ਨਵਜੋਤ ਸਿੱਧੂ ਦਾ ਸ਼੍ਰੋਮਣੀ ਅਕਾਲੀ ਦਲ ਤੇ ਵੱਡਾ ਹਮਲਾ
ਅਕਾਲੀ ਦਲ ਦੀ ਸਰਕਾਰ ਨਹੀਂ ਬਣਦੀ ਲੜਾਈ ਸਿਰਫ ਕਾਂਗਰਸ ਤੇ ਆਪ ਵਿਚਾਲੇ – ਨਵਜੋਤ ਸਿੱਧੂ
ਚੰਡੀਗੜ੍ਹ,7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਇੱਕ ਵਾਰ ਫਿਰ ਤੋਂ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਨੂੰ ਲੈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਆਪਣਾ ਪੰਜਾਬ ਮਾਡਲ ਹਾਈਕਮਾਨ ਨੂੰ ਦੇ ਦਿੱਤਾ ਸੀ ਅਤੇ ਹੁਣ ਇਸਨੂੰ ਲਾਗੂ ਕਰਨ ਦੀ ਜਿੰਮੇਵਾਰੀ ਚੰਨੀ ਦੀ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਵੱਡਾ ਹਮਲਾ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਨਹੀਂ ਬਣੇਗੀ,ਮੁਕਾਬਲਾ ਸਿਰਫ ਆਪ ਤੇ ਕਾਂਗਰਸ ਵਿਚਾਲੇ ਹੈ।






















