• Latest
  • Trending
ਅਕਾਲੀ-ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਅਕਾਲੀ-ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

32 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ-ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

October 16, 2018
in ਪੰਜਾਬ
ਅਕਾਲੀ-ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ•/16 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਰਮਖ਼ਿਆਲੀਆਂ ਦੀ ਪਿੱਠ ਥਾਪੜ ਕੇ ਪੰਜਾਬ ਨੂੰ ਮੁੜ ਤੋਂ ਕਾਲੇ ਦਿਨਾਂ ਵੱਲ ਧੱਕਣ ਤੋਂ ਰੋਕਣ ਲਈ ਜਰੂਰੀ ਕਾਰਵਾਈ ਕਰਨ, ਕਿਉਂਕਿ ਇਹ ਗਰਮਖ਼ਿਆਲੀ ਤੱਤ ਸੂਬੇ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਖਤਮ ਕਰਨ ਅਤੇ ਦੇਸ਼ ਦੇ ਟੋਟੇ ਕਰਨ ਉੱਤੇ ਤੁਲੇ ਹੋਏ ਹਨ।

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਦੀ ਅਗਵਾਈ ਵਿਚ ਗਏ ਇਸ ਸਾਂਝੇ ਵਫ਼ਦ ਨੇ ਰਾਜਪਾਲ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦੇ ਕੀਤੇ ਖੁਲਾਸੇ ਸਮੇਤ ਹਾਲ ਦੀ ਵਿਚ ਵਾਪਰੀਆਂ ਘਟਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਸਭ ਪੰਜਾਬ ਵਿਚ ਕਾਂਗਰਸ ਪਾਰਟੀ ਵੱਲੋਂ ਗਰਮਖ਼ਿਆਲੀਆਂ ਨੂੰ ਦਿੱਤੀ ਹੱਲਾਸ਼ੇਰੀ ਦਾ ਨਤੀਜਾ ਹੈ। ਵਫ਼ਦ ਨੇ ਕਿਹਾ ਕਿ ਰਾਸ਼ਟਰ-ਵਿਰੋਧੀ ਤਾਕਤਾਂ ਬਾਦਲ ਸਾਹਿਬ ਨੂੰ ਖਾਮੋਸ਼ ਕਰਨਾ ਚਾਹੁੰਦੀਆਂ ਹਨ, ਕਿਉਂਕਿ ਉਹ ਹਿੰਦੂ-ਸਿੱਖ ਏਕਤਾ ਦੇ ਸਮਰਥਕ ਹਨ ਅਤੇ ਕਾਂਗਰਸ ਪਾਰਟੀ ਅਕਾਲੀ ਦਲ ਅਤੇ ਇਸ ਦੇ ਸੀਨੀਅਰ ਆਗੂਆਂ ਵਿਰੁੱਧ ਗਰਮਖ਼ਿਆਲੀਆਂ ਦੇ ਰੋਸ ਪ੍ਰਦਰਸ਼ਨਾਂ ਦਾ ਸਮਰਥਨ ਕਰਕੇ ਉਹਨਾਂ ਦੇ ਹੱਥਾਂ ਵਿਚ ਖੇਡ ਰਹੀ ਹੈ।

ਬੀਤੇ ਦਿਨੀਂ ਗੁਰਦਾਸਪੁਰ ਜ਼ਿਲ•ੇ ਦੇ ਇੱਕ ਪਿੰਡ ਨਿੱਕੇ ਘੁੰਮੀ ਵਿਖੇ ਇੱਕ ਧਾਰਮਿਕ ਸਮਾਗਮ ਦੇ ਪੰਡਾਲ ਵਿਚ ਕਾਂਗਰਸ ਵੱਲੋਂ ਭੇਜੇ ਕੁੱਝ ਪ੍ਰਦਰਸ਼ਨਕਾਰੀਆਂ ਦੁਆਰਾ ਕੀਤੇ ਪ੍ਰਦਰਸ਼ਨ ਦੀ ਮਿਸਾਲ ਦਿੰਦਿਆਂ  ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਸ਼ਰਾਰਤੀ ਤੱਤਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ ਜਾਣ ਦੇ ਬਾਵਜੂਦ ਪੁਲਿਸ ਨੇ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਜਦੋਂ ਸੰਗਰੂਰ ਜ਼ਿਲ•ੇ ਵਿਚ ਗਰਮਖ਼ਿਆਲੀਆਂ ਨੇ ਉਹਨਾਂ ਦੇ ਕਾਫ਼ਲੇ ਉੱਤੇ ਹਮਲਾ ਕੀਤਾ ਸੀ ਤਾਂ ਉਸ ਵਿਚ ਵੀ ਪੁਲਿਸ ਦੀ ਮਿਲੀਭੁਗਤ ਸੀ, ਜਿਸ ਨੇ ਬਾਅਦ ਵਿਚ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਾ ਕਰਨ ਦੀ ਵੀ ਪੂਰੀ ਕੋਸ਼ਿਸ਼ ਕੀਤੀ ਸੀ।

ਇਸ ਮੌਕੇ ਉੱਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਪਾਰਟੀ ਬਿਲਕੁੱਲ ਉਸੇ ਤਰ•ਾਂ ਅੱਗ ਨਾਲ ਖੇਡ ਰਹੀ ਹੈ, ਜਿਵੇਂ 80ਵਿਆਂ ਵਿਚ ਕਾਂਗਰਸੀ ਆਗੂਆਂ ਨੇ ਕੀਤਾ ਸੀ, ਜਿਸ ਮਗਰੋਂ ਪੰਜਾਬ ਅੰਦਰ ਅੱਤਵਾਦ ਨੇ ਸਿਰ ਚੁੱਕ ਲਿਆ ਸੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸੂਬੇ ਅੰਦਰ ਕਿਸੇ ਨੂੰ ਵੀ ਹਿੰਦੂ-ਸਿੱਖ ਏਕਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ।

ਵਫ਼ਦ ਨੇ ਰਾਜਪਾਲ ਨੂੰ ਯੂਟੀ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੇ ਇੱਕ ਨਵੇਂ ਅਤੇ ਅਸਵੀਕਾਰਯੋਗ ਰੁਝਾਣ ਤੋਂ ਵੀ ਜਾਣੂ ਕਰਵਾਇਆ, ਜਿਸ ਤਹਿਤ ਜੇਬੀਟੀ ਅਧਿਆਪਕਾਂ ਦੀਆਂ 418 ਅਸਾਮੀਆਂ ਲਈ ਪੰਜਾਬੀ ਦੀ ਯੋਗਤਾ ਦੀ ਸ਼ਰਤ ਹਟਾ ਕੇ ਚੋਣ ਮਾਪਦੰਡਾਂ ਨੂੰ ਬਦਲਿਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਨਵੇਂ ਨਿਯਮਾਂ ਤਹਿਤ ਉਮੀਦਵਾਰਾਂ ਨੂੰ ਸਿਰਫ ਅੰਗਰੇਜ਼ੀ ਅਤੇ ਹਿੰਦੀ ਦਾ ਗਿਆਨ ਹੋਣਾ ਹੀ ਲਾਜ਼ਮੀ ਹੈ ਜਦਕਿ ਇਸ ਨੌਕਰੀ ਵਿਚ ਉਹਨਾਂ ਨੂੰ ਪੰਜਾਬੀ ਵੀ ਪੜ•ਾਉਣੀ ਪੈਣੀ ਹੈ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬੀ ਦੇ ਗਿਆਨ ਨੂੰ ਚੋਣ ਮਾਪਦੰਡਾਂ ਵਿਚ ਸ਼ਾਮਿਲ ਕੀਤਾ ਜਾਵੇ। ਵਫ਼ਦ ਨੇ ਇਹ ਵੀ ਅਪੀਲ ਕੀਤੀ ਕਿ 1966 ਦੇ ਪੰਜਾਬ ਪੁਨਰਗਠਨ ਐਕਟ ਮੁਤਾਬਿਕ ਸਾਰੇ ਕਰਮਚਾਰੀਆਂ ਦੀ ਭਰਤੀ ਪੰਜਾਬ ਅਤੇ ਹਰਿਆਣਾ ਵਿਚੋਂ ਕ੍ਰਮਵਾਰ 60:40 ਦੇ ਅਨੁਪਾਤ ਨਾਲ ਕੀਤੀ ਜਾਵੇ।

ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਕਾਂਗਰਸ ਸਰਕਾਰ ਵੱਲੋਂ 4 ਮਹੀਨੇ ਪਹਿਲਾਂ ਕੇਂਦਰ ਤੋਂ ਹਾਸਿਲ ਕੀਤੀ 327 ਕਰੋੜ ਰੁਪਏ ਦੀ ਵਜ਼ੀਫਾ ਰਾਸ਼ੀ ਅੱਗੇ ਦਲਿਤ ਵਿਦਿਆਰਥੀਆਂ ਨੂੰ ਨਾ ਵੰਡੇ ਜਾਣ ਕਰਕੇ ਇੱਕ ਲੱਖ ਦਲਿਤ ਵਿਦਿਆਰਥੀ ਕਾਲਜਾਂ ਵਿਚ ਦਾਖ਼ਲੇ ਨਹੀਂ ਲੈ ਪਾਏ ਹਨ। ਵਫ਼ਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ 2017 ਵਿਚ ਕੇਂਦਰ ਨੇ 117 ਕਰੋੜ ਰੁਪਏ ਦਿੱਤੇ ਸਨ, ਜਿਹਨਾਂ ਨੂੰ ਇਸਤੇਮਾਲ ਵਿਚ ਨਹੀਂ ਲਿਆਂਦਾ ਗਿਆ ਸੀ। ਸੂਬਾ ਸਰਕਾਰ ਨੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਲਿਖਿਆ ਸੀ ਕਿ ਵਜ਼ੀਫੇ ਦੀ ਰਾਸ਼ੀ ਸਿੱਧੀ ਵਿਦਿਆਰਥੀਆਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ, ਪਰੰਤੂ ਅਜੇ ਤੀਕ ਇਹ ਰਾਸ਼ੀ ਕਿਸੇ ਵਿਦਿਆਰਥੀ  ਦੇ ਖਾਤੇ ਵਿਚ ਨਹੀਂ ਪਹੁੰਚੀ ਹੈ। ਹੁਣ ਕਾਲਜਾਂ ਦੇ ਪ੍ਰਬੰਧਕਾਂ ਨੇ ਐਲਾਨ ਕਰ ਦਿੱਤਾ ਹੈ ਕਿ ਜਿਹੜੇ ਵਿਦਿਆਰਥੀ ਆਪਣੀ ਪ੍ਰੀਖਿਆ ਫੀਸ ਜਮ•ਾਂ ਕਰਵਾਉਣਗੇ, ਉਹਨਾਂ ਨੂੰ ਹੀ ਪ੍ਰੀਖਿਆ ਵਿਚ ਬੈਠਣ ਦਿੱਤਾ ਜਾਵੇਗਾ, ਇਸ ਨਾਲ ਦੋ ਲੱਖ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ 8,886 ਅਧਿਆਪਕਾਂ ਨੂੰ ਪੱਕੇ ਨਾ ਕਰਨ ਦੇ ਤਾਜ਼ਾ ਫੈਸਲੇ ਸਮੇਤ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਸਮਾਜ ਅੰਦਰ ਕਿਸੇ ਵੀ ਸਮੇਂ ਵਿਸਫੋਟ ਹੋ ਸਕਦਾ ਹੈ। ਵਫ਼ਦ ਮੈਂਬਰਾਂ ਨੇ ਕਿਹਾ ਕਿ ਪਿਛਲੇ 8-10 ਸਾਲਾਂ ਤੋਂ 35 ਹਜ਼ਾਰ ਤੋਂ ਲੈ ਕੇ 45 ਹਜ਼ਾਰ ਰੁਪਏ ਤਕ ਦੀਆਂ ਤਨਖਾਹਾਂ ਲੈ ਕੇ ਸੇਵਾ ਨਿਭਾ ਰਹੇ ਇਹਨਾਂ ਅਧਿਆਪਕਾਂ ਨੂੰ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਜੇ ਉਹਨਾਂ ਪੱਕੇ ਹੋਣਾ ਹੈ ਤਾਂ ਤਿੰਨ ਸਾਲ ਲਈ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਉੱਤੇ ਕੰਮ ਕਰਨ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਅਜਿਹਾ ਕਠੋਰ ਹੁਕਮ ਤੁਰੰਤ ਵਾਪਸ ਲੈਣ ਦਾ  ਨਿਰਦੇਸ਼ ਦੇਣ।

ਅਕਾਲੀ-ਭਾਜਪਾ ਦੇ ਸੀਨੀਅਰ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ ਉੱਤੇ ਕ੍ਰਮਵਾਰ 35 ਫੀਸਦੀ ਅਤੇ 20 ਫੀਸਦੀ ਵੈਟ ਲਗਾ ਰਹੀ ਹੈ, ਜਿਸ ਦਾ ਅਰਥ ਹੈ ਕਿ ਜਦੋਂ ਤੇਲ ਦੀਆਂ ਕੀੰਮਤਾਂ ਵਧਦੀਆਂ ਹਨ ਤਾਂ ਸੂਬੇ ਨੂੰ ਵਧੇਰੇ ਕਮਾਈ ਹੁੰਦੀ ਹੈ। ਉਹਨਾਂ ਕਿਹਾ ਕਿ ਇਹ ਵਾਧੇ ਨਾਲ ਆਮ ਆਦਮੀ ਅਤੇ ਕਿਸਾਨਾਂ ਉੱਤੇ ਵਾਧੂ ਬੋਝ ਪਿਆ ਹੈ। ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਨੂੰ ਤੁਰੰਤ ਤੇਲ ਉਤੇ ਟੈਕਸ ਘਟਾਉਣ ਦਾ ਨਿਰਦੇਸ਼ ਦੇਣ। ਵਫ਼ਦ ਮੈਂਬਰਾਂ ਨੇ ਇਹ ਵੀ ਕਿਹਾ ਕਿ ਪੈਟਰੋ ਉਤਪਾਦਾਂ ਉੱਤੇ ਸੂਬੇ ਨਾਲੋਂ ਕਿਤੇ ਘੱਟ ਟੈਕਸ ਲਾਉਣ ਦੇ ਬਾਵਜੂਦ ਕੇਂਦਰ ਸਰਕਾਰ ਆਪਣੇ ਹਿੱਸੇ ਦੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇ ਚੁੱਕੀ ਹੈ।

ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ  ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਬਹੁਤ ਹੀ ਖਰਾਬ ਹੋ ਚੁੱਕੀ ਹੈ। ਦਿਨ ਦਿਹਾੜੇ ਲੁੱਟਾਂ-ਖੋਹਾਂ, ਡਕੈਤੀਆਂ ਅਤੇ ਪੈਸੇ ਲੈ ਕੇ ਕਤਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਵਿਚ ਬੁਰੀ ਤਰ•ਾਂ ਨਾਕਾਮ ਸਾਬਿਤ ਹੋਈ ਹੈ।

ਵਫ਼ਦ ਦੇ ਮੈਂਬਰਾਂ ਵਿਚ ਹੋਰਨਾਂ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬੀਬੀ ਜੰਗੀਰ ਕੌਰ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਵਿਰਸਾ ਸਿੰਘ ਵਲਟੋਹਾ, ਸ੍ਰੀ ਪਵਨ ਕੁਮਾਰ ਟੀਨੂੰ, ਸਰਦਾਰ ਹਰਦੀਪ ਸਿੰਘ ਪ੍ਰਧਾਨ ਚੰਡੀਗੜ• ਇਕਾਈ, ਸ੍ਰੀ ਮਦਨ ਮੋਹਨ ਮਿੱਤਲ, ਸ੍ਰੀ ਰਜਿੰਦਰ ਭੰਡਾਰੀ, ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਸੋਮ ਪ੍ਰਕਾਸ਼, ਸ੍ਰੀ ਅਰੁਣ ਨਾਰੰਗ, ਸ੍ਰੀ ਦਿਨੇਸ਼ ਬੱਬੂ, ਸ੍ਰੀ ਤੀਕਸ਼ਣ ਸੂਦ, ਸ੍ਰੀ ਰਾਕੇਸ਼ ਰਾਠੌਰ, ਸ੍ਰੀ ਦਿਆਲ ਸੋਢੀ, ਸ੍ਰੀ ਪ੍ਰਵੀਨ ਬਾਂਸਲ, ਡਾਕਟਰ ਹਰਵਿੰਦਰ ਸੰਧੂ ਅਤੇ ਸ੍ਰੀ ਵਰੁਣ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

by Ranjit Singh
3 weeks ago
0

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਅਦਾਕਾਰ ਟਾਈਗਰ ਸ਼ਰਾਫ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 