ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ ?
ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 5 ਮੈਂਬਰੀ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ, 25ਫਰਵਰੀ(ਵਿਸ਼ਵ ਵਾਰਤਾ)- ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਜਿਸਦੇ ਚਲਦਿਆਂ ਹੁਣ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਸਿੱਖ ਜੱਥੇਬੰਦੀਆਂ ਦੇ ਮੈਂਬਰ ਸ਼ਾਮਲ ਹਨ। ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਰਿਪੋਰਟ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਨ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਇਸ ਕਮੇਟੀ ਵੱਲੋਂ ਦੱਸਿਆ ਜਾਵੇਗਾ ਕਿ ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ ?