ਅੱਜ ਦਾ ਮੌਸਮ
ਅਗਲੇ 5 ਦਿਨਾਂ ਲਈ 9 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ,25ਅਕਤੂਬਰ(ਵਿਸ਼ਵ ਵਾਰਤਾ) ਮੌਸਮ ਵਿਭਾਗ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦੇਸ਼ ਦੇ ਲਗਭਗ 9 ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਮਾਨਸੂਨ ਦੇ ਬਾਰਿਸ਼ ਦੇ ਨਾਲ ਦੱਖਣ-ਪੂਰਬੀ ਪ੍ਰਾਇਦੀਪ ਖੇਤਰ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਵੀ ਹੈ ਜੋ ਉੱਤਰੀ ਪਾਕਿਸਤਾਨ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਮੌਜੂਦ ਹੈ।






















