭਾਰਤੀ ਮੁੱਖ ਚੋਣ ਕਮਿਸ਼ਨ ਨਾਲ ਕਰੇਗੀ ਮੁਲਾਕਾਤ

ਅਕਾਲੀ-ਭਾਜਪਾ ਦਾ ਸਾਂਝਾ ਵਫਦ ਕੱਲ੍ਹ ਭਾਰਤੀ ਮੁੱਖ ਚੋਣ ਕਮਿਸ਼ਨ ਨਾਲ ਕਰੇਗੀ ਮੁਲਾਕਾਤ

9 years ago
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

11 minutes ago
ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

15 minutes ago
1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

34 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

1 hour ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

2 hours ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

2 hours ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

3 hours ago
International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

3 hours ago
Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

3 hours ago
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

3 hours ago
Hindi News
English News
Wednesday, November 4, 2026
No Result
View All Result
31 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ-ਭਾਜਪਾ ਦਾ ਸਾਂਝਾ ਵਫਦ ਕੱਲ੍ਹ ਭਾਰਤੀ ਮੁੱਖ ਚੋਣ ਕਮਿਸ਼ਨ ਨਾਲ ਕਰੇਗੀ ਮੁਲਾਕਾਤ

September 19, 2017
in ਪੰਜਾਬ
ਅਕਾਲੀ-ਭਾਜਪਾ ਦਾ ਸਾਂਝਾ ਵਫਦ ਕੱਲ੍ਹ ਭਾਰਤੀ ਮੁੱਖ ਚੋਣ ਕਮਿਸ਼ਨ ਨਾਲ ਕਰੇਗੀ ਮੁਲਾਕਾਤ

ਅਕਾਲੀ-ਭਾਜਪਾ ਦਾ ਸਾਂਝਾ ਵਫਦ ਕੱਲ੍ਹ ਭਾਰਤੀ ਮੁੱਖ ਚੋਣ ਕਮਿਸ਼ਨ ਨਾਲ ਕਰੇਗੀ ਮੁਲਾਕਾਤ
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)-ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦਾ ਇੱਕ ਉੱਚ ਪੱਧਰੀ ਸਾਂਝਾ ਵਫ਼ਦ ਕੱਲ੍ਹ ਦਿੱਲੀ ਵਿਖੇ ਭਾਰਤੀ ਮੁੱਖ ਚੋਣ ਕਮਿਸ਼ਨ ਨੂੰ ਮਿਲੇਗਾ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਝੂਠੇ ਕੇਸਾਂ ਦੀ ਉੱਚ ਪੱਧਰੀ ਜਾਂਚ ਅਤੇ ਉਹਨਾਂ ਖਿਲਾਫ ਐਫਆਈਆਰਜ਼ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕਰੇਗਾ। ਇਸ ਵਫਦ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨੁੰਮਾਇਦਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਨਰੇਸ਼ ਕੁਮਾਰ ਗੁਜਰਾਲ (ਸਾਰੇ ਲੋਕ ਸਭਾ ਮੈਂਬਰ), ਜਨਰਲ ਸਕੱਤਰ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਕਰਨਗੇ। ਦੂਜੇ ਪਾਸੇ ਭਾਜਪਾ ਵਿਚੋਂ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ,ਸਾਂਸਦ ਸ਼ਵੇਤ ਮਲਿਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਇਸ ਵਫ਼ਦ ਦਾ ਹਿੱਸਾ ਹੋਣਗੇ।
ਇਸ ਬਾਰੇ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਅਗਸਤ 2017 ਅਤੇ 21 ਅਗਸਤ 2017 ਨੂੰ ਦੋ ਝੂਠੀਆਂ ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ। ਪਹਿਲੀ 58 ਨੰਬਰ ਐਫਆਈਆਰ 20 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ‘ਚ ਪੈਂਦੇ ਟਿੱਬਰ ਪੁਲਿਸ ਸਟੇਸ਼ਨ ਵਿਚ ਦਰਜ ਕੀਤੀ ਗਈ ਸੀ। ਇਹ ਐਫਆਈਆਰ ਸਾਬਕਾ ਮੰਤਰੀਆਂ ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਸ਼ੁਗਰਫੈਡ ਦੇ ਚੇਅਰਮੈਨ ਸੁਖਬੀਰ ਸਿੰਘ ਵੱਲ੍ਹਾ, ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ ਤੋਂ ਇਲਾਵਾ ਹੋਰ ਪਾਰਟੀ ਆਗੂਆਂ ਪਰਮਬੀਰ ਸਿੰਘ ਲੇਡੀ, ਰਤਨ ਸਿੰਘ, ਰਵਿੰਦਰ ਸਿੰਘ ਰਾਣਾ ਅਤੇ ਤਰਸੇਮ ਸਿੰਘ ਨਿਹੰਗ ਖ਼ਿਲਾਫ ਦਰਜ ਕੀਤੀ ਗਈ ਹੈ। ਦੂਜੀ 57 ਨਬਰ ਐਫਆਈਆਰ 21 ਅਗਸਤ ਨੂੰ ਭੈਣੀ ਮੀਆਂ ਖਾਨ ਪੁਲਿਸ ਸਟੇਸ਼ਨ ਵਿਚ ਦਰਜ ਕੀਤੀ ਗਈ ਸੀ। ਇਸ ਐਫਆਈਆਰ ਵਿਚ ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਮਾਸਟਰ ਗੁਰਨਾਮ ਸਿੰਘ, ਕੰਵਲਪ੍ਰੀਤ ਸਿੰਘ, ਪਰਮਬੀਰ ਸਿੰਘ, ਗੁਰਿੰਦਰ ਸਿੰਘ, ਇਕਬਾਲ ਸਿੰਘ ਲਾਡੀ, ਲਾਲ ਸਰਪੰਚ, ਸੁਖਦੇਵ ਸਿੰਘ ਸਰਪੰਚ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਪਾਲਾ ਸਰਪੰਚ ਕਾਹਨੂੰਵਾਲ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਚੰਚਲ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਗੁਰਪ੍ਰਤਾਪ ਸਿੰਘ, ਦਿਲਬਾਗ ਸਿੰਘ, ਗੁਰਮੇਲ ਅਤੇ 250 ਅਣਪਛਾਤੇ ਵਿਅਕਤੀਆਂ ਦੇ ਨਾਂ ਸ਼ਾਮਿਲ ਹਨ।
ਡਾ ਚੀਮਾ ਨੇ ਦੱਸਿਆ ਕਿ ਸੱਤਾਧਾਰੀ ਕਾਂਗਰਸ ਪਾਰਟੀ ਦੇ ਨਿਰਦੇਸ਼ ਉੱਤੇ ਇੱਕ ਡੂੰਘੀ ਸਾਜ਼ਿਸ਼ ਤਹਿਤ ਇਹਨਾਂ ਆਗੂਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਤਾਂ ਕਿ ਗੁਰਦਾਸਪੁਰ ਲੋਕਾ ਸਭਾ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਮੌਕੇ ਇਹਨਾਂ ਨੂੰ ਗਿਰਫਤਾਰ ਕਰ ਲਿਆ ਜਾਵੇ। ਉਹਨਾਂ ਕਿਹਾ ਕਿ ਇਹ ਸਾਰੇ ਆਗੂ ਗੁਰਦੁਆਰਾ ਛੋਟਾ ਘੱਲੂਘਾਰਾ  ਵਿਖੇ ਕਾਂਗਰਸ ਪੱਖੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਬੇਅਦਬੀ ਦਾ ਮੌਕਾ ਵੇਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾਲ ਗਏ ਸਨ।
ਡਾਕਟਰ ਚੀਮਾ ਨੇ ਅੱਗੇ ਦੱਸਿਆ ਕਿ ਸਥਾਨਕ ਪੁਲਿਸ ਪ੍ਰਸਾਸ਼ਨ ਨੇ ਇੱਕ ਪਾਸੇ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ  ਨੂੰ ਆਪਣਾ ਧਾਰਮਿਕ ਫਰਜ਼ ਨਿਭਾਉਣ ਤੋਂ ਰੋਕਣ ਦੀ ਗਲਤੀ ਕੀਤੀ ਸੀ ਅਤੇ ਦੂਜੇ ਪਾਸੇ ਉਹਨਾਂ ਨੇ ਬਿਨਾਂ ਕਿਸੇ ਕਾਨੂੰਨ ਦੀ ਉਲੰਘਣਾ ਹੋਏ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਖਿਲਾਫ ਝੂਠੇ ਕੇਸ ਪਾ ਦਿੱਤੇ ਸਨ।
ਉਹਨਾਂ ਕਿਹਾ ਕਿ ਵਫਦ ਕਮਿਸ਼ਨ ਨੂੰ ਸੱਤਾਧਾਰੀ ਕਾਂਗਰਸ ਪਾਰਟੀ ਦੇ ਨਾਪਾਕ ਇਰਾਦਿਆਂ ਬਾਰੇ ਜਾਣੂ ਕਰਵਾਏਗਾ, ਜਿਸ ਨੇ ਅਕਾਲੀ ਆਗੂਆਂ ਨੂੰ ਚੋਣ ਮੁਹਿੰਮ ਤੋਂ ਦੂਰ ਰੱਖਣ ਲਈ ਉਹਨਾਂ ਵਿਰੁੱਧ ਝੂਠੇ ਕੇਸ ਪਾ ਦਿੱਤੇ ਹਨ ਤਾਂ ਕਿ ਜੇਕਰ ਉਹ ਚੋਣ ਪ੍ਰਚਾਰ ਕਰਨ ਤਾਂ ਉਹਨਾਂ ਨੂੰ ਗਿਰਫਤਾਰ ਕਰ ਲਿਆ ਜਾਵੇ।
ਡਾਕਟਰ ਚੀਮਾ ਨੇ ਕਿਹਾ ਕਿ ਇਹ ਸਾਰੇ ਤੱਥ ਚੋਣ ਕਮਿਸ਼ਨ ਦੇ ਨੋਟਿਸ ਵਿਚ ਲਿਆਂਦੇ ਜਾਣਗੇ ਅਤੇ ਦੋਹਾਂ ਪਾਰਟੀਆਂ ਵੱਲੋਂ ਇੱਕ ਲਿਖਤੀ ਮੈਮੋਰੰਡਮ ਵੀ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ  ਅਸੀਂ ਚੋਣ ਕਮਿਸ਼ਨ ਕੋਲੋਂ ਨਿਰਪੱਖ ਜਾਂਚ ਅਤੇ ਸਾਰੀਆਂ ਐਫਆਈਆਰਜ਼ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕਰਾਂਗੇ। ਇਸ ਦੇ ਨਾਲ ਹੀ ਆਪਣੇ ਸਿਆਸੀ ਆਕਾਵਾਂ ਨੁੰ ਖੁਸ਼ ਕਰਨ ਲਈ ਝੂਠੇ ਕੇਸ ਦਰਜ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਦਾਗੀ ਅਧਿਕਾਰੀਆਂ ਦੀ ਤੁਰੰਤ ਗੁਰਦਾਸਪੁਰ ਸੰਸਦੀ ਹਲਕੇ ਤੋਂ ਬਾਹਰ ਬਦਲੀ ਦੀ ਮੰਗ ਵੀ ਕੀਤੀ ਜਾਵੇਗੀ ਤਾਂ ਕਿ ਨਿਰਪੱਖ ਅਤੇ ਅਜ਼ਾਦ ਤਰੀਕੇ ਨਾਲ ਜ਼ਿਮਨੀ ਚੋਣ ਕਰਵਾਈ ਜਾ ਸਕੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ 'ਪੁਨਰ ਸੁਰਜੀਤ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...

Most Popular

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
2 weeks ago
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 